ਸ਼ਹਿਨਾਜ਼ ਗਿੱਲ ਨੇ ਸ਼ੇਅਰ ਕੀਤੀ ਨਵੀਂ ਤਸਵੀਰ, ਕੁਝ ਹੀ ਸਮੇਂ ‘ਚ ਆਏ ਲੱਖਾਂ ਹੀ ਲਾਈਕਸ
ਪੰਜਾਬੀ ਮਨੋਰੰਜਨ ਜਗਤ ਦੀ ਖ਼ੂਬਸੂਰਤ ਅਦਾਕਾਰਾ ਸ਼ਹਿਨਾਜ਼ ਗਿੱਲ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ । ਉਨ੍ਹਾਂ ਨੇ ਆਪਣੀ ਇੱਕ ਨਵੀਂ ਤਸਵੀਰ ਸ਼ੋਸਲ ਮੀਡੀਆ ਉੱਤੇ ਸ਼ੇਅਰ ਕੀਤੀ ਹੈ ।
ਇਸ ਤਸਵੀਰ ‘ਚ ਉਹ ਬਲੈਕ ਰੰਗ ਦੀ ਡਰੈੱਸ ‘ਚ ਬਾਕਮਾਲ ਨਜ਼ਰ ਆ ਰਹੇ ਨੇ । ਇਸ ਤਸਵੀਰ ਨੂੰ ਸ਼ੇਅਰ ਕੀਤੇ ਅਜੇ ਕੁਝ ਹੀ ਸਮਾਂ ਹੋਇਆ ਹੈ ਤੇ ਦਰਸ਼ਕਾਂ ਨੂੰ ਇਹ ਤਸਵੀਰ ਖੂਬ ਪਸੰਦ ਆ ਰਹੀ ਹੈ । ਅਜੇ ਤੱਕ ਪੰਜ ਲੱਖ ਤੋਂ ਵੱਧ ਲਾਈਕਸ ਇਸ ਫੋਟੋ ਉੱਤੇ ਆ ਚੁੱਕੇ ਨੇ ।
ਜੇ ਗੱਲ ਕਰੀਏ ਸ਼ਹਿਨਾਜ਼ ਗਿੱਲ ਦੇ ਵਰਕ ਫਰੰਟ ਦੀ ਤਾਂ ਉਹ ਹਾਲ ਹੀ ‘ਚ ਟੋਨੀ ਕੱਕੜ ਦੇ ਨਵੇਂ ਗੀਤ ਕੁੜਤਾ ਪਜਾਮਾ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆਏ ਸੀ । ਇਸ ਤੋਂ ਇਲਾਵਾ ਉਹ ਕਈ ਨਾਮੀ ਸਿੰਗਰਜ਼ ਦੇ ਵੀਡੀਓਜ਼ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆ ਚੁੱਕੇ ਨੇ । ਇਸ ਤੋਂ ਇਲਾਵਾ ਉਹ ਆਪਣੇ ਸਿੰਗਲ ਤੇ ਡਿਊਟ ਸੌਂਗ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਵੀ ਕਰ ਚੁੱਕੇ ਨੇ ।