ਕਿਸਾਨਾਂ ਤੋਂ ਸੌ ਫ਼ਿਲਮਾਂ ਕੁਰਬਾਨ, ਕਿਸਾਨ ਰੈਲੀ ਨੂੰ ਸੰਬੋਧਨ ਕਰਦੇ ਹੋਏ ਕਿਹਾ ਸੋਨੀਆ ਮਾਨ ਨੇ

written by Rupinder Kaler | February 24, 2021

ਖੇਤੀ ਕਾਨੂੰਨਾਂ ਖਿਲਾਫ ਕਿਸਾਨ ਅੰਦੋਲਨ ਲਗਾਤਾਰ ਤਿੱਖਾ ਹੁੰਦਾ ਜਾ ਰਿਹਾ ਹੈ ।ਮੋਦੀ ਸਰਕਾਰ ਦੇ ਰਵੱਈਏ ਤੋਂ ਕਿਸਾਨ ਖਫਾ ਹਨ ਤੇ ਉਹ ਹੁਣ ਆਰ ਪਾਰ ਦੀ ਲੜਾਈ ਲਈ ਰਣਨੀਤੀ ਬਣਾਈ ਜਾ ਰਹੀ ਹੈ। ਇਸ ਗੱਲ ਦਾ ਅੰਦਾਜ਼ਾ ਕਿਸਾਨ ਲੀਡਰ ਰਾਕੇਸ਼ ਟਿਕੈਤ ਦੇ ਐਲਾਨ ਤੋਂ ਲਾਇਆ ਜਾ ਸਕਦਾ ਹੈ। ਟਿਕੈਤ ਨੇ ਕਿਹਾ ਹੈ ਕਿ ਜੇ ਕੇਂਦਰ ਸਰਕਾਰ ਨੇ ਖੇਤੀ ਕਾਨੂੰਨ ਵਾਪਸ ਨਾ ਲਏ ਤਾਂ ਕਿਸਾਨ ਸੰਸਦ ਦਾ ਘਿਰਾਓ ਕਰਨਗੇ।

Farmers_Protest

ਹੋਰ ਪੜ੍ਹੋ :

ਪੀਟੀਸੀ ਪੰਜਾਬੀ ‘ਤੇ ਇਸ ਵਾਰ ਵੇਖੋ ਪੀਟੀਸੀ ਬਾਕਸ ਆਫ਼ਿਸ ਦੀ ਫ਼ਿਲਮ ‘ਸਾਜ਼’

sonia mann in farmer protest Image from Sonia mann's instagram

ਉਨ੍ਹਾਂ ਕਿਸਾਨਾਂ ਨੂੰ ਤਿਆਰ ਰਹਿਣ ਲਈ ਹੈ। ਇੱਥੇ ਹੀ ਬਸ ਨਹੀ ਕਿਸਾਨਾਂ ਵੱਲੋਂ ਦੇਸ਼ ਭਰ ਵਿੱਚ ਰੈਲੀਆਂ ਕੀਤੀਆਂ ਜਾ ਰਹੀਆਂ ਹਨ । ਇਸੇ ਤਰ੍ਹਾਂ ਦੀ ਇੱਕ ਰੈਲੀ ਦੀ ਵੀਡੀਓ ਸੋਨੀਆ ਮਾਨ ਨੇ ਆਪਣੇ ਇੰਸਟਾਗ੍ਰਾਮ ਤੇ ਸ਼ੇਅਰ ਕੀਤੀ ਹੈ । ਇਸ ਵੀਡੀਓ ਵਿੱਚ ਉਹ ਰਾਜਸਥਾਨ ਵਿੱਚ ਕਿਸਾਨਾਂ ਦੀ ਇੱਕ ਰੈਲੀ ਨੂੰ ਸੰਬੋਧਨ ਕਰ ਰਹੀ ਹੈ ।

inside image of farmer protests delhi

ਇਸ ਵੀਡੀਓ ਵਿੱਚ ਸੋਨੀਆ ਮਾਨ ਕਹਿ ਰਹੀ ਹੈ ਕਿ ਉਸ ਨੂੰ ਕੁਝ ਲੋਕਾਂ ਨੇ ਡਰਾਉਣ ਦੀ ਕੋਸਿਸ਼ ਕੀਤੀ ਸੀ ਕਿ ਉਹ ਕਿਸਾਨ ਅੰਦੋਲਨ ਤੋਂ ਪਿੱਛੇ ਹੱਟ ਜਾਵੇ ਨਹੀਂ ਤਾਂ ਉਸ ਨੂੰ ਫ਼ਿਲਮਾਂ ਵਿੱਚ ਕੰਮ ਨਹੀਂ ਮਿਲੇਗਾ । ਪਰ ਉਹ ਕਿਸਾਨਾਂ ਤੋਂ 100 ਫ਼ਿਲਮਾਂ ਕੁਰਬਾਨ ਕਰਦੀ ਹੈ ।

 

View this post on Instagram

 

A post shared by Sonia Mann (@soniamann01)

0 Comments
0

You may also like