
Punjabi artists on Prakash Purab: ਅੱਜ ਦੇਸ਼ ਭਰ 'ਚ ਬੜੇ ਹੀ ਸ਼ਰਧਾ ਭਾਵ ਨਾਲ ਦਸ਼ਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ। ਇਸ ਮੌਕੇ ‘ਤੇ ਵੱਡੀ ਗਿਣਤੀ ‘ਚ ਸੰਗਤਾਂ ਗੁਰੂ ਘਰ ‘ਚ ਜਾ ਕੇ ਗੁਰੂ ਸਾਹਿਬ ਨੂੰ ਯਾਦ ਕਰ ਰਹੀਆਂ ਹਨ । ਇਸ ਦੇ ਨਾਲ ਹੀ ਪੰਜਾਬੀ ਇੰਡਸਟਰੀ ਦੇ ਕਲਾਕਾਰਾਂ ਨੇ ਵੀ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕ ‘ਤੇ ਸੰਗਤ ਨੂੰ ਵਧਾਈ ਦਿੱਤੀ ਹੈ।

ਦਰਸ਼ਨ ਔਲਖ
ਮਸ਼ਹੂਰ ਪੰਜਾਬੀ ਅਦਾਕਾਰ ਦਰਸ਼ਨ ਔਲਖ ਨੇ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ‘ਤੇ ਪੋਸਟ ਸਾਂਝੀ ਕਰਦੇ ਹੋਏ ਸਮੂਹ ਸੰਗਤਾਂ ਨੂੰ ਵਧਾਈ ਦਿੱਤੀ ਹੈ ।
ਅਦਾਕਾਰ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਲਿਖਿਆ ‘ਤਹੀ ਪ੍ਰਕਾਸ ਹਮਾਰਾ ਭਯੋ॥ਪਟਨਾ ਸ਼ਹਿਰ ਵਿਖੇ ਭਵ ਲਇਓ।੧ਓ ਧੰਨ ਧੰਨ ਦੋ ਜਹਾਨ ਦੇ ਵਾਲੀ,ਅੰਮਿ੍ਤ ਕੇ ਦਾਤੇ,ਬਾਜਾਂ,ਫੌਜਾਂ ਦੇ ਮਾਲਕ ਕਲਗੀਆਂ ਵਾਲੇ ਪਾਤਸਾਹਿ,ਸਰਬੰਸ ਦਾਨੀ ਨਾਸਰੋ ਮਨਸੂਰ,ਬਾਦਸਾਹ ਦਰਵੇਸ ਸਾਹਿ ਸਹਿਨਸਾਹ ਸਾਹਿਬ ਏ ਕਮਾਲ ਦਸਮੇਸ ਪਿਤਾ ਸਤਿਗੁਰੂ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਅੱਜ ਦੇ ਦਿਹਾੜੇ ਮਾਤਾ ਗੁਜਰੀ ਜੀ ਪਿਤਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਗ੍ਰਹਿ ਪਟਨਾ ਸਾਹਿਬ ਵਿਖੇ ਅਵਤਾਰ ਧਾਰਿਆ ਸੀ। ਗੁਰੂ ਸਾਹਿਬ ਜੀ ਦੇ"ਪ੍ਰਕਾਸ ਪੁਰਬ"ਦਿਵਸ ਦੀਆਂ ਆਪ ਸਭ ਨੂੰ ਲੱਖ ਲੱਖ ਵਧਾਈਆਂ ਹੋਵਣ ਜੀ "

ਮਨਕੀਰਤ ਔਲਖ ਨੇ ਗੁਰੂ ਸਾਹਿਬ ਦੀ ਤਸਵੀਰ ਸ਼ੇਅਰ ਫੈਨਜ਼ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਗਾਇਕ ਨੇ ਲਿਖਿਆ, ' ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਦੀਆਂ ਲਖ ਲੱਖ ਵਧਾਈਆਂ। '
ਸੁਨੰਦਾ ਸ਼ਰਮਾ
ਕੁਝ ਦਿਨ ਪਹਿਲਾਂ ਹੀ ਗਾਇਕਾ ਸੁਨੰਦਾ ਸ਼ਰਮਾ ਦੀ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।ਜਿਸ ਵਿੱਚ ਗਾਇਕਾ ਸ੍ਰੀ ਅਖੰਠ ਸਾਹਿਬ ਜੀ ਦਾ ਪਾਠ ਕਰਦੀ ਹੋਈ ਨਜ਼ਰ ਆ ਰਹੀ ਹੈ। ਅੱਜ ਗੁਰਪੁਰਬ ਦੇ ਖ਼ਾਸ ਮੌਕੇ 'ਤੇ ਗਾਇਕਾ ਨੇ ਸੰਗਤ ਨੂੰ ਵਧਾਈ ਦਿੱਤੀ ਹੈ।
ਹਰਭਜਨ ਮਾਨ
ਇਸ ਖ਼ਾਸ ਮੌਕੇ 'ਤੇ ਮਸ਼ਹੂਰ ਪੰਜਾਬੀ ਗਾਇਕ ਹਰਭਜਨ ਮਾਨ ਨੇ ਵੀ ਸੰਗਤ ਨੂੰ ਦਸਮ ਪਿਤਾ ਦੇ ਪ੍ਰਕਾਸ਼ ਪੁਰਬ ਦਿਹਾੜੇ 'ਤੇ ਵਧਾਈ ਦਿੰਦੇ ਹੋਏ ਲਿਖਿਆ, ' ਨਾਨਕ ਕੀ ਕਸਮ ਹੈ, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਦੀਆਂ ਲਖ ਲੱਖ ਵਧਾਈਆਂ। '

ਹੋਰ ਪੜ੍ਹੋ: ਬਾਲੀਵੁੱਡ ਤੋਂ ਆਈ ਇੱਕ ਹੋਰ ਦੁਖਦ ਖ਼ਬਰ, ਮਸ਼ਹੂਰ ਫ਼ਿਲਮ ਨਿਰਮਾਤਾ ਨਿਤਿਨ ਮਨਮੋਹਨ ਦਾ ਹੋਇਆ ਦਿਹਾਂਤ
ਇਨ੍ਹਾਂ ਕਲਾਕਾਰਾਂ ਤੋਂ ਇਲਾਵਾ ਗਾਇਕ ਜੈਜੀ ਬੀ, ਕੌਰ ਬੀ, ਕਮਲ ਖੰਗੂੜਾ ਤੇ ਹੋਰਨਾਂ ਕਈ ਕਲਾਕਾਰਾਂ ਨੇ ਸੰਗਤ ਨੂੰ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ 'ਤੇ ਵਧਾਈ ਦਿੱਤੀ ਹੈ ਤੇ ਉਨ੍ਹਾਂ ਨੂੰ ਗੁਰੂ ਸਹਿਬਾਨਾਂ ਦੇ ਦੱਸੇ ਰਾਹ 'ਤੇ ਚੱਲਣ ਲਈ ਪ੍ਰੇਰਿਤ ਕੀਤਾ।