ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਅੱਗੇ ਆਏ ਪੰਜਾਬੀ ਕਲਾਕਾਰ, ਮਿਲਣਗੇ ਮੁੱਖ ਮੰਤਰੀ ਭਗਵੰਤ ਮਾਨ ਨੂੰ
ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਅੱਗੇ ਆਏ ਪੰਜਾਬੀ ਕਲਾਕਾਰ, ਮਿਲਣਗੇ ਮੁੱਖ ਮੰਤਰੀ ਭਗਵੰਤ ਮਾਨ ਨੂੰ
ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਨਾਮੀ ਗਾਇਕ ਸਿੱਧੂ ਮੂਸੇਵਾਲਾ ਜਿਸ ਦਾ ਕਤਲ ਦਿਨ ਦਿਹਾੜੇ ਕਰ ਦਿੱਤਾ ਗਿਆ ਸੀ । ਜਿਸ ਤੋਂ ਬਾਅਦ ਪੰਜਾਬੀ ਮਿਊਜ਼ਿਕ ਇੰਡਸਟਰੀ ਚ ਵੀ ਸੋਗ ਪਸਰ ਗਿਆ ਸੀ। ਸਿੱਧੂ ਮੂਸੇਵਾਲਾ ਦੇ ਕਤਲਕਾਂਡ ਨੂੰ ਡੇਢ ਮਹੀਨੇ ਬਾਅਦ ਤੋਂ ਵੱਧ ਦਾ ਸਮਾਂ ਹੋ ਗਿਆ ਹੈ। ਪਰਿਵਾਰ ਤੋਂ ਲੈ ਕੇ ਹਰ ਕਿਸੇ ਦੀ ਨਜ਼ਰ ਸਿੱਧੂ ਮੂਸੇਵਾਲਾ ਦੀ ਮੌਤ ਦੇ ਇਨਸਾਫ ਉੱਤੇ ਹੈ।

ਦੱਸ ਦਈਏ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਪੰਜਾਬੀ ਕਲਾਕਾਰ ਤੇ ਗਾਇਕ ਅੱਗੇ ਆਏ ਹਨ। ਪੰਜਾਬ ਫਿਲਮ ਐਂਡ ਟੈਲੀਵਿਜ਼ਨ ਐਕਟਰ ਐਸੋਸੀਏਸ਼ਨ ਨੇ ਇਸ ਬਾਰੇ ਸਰਕਾਰ ਨੂੰ ਪੱਤਰ ਲਿਖਿਆ ਹੈ। ਜਿਸ ਕਰਕੇ ਪੰਜਾਬੀ ਕਲਾਕਾਰ ਜਲਦ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣਗੇ।

ਪੰਜਾਬੀ ਫਿਲਮ ਐਂਡ ਟੀ. ਵੀ. ਐਕਟਰਜ਼ ਐਸੋਸੀਏਸ਼ਨ ਦੇ ਨਵੇਂ ਪ੍ਰਧਾਨ ਕਰਮਜੀਤ ਅਨਮੋਲ ਬਣੇ ਨੇ। ਉਨ੍ਹਾਂ ਨੇ ਕਿਹਾ ਹੈ ਕਿ ਉਹ ਜਲਦ ਹੀ ਸਿੱਧੂ ਮੂਸੇਵਾਲਾ ਦੇ ਕਤਲਕਾਂਡ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣਗੇ। ਤਾਂ ਜੋ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਇਨਸਾਫ ਜਲਦ ਤੋਂ ਜਲਦ ਮਿਲ ਸਕੇ।

ਦੱਸ ਦਈਏ ਸਿੱਧੂ ਮੂਸੇਵਾਲਾ ਦਾ ਕਤਲ 29 ਮਈ ਨੂੰ ਜਵਾਹਰਕੇ ਪਿੰਡ ‘ਚ ਗੋਲੀਆਂ ਮਾਰ ਕੇ ਕਰ ਦਿੱਤਾ ਗਿਆ ਸੀ। ਦਿੱਲੀ ਪੁਲਿਸ ਦੀ ਸਪੈਸ਼ਲ ਟੀਮ ਨੇ ਤਿੰਨ ਸ਼ਾਰਪ ਸ਼ੂਟਰਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਸਿੱਧੂ ਮੂਸੇਵਾਲਾ ਦੀ ਕਤਲ ਦਾ ਜ਼ਿੰਮਾ ਗੈਂਗਸਟਰ ਗੋਲਡੀ ਬਰਾੜ ਅਤੇ ਲਾਰੈਂਸ ਬਿਸ਼ਨੋਈ ਦੇ ਗੈਂਗ ਨੇ ਲਿਆ ਸੀ।
ਹੋਰ ਪੜ੍ਹੋ : Kim Kardashian ਵਰਗਾ ਦਿਖਣ ਲਈ ਮਾਡਲ ਨੇ ਖਰਚੇ ਲਗਪਗ 5 ਕਰੋੜ, 40 ਸਰਜਰੀਆਂ ਤੋਂ ਬਾਅਦ ਚਿਹਰੇ ਦਾ ਹੋ ਗਿਆ ਇਹ ਹਾਲ
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
