ਪੰਜਾਬੀ ਕਲਾਕਾਰਾਂ ਨੇ ਪ੍ਰਸ਼ੰਸਕਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਦਿੱਤੀਆਂ ਵਧਾਈਆਂ
ਪੰਜਾਬੀ ਕਲਾਕਾਰਾਂ ਨੇ ਪ੍ਰਸ਼ੰਸਕਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਦਿੱਤੀਆਂ ਵਧਾਈਆਂ
Guru Nanak Jayanti 2022: ਅੱਜ ਦੇਸ਼ਭਰ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਧੂਮ ਧਾਮ ਨਾਲ ਮਨਾਇਆ ਜਾ ਰਿਹਾ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦੇ 553ਵੇਂ ਪ੍ਰਕਾਸ਼ ਪੁਰਬ ਮੌਕੇ ਦੇਸ਼ ਭਰ ਦੇ ਗੁਰਦੁਆਰਿਆਂ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਨਤਮਸਤਕ ਹੋ ਰਹੀਆਂ ਹਨ। ਅਜਿਹੇ ਵਿੱਚ ਪੰਜਾਬੀ ਕਲਾਕਾਰਾਂ ਨੇ ਵੀ ਆਪਣੇ ਪ੍ਰਸ਼ੰਸਕਾਂ ਨੂੰ ਸੋਸ਼ਲ ਮੀਡੀਆ ਰਾਹੀਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ ਹਨ।
ਹੋਰ ਪੜ੍ਹੋ : ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ‘ਤੇ ਦਿਲਜੀਤ ਦੋਸਾਂਝ ਦਾ ਰੂਹਾਨੀ ਗੀਤ 'ਨਾਨਕ ਜੀ' ਹੋਇਆ ਰਿਲੀਜ਼, ਦੇਖੋ ਵੀਡੀਓ
ਦਿਲਜੀਤ ਦੋਸਾਂਝ ਨੇ ਆਪਣੇ ਧਾਰਮਿਕ ਗੀਤ ਦਾ ਲਿੰਕ ਸ਼ੇਅਰ ਕਰਦੇ ਹੋਏ ਲਿਖਿਆ ਹੈ- ‘ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਆਪ ਸਭ ਨੂੰ ਲੱਖ ਲੱਖ ਵਧਾਈਆਂ’।
image source: instagram
ਗਾਇਕਾ ਨਿਮਰਤ ਖਹਿਰਾ ਨੇ ਵੀ ਪੋਸਟ ਪਾ ਕੇ "ਸਤਿਗੁਰੂ ਨਾਨਕ ਪ੍ਰਗਟਿਆ ਮਿਟੀ ਧੁੰਦ ਜਗ ਚਾਨਣ ਹੋਇਆ"…ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਦੀਆਂ ਲੱਖ ਲੱਖ ਵਧਾਈਆਂ’
image source: instagram
ਗਾਇਕ ਸਰਬਜੀਤ ਚੀਮਾ ਵੀ ਪ੍ਰਸ਼ੰਸਕਾਂ ਨੂੰ ਵਧਾਈਆਂ ਦਿੰਦੇ ਹੋਏ ਲਿਖਿਆ ਹੈ- ‘ਪਹਿਲੀ ਪਾਤਸ਼ਾਹੀ ਧੰਨ ਧੰਨ ਸਾਹਿਬ ਗੁਰੂ ਨਾਨਕ ਦੇਵ ਜੀ ਮਹਾਰਾਜ ਜੀ ਦੇ ਜਨਮ ਦਿਨ ਦੀਆਂ ਆਪ ਸਭ ਨੂੰ ਬਹੁਤ ਬਹੁਤ ਵਧਾਈਆਂ??ਵਾਹਿਗੁਰੂ’
image source: instagram
ਇਸ ਤੋਂ ਇਲਾਵਾ ਨਿਸ਼ਾ ਬਾਨੋ, ਸਰਬਜੀਤ ਚੀਮਾ, ਗਿੱਪੀ ਗਰੇਵਾਲ ਅਤੇ ਕਈ ਹੋਰ ਕਲਾਕਾਰਾਂ ਨੇ ਵੀ ਪੋਸਟ ਪਾ ਕੇ ਧੰਨ ਧੰਨ ਸਾਹਿਬ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ ਹਨ।
View this post on Instagram
View this post on Instagram
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
