Advertisment

ਕਿਸਾਨਾਂ ਦੇ ਹੱਕ ‘ਚ ਉੱਤਰੇ ਪੰਜਾਬੀ ਕਲਾਕਾਰ, 26 ਮਈ ਨੂੰ ਕਾਲੇ ਦਿਨ ਵਜੋਂ ਮਨਾਉਣ ਦਾ ਐਲਾਨ

author-image
By Shaminder
New Update
ਕਿਸਾਨਾਂ ਦੇ ਹੱਕ ‘ਚ ਉੱਤਰੇ ਪੰਜਾਬੀ ਕਲਾਕਾਰ, 26 ਮਈ ਨੂੰ ਕਾਲੇ ਦਿਨ ਵਜੋਂ ਮਨਾਉਣ ਦਾ ਐਲਾਨ
Advertisment
ਕਿਸਾਨਾਂ ਦਾ
Advertisment
ਧਰਨਾ ਪ੍ਰਦਰਸ਼ਨ ਦਿੱਲੀ ‘ਚ ਜਾਰੀ ਹੈ । ਇਸ ਰੋਸ ਪ੍ਰਦਰਸ਼ਨ ਨੂੰ ਛੇ ਮਹੀਨੇ ਪੂਰੇ ਹੋ ਚੁੱਕੇ ਹਨ । ਇਸ ਰੋਸ ਪ੍ਰਦਰਸ਼ਨ ਦੇ ਛੇ ਮਹੀਨੇ ਪੂਰੇ ਹੋਣ ‘ਤੇ ਅੱਜ ਦੇ ਦਿਨ ਨੂੰ ਕਾਲੇ ਦਿਵਸ ਦੇ ਤੌਰ ‘ਤੇ ਮਨਾਇਆ ਜਾ ਰਿਹਾ ਹੈ । ਇਸ ਕਾਲੇ ਦਿਵਸ ਦੇ ਮੌਕੇ ‘ਤੇ ਪੰਜਾਬੀ ਇੰੰਡਸਟਰੀ ਦੇ ਸਿਤਾਰਿਆਂ ਵੱਲੋਂ ਵੀ ਪੂਰਾ ਸਮਰਥਨ ਦਿੱਤਾ ਜਾ ਰਿਹਾ ਹੈ । ਪੰਜਾਬੀ ਇੰਡਸਟਰੀ ਦੇ ਸਿਤਾਰਿਆਂ ਨੇ ਵੀ ਇਸ ਨੂੰ ਸਮਰਥਨ ਦਿੱਤਾ ਹੈ । Farmer protest Image From Kisan Ekta Morcha Instagram
Advertisment
ਹੋਰ ਪੜ੍ਹੋ : ਕਦੇ ਵੇਖਿਆ ਹੈ ਅਜਿਹਾ ਪਿੰਡ, ਖੂਬਸੂਰਤੀ ਦੇਖ ਕੇ ਰਹਿ ਜਾਓਗੇ ਦੰਗ  farmer Image From Kisan Ekta Morcha Instagram ਅਦਾਕਾਰ ਦਰਸ਼ਨ ਔਲਖ ਨੇ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਕਿਸਾਨਾਂ ਦੇ ਹੱਕ ‘ਚ ਪੋਸਟ ਪਾਈ ਹੈ । ਉਨ੍ਹਾਂ ਨੇ ਲਿਖਿਆ ਕਿ ਉਹ ਕਿਸਾਨਾਂ ਦੇ ਹੱਕ ‘ਚ ਅਤੇ ਕਾਲੇ ਕਾਨੂੰਨਾਂ ਦੇ ਖਿਲਾਫ ਹਨ । Darshan Aulakh Image From Darshan Aulakh's instagram ਇਸ ਤੋਂ ਇਲਾਵਾ ਅਦਾਕਾਰਾ ਅਤੇ ਗਾਇਕਾ ਨਿਸ਼ਾ ਬਾਨੋ ਨੇ ਵੀ ਕਿਸਾਨਾਂ ਦੇ ਹੱਕ ‘ਚ ਇੱਕ ਪੋਸਟ ਸਾਂਝੀ ਕੀਤੀ ਹੈ । ਗਾਇਕ ਹਰਜੀਤ ਹਰਮਨ ਨੇ ਵੀ ਇੱਕ ਪੋਸਟ ਸਾਂਝੀ ਕਰਦੇ ਹੋਏ ਕਿਸਾਨਾਂ ਦੇ ਹੱਕ ‘ਚ ਹਾਅ ਦਾ ਨਾਅਰਾ ਮਾਰਿਆ ਹੈ ।
Advertisment
Harjit Harman Image From Harjit Harman ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਲਿਖਿਆ ਕਿ ‘26 ਮਈ ਨੂੰ ਕਿਸਾਨ ਅੰਦੋਲਨ ਨੂੰ ਪੂਰੇ 6 ਮਹੀਨੇ ਹੋ ਗਏ ਹਨ,ਪਰ ਤਾਨਾਸ਼ਾਹੀ ਕੇਂਦਰ ਸਰਕਾਰ ਹਜੇ ਵੀ ਕਿਸਾਨਾਂ ਦੀ ਕੋਈ ਸਾਰ ਨਹੀਂ ਲੈ ਰਹੀ।
ਸੋ ਆਉ ਆਪਾਂ ਸੰਯੁਕਤ ਕਿਸਾਨ ਮੋਰਚੇ ਵੱਲੋਂ 26 ਮਈ ਨੂੰ ਦਿੱਤੇ ਦੇਸ਼ ਵਿਆਪੀ ਰੋਸ ਪ੍ਰਦਰਸ਼ਨ ਦੇ ਸੱਦੇ ਦਾ ਪੁਰਜ਼ੋਰ ਸਮਰਥਨ ਕਰੀਏ’।
Advertisment

Stay updated with the latest news headlines.

Follow us:
Advertisment
Advertisment
Latest Stories
Advertisment