ਪੰਜਾਬੀ ਕਲਾਕਾਰਾਂ ਨੇ ਵੀ ਖ਼ਾਸ ਸੁਨੇਹੇ ਪਾ ਕੇ ਕਿੰਗ ਖ਼ਾਨ ਨੂੰ ਦਿੱਤੀ ਜਨਮਦਿਨ ਦੀ ਵਧਾਈ

written by Lajwinder kaur | November 02, 2022 08:52pm

Shah Rukh Khan Birthday : ਬਾਲੀਵੁੱਡ ਦੇ ਕਿੰਗ ਖਾਨ ਸ਼ਾਹਰੁਖ ਅੱਜ ਆਪਣਾ 57ਵਾਂ ਜਨਮਦਿਨ ਮਨਾ ਰਹੇ ਹਨ। ਕਿੰਗ ਖ਼ਾਨ ਦੇ ਫ਼ੈਨਜ਼ ਉਨ੍ਹਾਂ ਦੇ ਜਨਮਦਿਨ ਤੇ ਕਾਫ਼ੀ ਖੁਸ਼ ਤੇ ਉਤਸ਼ਾਹਿਤ ਨਜ਼ਰ ਆ ਰਹੇ ਹਨ। ਬਾਲੀਵੁੱਡ ਦੇ ਕਈ ਨਾਮੀ ਕਲਾਕਾਰ ਸ਼ਾਹਰੁਖ ਨੂੰ ਸੋਸ਼ਲ਼ ਮੀਡੀਆ ਉੱਤੇ ਵਧਾਈਆਂ ਦੇ ਰਹੇ ਹਨ। ਇਸ ਦੇ ਨਾਲ ਨਾਲ ਪੰਜਾਬੀ ਇੰਡਸਟਰੀ ਦੇ ਕਲਾਕਾਰਾਂ ਨੇ ਵੀ ਸੁਪਰਸਟਾਰ ਸ਼ਾਹਰੁਖ ਖ਼ਾਨ ਨੂੰ ਜਨਮਦਿਨ ‘ਤੇ ਵਧਾਈਆਂ ਦਿੱਤੀਆਂ ਹਨ।

ਹੋਰ ਪੜ੍ਹੋ : ਸ਼ਾਹਰੁਖ ਖ਼ਾਨ ਦਾ ਪ੍ਰਸ਼ੰਸਕਾਂ ਨੂੰ ਜਨਮਦਿਨ ਦਾ ਤੋਹਫ਼ਾ, ‘ਪਠਾਨ’ ਦਾ ਜ਼ਬਰਦਸਤ ਟੀਜ਼ਰ ਹੋਇਆ ਰਿਲੀਜ਼

guru randhawa image with shah rukh khan

ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗਾਇਕ ਗੁਰੂ ਰੰਧਾਵਾ ਨੇ ਵੀ ਪੋਸਟ ਪਾ ਕੇ ਸ਼ਾਹਰੁਖ ਖ਼ਾਨ ਨੂੰ ਜਨਮਦਿਨ ਦੀਆਂ ਵਧਾਈਆਂ ਦਿੱਤੀਆਂ ਹਨ। ਗੁਰੂ ਰੰਧਾਵਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸ਼ਾਹਰੁਖ ਖਾਨ ਨਾਲ ਆਪਣੀ ਇੱਕ ਤਸਵੀਰ ਸ਼ੇਅਰ ਕੀਤੀ ਹੈ। ਤਸਵੀਰ ਸ਼ੇਅਰ ਕਰਦਿਆਂ ਉਨ੍ਹਾਂ ਨੇ ਕੈਪਸ਼ਨ ‘ਚ ਲਿਖਿਆ, “ਸ਼ਾਹਰੁਖ ਖਾਨ ਸਰ ਤੁਹਾਨੂੰ ਜਨਮਦਿਨ ਦੀਆਂ ਢੇਰ ਸਾਰੀਆਂ ਮੁਬਾਰਕਾਂ...ਪਠਾਨ ਦਾ ਟੀਜ਼ਰ ਬਹੁਤ ਜ਼ਬਰਦਸਤ ਹੈ ਸਰ’। ਇਸ ਪੋਸਟ ਉੱਤੇ ਦੋ ਲੱਖ ਤੋਂ ਵੱਧ ਲਾਈਕਸ ਆ ਚੁੱਕੇ ਹਨ।

happy rai koti

ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗੀਤਕਾਰ ਤੇ ਗਾਇਕ ਹੈਪੀ ਰਾਏਕੋਟੀ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਦੀ ਸਟੋਰੀ ਵਿੱਚ ਸ਼ਾਹਰੁਖ ਦੀ ਤਸਵੀਰ ਸ਼ੇਅਰ ਕਰ ਉਨ੍ਹਾਂ ਨੂੰ ਜਨਮਦਿਨ ਦੀ ਵਧਾਈ ਦਿੱਤੀ ਹੈ। ਤਸਵੀਰ ਸ਼ੇਅਰ ਕਰਦਿਆਂ ਰਾਏਕੋਟੀ ਨੇ ਕੈਪਸ਼ਨ ਲਿਖੀ, ‘ਹੈਪੀ ਬਰਥਡੇ ਸ਼ਾਹਰੁਖ ਸਰ, ਤੁਸੀਂ ਲਿਵਿੰਗ ਲੈਜੇਂਡ ਹੋ। ਤੁਸੀਂ ਬਾਲੀਵੁੱਡ ਦੇ ਆਖਰੀ ਬਾਦਸ਼ਾਹ ਹੋ’

sargun mehta wished happy birthday shah rukh khan

ਉੱਧਰ ਸਰਗੁਣ ਮਹਿਤਾ ਨੇ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ਦੀ ਸਟੋਰੀ ਵਿੱਚ ਸ਼ਾਹਰੁਖ ਖ਼ਾਨ ਅਤੇ ਆਪਣੇ ਪਤੀ ਰਵੀ ਦੁਬੇ ਦੇ ਨਾਲ ਇੱਕ ਤਸਵੀਰ ਸ਼ੇਅਰ ਕੀਤੀ ਹੈ ਅਤੇ ਜਨਮਦਿਨ ਦੀ ਵਧਾਈ ਦਿੱਤੀ ਹੈ।

ਦੱਸ ਦਈਏ ਅੱਜ ਹੀ ਸ਼ਾਹਰੁਖ ਖ਼ਾਨ ਦੀ ਫ਼ਿਲਮ 'ਪਠਾਨ' ਦਾ ਟੀਜ਼ਰ ਵੀ ਰਿਲੀਜ਼ ਹੋਇਆ ਹੈ। ਜਿਸ ਨੂੰ ਦਰਸ਼ਕਾਂ ਵੱਲੋਂ ਖੂਬ ਪਿਆਰ ਮਿਲ ਰਿਹਾ ਹੈ।

 

You may also like