‘PTC Promising Star of the Year’ ਕੈਟਾਗਿਰੀ ’ਚ ਦੇਵ ਖਰੌੜ ਨੂੰ ਮਿਲਿਆ ‘ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2020’
‘ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2020’ ਸਮਾਰੋਹ ਵਿੱਚ ਪੰਜਾਬੀ ਇੰਡਸਟਰੀ ਦਾ ਹਰ ਵੱਡਾ ਸਿਤਾਰਾ ਜੁੜਿਆ ਹੋਇਆ ਹੈ। ਪੰਜਾਬੀ ਇੰਡਸਟਰੀ ਦੇ ਹਰ ਸਿਤਾਰੇ ਦੀ ਨਜ਼ਰ ਇਸ ਸਮਾਰੋਹ ਤੇ ਹੈ । ਇੱਕ-ਇੱਕ ਕਰਕੇ ਵੱਖ ਵੱਖ ਕੈਟਾਗਿਰੀਆਂ ਲਈ ਅਵਾਰਡ ਦਾ ਐਲਾਨ ਹੋ ਰਿਹਾ ਹੈ ‘PTC Promising Star of the Year’ ਕੈਟਾਗਿਰੀ ਦੀ ਗੱਲ ਕੀਤੀ ਜਾਵੇ ਤਾਂ ਇਸ ਕੈਟਾਗਿਰੀ ਵਿੱਚ ਦੇਵ ਖਰੌੜ ਨੂੰ ‘ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2020’ ਦਿੱਤਾ ਗਿਆ ਹੈ । ਇਸ ਕੈਟਾਗਿਰੀ ਦੀ ਗੱਲ ਕੀਤੀ ਜਾਵੇ ਤਾਂ ਇਸ ਕੈਟਾਗਿਰੀ ਹੋਰ ਵੀ ਕਈ ਨੌਮੀਨੇਟ ਸਨ । ਜੋ ਕਿ ਇਸ ਤਰ੍ਹਾਂ ਹਨ :-
PTC PROMISING STAR OF THE YEAR
Dev Kharoud (Blackia & DSP Dev)
Jordan Sandhu (Gidarh Singhi & Kaake Da Viyah)
Kartar Cheema (Sikander 2)
Nav Bajwa (Ishqaa & Kitty Party)
Ninja (Ardab Mutiyaran & High End Yaariyaan)
Parmish Verma (Dil Diyan Gallan & Singham)
ਤੁਹਾਨੂੰ ਦੱਸ ਦਿੰਦੇ ਹਾਂ ਕਿ ਕੋਰੋਨਾ ਮਹਾਂਮਾਰੀ ਨੂੰ ਵੇਖਦੇ ਹੋਏ ਜਿੱਥੇ ਆਸਕਰ ਵਰਗੇ ਹੋਰ ਕਈ ਅਵਾਰਡ ਸਮਾਰੋਹ ਰੱਦ ਕਰ ਦਿੱਤੇ ਗਏ ਹਨ ਉੱਥੇ ਪੀਟੀਸੀ ਪੰਜਾਬੀ ਨੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ‘ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2020’ ਕਰਵਾ ਕੇ ਐਂਟਰਟੇਨਮੈਂਟ ਦੀ ਦੁਨੀਆ ਵਿੱਚ ਵੱਖਰਾ ਇਤਿਹਾਸ ਰਚਿਆ ਹੈ ।