
film 'Shakar Paare' Trailer Out Now : ਪੰਜਾਬੀ ਇੰਡਸਟਰੀ ‘ਚ ਇੱਕ ਤੋਂ ਬਾਅਦ ਇੱਕ ਫ਼ਿਲਮਾਂ ਰਿਲੀਜ਼ ਹੋ ਰਹੀਆਂ ਹਨ। ਇਸੇ ਤਰ੍ਹਾਂ ਦੀ ਇੱਕ ਹੋਰ ਫ਼ਿਲਮ ਜਲਦ ਆ ਰਹੀ ਹੈ। ਜੀ ਹਾਂ ਰੋਮਾਂਟਿਕ ਕਾਮੇਡੀ ਫ਼ਿਲਮ ‘ਸ਼ੱਕਰ ਪਾਰੇ’ ਜਲਦ ਹੀ ਰਿਲੀਜ਼ ਹੋਣ ਵਾਲੀ ਹੈ। ਹੁਣ ਇਸ ਫਿਲਮ ਦਾ ਟ੍ਰੇਲਰ ਰਿਲੀਜ਼ ਹੋ ਗਿਆ ਹੈ।

ਇਸ ਫ਼ਿਲਮ ‘ਚ ਮੁੱਖ ਕਿਰਦਾਰ ਨਿਭਾ ਰਹੀ ਲਵ ਗਿੱਲ, ਏਕਲਵਯਾ ਪਦਮ , ਵਰੁਣ ਐਸ ਖੰਨਾ, ਨਿਰਮਲ ਰਿਸ਼ੀ ਤੇ ਹੋਰ ਕਈ ਕਲਾਕਾਰ ਨਜ਼ਰ ਆਉਣਗੇ। ਇਸ ਫਿਲਮ ਦਾ ਟ੍ਰੇਲਰ ਰਿਲੀਜ਼ ਹੋ ਚੁੱਕਾ ਹੈ।
ਫਿਲਮ ਦੇ ਟ੍ਰੇਲਰ ਵਿੱਚ ਤੁਸੀਂ ਵੇਖ ਸਕਦੇ ਹੋ ਕਿ ਇਹ ਫਿਲਮ ਇੱਕ ਲਵ ਸਟੋਰੀ ਡਰਾਮਾ 'ਤੇ ਅਧਾਰਿਤ ਹੈ। ਇਹ ਫਿਲਮ ਇੱਕ ਲੜਕੇ ਦੀ ਕਹਾਣੀ ਨੂੰ ਦਰਸਾਉਂਦੀ ਹੈ। ਉਹ ਅਮੀਰ ਹੋਣ ਲਈ ਵੱਖ-ਵੱਖ ਤਰ੍ਹਾਂ ਦੇ ਜਤਨ ਕਰਦਾ ਹੋਇਆ ਨਜ਼ਰ ਆਉਂਦਾ ਹੈ।

ਬਾਅਦ ਵਿੱਚ ਉਸ ਨੂੰ ਇੱਕ ਅਮੀਰ ਕੁੜੀ ਨਾਲ ਪਿਆਰ ਹੋ ਜਾਂਦਾ ਹੈ, ਪਹਿਲਾਂ ਤਾਂ ਉਸ ਕੁੜੀ ਨੂੰ ਮਹਿਜ਼ ਅਮੀਰ ਹੋਣ ਲਈ ਪਿਆਰ ਕਰਦਾ ਹੈ ਪਰ ਅੰਤ ਵਿੱਚ ਉਸ ਨੂੰ ਸੱਚਮੁੱਚ ਉਸ ਕੁੜੀ ਨਾਲ ਪਿਆਰ ਹੋ ਜਾਂਦਾ ਹੈ। ਆਖਿਰ 'ਚ ਉਸ ਨੂੰ ਆਪਣਾ ਪਿਆਰ ਹਾਸਲ ਕਰਨ ਲਈ ਕਈ ਜਤਨ ਕਰਨੇ ਪੈਂਦੇ ਹਨ।
ਮੁੱਖ ਅਦਾਕਾਰਾ ਲਵ ਗਿੱਲ ਦੀ ਗੱਲ ਕਰੀਏ, ਜਿਸ ਨੇ ਆਪਣੇ ਦਮਦਾਰ ਕੰਮ ਤੇ ਜ਼ਬਰਦਸਤ ਐਕਸਪ੍ਰੈਸ਼ਨਸ ਨਾਲ ਆਪਣੇ ਪ੍ਰਸ਼ੰਸਕਾਂ ਦਾ ਦਿਲ ਜਿੱਤਿਆ ਹੈ, ਉਨ੍ਹਾਂ ਨੇ 50ਤੋਂ ਵੱਧ ਗੀਤਾਂ ਵਿੱਚ ਮਾਡਲਿੰਗ ਕੀਤੀ ਹੈ ਜਿਵੇਂ ਕਯਾਮਤ, ਅੱਖਾਂ ਬਿੱਲੀਆਂ, ਦਿਲ, ਆਈਕਨ, ਇਹ ਗੀਤ ਮਸ਼ਹੂਰ ਪੰਜਾਬੀ ਗਾਇਕਾਂ ਵੱਲੋਂ ਗਾਏ ਗਏ ਹਨ।
ਜਿਵੇਂ ਕਿ ਕਰਨ ਔਜਲਾ, ਗੁਰਦਾਸ ਮਾਨ, ਜੱਸ ਬਾਜਵਾ ਸ਼ੈਰੀ ਮਾਨ, ਗੀਤਾ ਜ਼ੈਲਦਾਰ ਤੇ ਹੋਰ ਬਹੁਤ ਸਾਰੇ। ਲਵ ਗਿੱਲ ਦੇ ਨਾਲ ਇਸ ਫ਼ਿਲਮ ‘ਚ ਅਦਾਕਾਰਾ ਨਿਰਮਲ ਰਿਸ਼ੀ, ਸੀਮਾ ਕੌਸ਼ਲ ਸਣੇ ਕਈ ਹੋਰ ਵੱਡੇ ਕਲਾਕਾਰ ਨਜ਼ਰ ਆਉਣਗੇ।

ਹੋਰ ਪੜ੍ਹੋ: ਅਮਰਿੰਦਰ ਗਿੱਲ ਸਟਾਰਰ ਪੰਜਾਬੀ ਫਿਲਮ 'ਛੱਲਾ ਮੁੜ ਕੇ ਨਹੀਂ ਆਇਆ' ਦਾ ਟੀਜ਼ਰ ਹੋਇਆ ਰਿਲੀਜ਼, ਵੇਖੋ ਵੀਡੀਓ
ਲਵ ਗਿੱਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਇਸ ਤੋਂ ਪਹਿਲਾਂ ਉਹ ‘ਕੁੜੀਆਂ ਜਵਾਨ ਬਾਪੂ ਪ੍ਰੇਸ਼ਾਨ’ ਫ਼ਿਲਮ ‘ਚ ਨਜ਼ਰ ਆਏਗੀ । ਫ਼ਿਲਮ ਦਾ ਜਿੱਥੇ ਅਦਾਕਾਰਾ ਨੂੰ ਬੇਸਬਰੀ ਦੇ ਨਾਲ ਇੰਤਜ਼ਾਰ ਹੈ, ਉੱਥੇ ਦਰਸ਼ਕ ਵੀ ਉਤਸੁਕ ਹਨ ਕਿ ਇਸ ਨਵੇਂ ਤਰ੍ਹਾਂ ਦੀ ਕਹਾਣੀ ਨੂੰ ਵੇਖਣ ਦੇ ਲਈ ।