ਫਿਲਮ 'ਸ਼ੱਕਰ ਪਾਰੇ' ਦਾ ਤੀਜਾ ਗੀਤ 'ਛੱਡ ਦਿਲਾ' ਹੋਇਆ ਰਿਲੀਜ਼, ਦਰਸ਼ਕਾਂ ਨੂੰ ਆ ਰਿਹਾ ਹੈ ਪਸੰਦ

written by Pushp Raj | July 27, 2022

Film Shakkarpaare song 'Chhad Dila' : ਪੰਜਾਬੀ ਇੰਡਸਟਰੀ ‘ਚ ਇੱਕ ਤੋਂ ਬਾਅਦ ਇੱਕ ਫ਼ਿਲਮਾਂ ਰਿਲੀਜ਼ ਹੋ ਰਹੀਆਂ ਹਨ। ਇਸੇ ਤਰ੍ਹਾਂ ਦੀ ਇੱਕ ਹੋਰ ਫਿਲਮ 'ਸ਼ੱਕਰ ਪਾਰੇ' ਜਲਦ ਆ ਰਹੀ ਹੈ। ਰੋਮੈਂਟਿਕ ਕਾਮੇਡੀ 'ਤੇ ਅਧਾਰਿਤ ਇਹ ਫ਼ਿਲਮ ‘ਸ਼ੱਕਰ ਪਾਰੇ’ ਜਲਦ ਹੀ ਰਿਲੀਜ਼ ਹੋਣ ਵਾਲੀ ਹੈ। ਹੁਣ ਇਸ ਫਿਲਮ ਦਾ ਤੀਜਾ ਗੀਤ 'ਛੱਡ ਦਿਲਾ' ਰਿਲੀਜ਼ ਹੋ ਗਿਆ ਹੈ ਤੇ ਦਰਸ਼ਕ ਇਸ ਗੀਤ ਨੂੰ ਬਹੁਤ ਪਸੰਦ ਕਰ ਰਹੇ ਹਨ।

Image Source: YouTube

ਫਿਲਮ ਦਾ ਇਹ ਗੀਤ 'ਛੱਡ ਦਿਲਾ' ਬੇਹੱਦ ਭਾਵੁਕ ਕਰ ਦੇਣ ਵਾਲਾ ਹੈ। ਇਹ ਗੀਤ ਦੋ ਪ੍ਰੇਮੀਆਂ ਦੇ ਵਿਛੋੜੇ ਨੂੰ ਦਰਸਾਉਂਦਾ ਹੈ। ਜੇਕਰ ਗੀਤ ਬਾਰੇ ਗੱਲ ਕਰੀਏ ਤਾਂ ਇਸ ਗੀਤ ਨੂੰ ਗਾਇਕ ਸ਼ਾਹਿਦ ਮਾਲਯਾ ਨੇ ਗਾਇਆ ਹੈ। ਇਸ ਗੀਤ ਨੂੰ ਸੰਗੀਤ ਤਾਸ਼ੋ ਮਿਊਜ਼ਿਕ ਵੱਲੋਂ ਦਿੱਤਾ ਗਿਆ ਹੈ। ਇਸ ਗੀਤੇ ਦੇ ਬੋਲ ਆਜ਼ਾਦ ਵੱਲੋਂ ਲਿਖੇ ਗਏ ਹਨ ਤੇ ਇਸ ਗੀਤੇ ਦੇ ਵੀਡੀਓ ਨੂੰ ਦੇਵ ਥਾਪੇ ਨੇ ਡਾਇਰੈਕਟ ਕੀਤਾ ਹੈ। ਇਹ ਗੀਤ ਫਿਲਮ ਦੇ ਵਿੱਚ ਲੀਡ ਰੋਲ ਨਿਭਾ ਰਹੇ ਅਦਾਕਾਰ ਏਕਲਵਯਾ ਪਦਮ ਅਤੇ ਅਦਾਕਾਰਾ ਲਵ ਗਿੱਲ ਉੱਤੇ ਦਰਸਾਇਆ ਗਿਆ ਹੈ। ਇਹ ਗੀਤ ਦਰਸ਼ਕਾਂ ਨੂੰ ਬਹੁਤ ਪੰਸਜ ਆ ਰਿਹਾ ਹੈ। ਗੀਤ ਰਿਲੀਜ਼ ਹੁੰਦੇ ਹੀ ਵਾਇਰਲ ਹੋ ਰਿਹਾ ਹੈ।

ਇਹ ਫਿਲਮ ਇੱਕ ਲਵ ਸਟੋਰੀ ਡਰਾਮਾ 'ਤੇ ਅਧਾਰਿਤ ਹੈ। ਇਹ ਫਿਲਮ ਇੱਕ ਲੜਕੇ ਦੀ ਕਹਾਣੀ ਨੂੰ ਦਰਸਾਉਂਦੀ ਹੈ। ਉਹ ਅਮੀਰ ਹੋਣ ਲਈ ਵੱਖ-ਵੱਖ ਤਰ੍ਹਾਂ ਦੇ ਯਤਨ ਕਰਦਾ ਹੋਇਆ ਨਜ਼ਰ ਆਉਂਦਾ ਹੈ।ਬਾਅਦ ਵਿੱਚ ਉਸ ਨੂੰ ਇੱਕ ਅਮੀਰ ਕੁੜੀ ਨਾਲ ਪਿਆਰ ਹੋ ਜਾਂਦਾ ਹੈ, ਪਹਿਲਾਂ ਤਾਂ ਉਸ ਕੁੜੀ ਨੂੰ ਮਹਿਜ਼ ਅਮੀਰ ਹੋਣ ਲਈ ਪਿਆਰ ਕਰਦਾ ਹੈ ਪਰ ਅੰਤ ਵਿੱਚ ਉਸ ਨੂੰ ਸੱਚਮੁੱਚ ਉਸ ਕੁੜੀ ਨਾਲ ਪਿਆਰ ਹੋ ਜਾਂਦਾ ਹੈ। ਆਖਿਰ 'ਚ ਉਸ ਨੂੰ ਆਪਣਾ ਪਿਆਰ ਹਾਸਲ ਕਰਨ ਲਈ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।

Image Source: YouTube

ਫਿਲਮ 'ਸ਼ੱਕਰ ਪਾਰੇ' ਦੀ ਕਾਸਟ ਬਾਰੇ ਗੱਲ ਕਰੀਏ ਤਾਂ ਇਸ ਫ਼ਿਲਮ ‘ਚ ਮੁੱਖ ਕਿਰਦਾਰ ਨਿਭਾ ਰਹੀ ਲਵ ਗਿੱਲ, ਏਕਲਵਯਾ ਪਦਮ , ਵਰੁਣ ਐਸ ਖੰਨਾ, ਨਿਰਮਲ ਰਿਸ਼ੀ ਤੇ ਹੋਰ ਕਈ ਕਲਾਕਾਰ ਨਜ਼ਰ ਆਉਣਗੇ।

ਮੁੱਖ ਅਦਾਕਾਰਾ ਲਵ ਗਿੱਲ ਦੀ ਗੱਲ ਕਰੀਏ, ਜਿਸ ਨੇ ਆਪਣੇ ਦਮਦਾਰ ਕੰਮ ਤੇ ਜ਼ਬਰਦਸਤ ਐਕਸਪ੍ਰੈਸ਼ਨਸ ਨਾਲ ਆਪਣੇ ਪ੍ਰਸ਼ੰਸਕਾਂ ਦਾ ਦਿਲ ਜਿੱਤਿਆ ਹੈ, ਉਨ੍ਹਾਂ ਨੇ 50ਤੋਂ ਵੱਧ ਗੀਤਾਂ ਵਿੱਚ ਮਾਡਲਿੰਗ ਕੀਤੀ ਹੈ ਜਿਵੇਂ ਕਯਾਮਤ, ਅੱਖਾਂ ਬਿੱਲੀਆਂ, ਦਿਲ, ਆਈਕਨ, ਇਹ ਗੀਤ ਮਸ਼ਹੂਰ ਪੰਜਾਬੀ ਗਾਇਕਾਂ ਵੱਲੋਂ ਗਾਏ ਗਏ ਹਨ। ਜਿਵੇਂ ਕਿ ਕਰਨ ਔਜਲਾ, ਗੁਰਦਾਸ ਮਾਨ, ਜੱਸ ਬਾਜਵਾ ਸ਼ੈਰੀ ਮਾਨ, ਗੀਤਾ ਜ਼ੈਲਦਾਰ ਤੇ ਹੋਰ ਬਹੁਤ ਸਾਰੇ।

image From instagram

ਹੋਰ ਪੜ੍ਹੋ: ਗਿੱਪੀ ਗਰੇਵਾਲ ਨੇ ਕਰਮਜੀਤ ਅਨਮੋਲ ਤੇ ਨਰੇਸ਼ ਕੋਠਾਰੀਆ ਨਾਲ ਕੀਤੀ ਮਸਤੀ, ਵੇਖੋ ਵੀਡੀਓ

ਲਵ ਗਿੱਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਇਸ ਤੋਂ ਪਹਿਲਾਂ ਉਹ ‘ਕੁੜੀਆਂ ਜਵਾਨ ਬਾਪੂ ਪ੍ਰੇਸ਼ਾਨ’ ਫ਼ਿਲਮ ‘ਚ ਨਜ਼ਰ ਆ ਚੁੱਕੀ ਹੈ । ਫ਼ਿਲਮ ਦਾ ਜਿੱਥੇ ਅਦਾਕਾਰਾ ਨੂੰ ਬੇਸਬਰੀ ਦੇ ਨਾਲ ਇੰਤਜ਼ਾਰ ਹੈ, ਉੱਥੇ ਦਰਸ਼ਕ ਵੀ ਇਸ ਤਰ੍ਹਾਂ ਦੀ ਨਵੀਂ ਕਹਾਣੀ ਨੂੰ ਵੇਖਣ ਦੇ ਲਈ ਉਤਸ਼ਾਹਿਤ ਹਨ।

You may also like