ਦਿਲਜੀਤ ਦੋਸਾਂਝ ਨੇ ਫਿਲਮ 'ਜੱਟ ਐਂਡ ਜੁਲੀਅਟ 3' ਦੇ ਸੈੱਟ ਤੋਂ ਸਾਂਝਾ ਕੀਤਾ Mini Vlog, ਵੀਡੀਓ ਵੇਖ ਹੱਸ-ਹੱਸ ਦੁਹਰੇ ਹੋਅ ਫੈਨਜ਼
ਦਿਲਜੀਤ ਦੋਸਾਂਝ ਨੇ ਫਿਲਮ 'ਜੱਟ ਐਂਡ ਜੁਲੀਅਟ 3' ਦੇ ਸੈੱਟ ਤੋਂ ਸਾਂਝਾ ਕੀਤਾ Mini Vlog, ਵੀਡੀਓ ਵੇਖ ਹੱਸ-ਹੱਸ ਦੁਹਰੇ ਹੋਅ ਫੈਨਜ਼
Diljit Dosanjh Viral Video: ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਇਨ੍ਹੀਂ ਆਪਣੀ ਆਉਣ ਵਾਲੀ ਨਵੀਂ ਫਿਲਮ 'ਜੱਟ ਐਂਡ ਜੁਲੀਅਟ 3' ਦੀ ਸ਼ੂਟਿੰਗ ਵਿੱਚ ਰੁੱਝੇ ਹੋਏ ਹਨ। ਹਾਲ ਹੀ ਵਿੱਚ ਦਿਲਜੀਤ ਦੋਸਾਂਝ ਨੇ ਆਪਣੀ ਫਿਲਮ ਦੇ ਸ਼ੂਟਿੰਗ ਸੈੱਟ ਦੀ ਬੀਟੀਐਸ ਵੀਡੀਓ ਸਾਂਝੀ ਕੀਤੀ ਹੈ, ਜਿਸ ਨੂੰ ਵੇਖ ਫੈਨਜ਼ ਬੇਹੱਦ ਖੁਸ਼ ਹੋ ਗਏ ਹਨ।
ਦੱਸ ਦਈਏ ਕਿ ਗਾਇਕੀ ਦੇ ਨਾਲ-ਨਾਲ ਦਿਲਜੀਤ ਦੋਸਾਂਝ ਇੱਕ ਚੰਗੇ ਅਦਾਕਾਰ, ਚੰਗੇ ਕਾਮੇਡੀਅਨ ਤੇ ਚੰਗੇ ਐਂਟਰਟੇਨਰ ਵੀ ਹਨ। ਦਿਲਜੀਤ ਗਾਇਕੀ ਤੇ ਅਦਾਕਾਰੀ ਦੇ ਨਾਲ-ਨਾਲ ਸੋਸ਼ਲ ਮੀਡੀਆ ਉੱਤੇ ਵੀ ਕਾਫੀ ਐਕਟਿਵ ਰਹਿੰਦੇ ਹਨ ਤੇ ਉਹ ਆਪਣੇ ਪਰਸਨਲ ਤੇ ਪ੍ਰੋਫੈਸ਼ਨਲ ਅਪਡੇਟਸ ਫੈਨਜ਼ ਨਾਲ ਸ਼ੇਅਰ ਕਰਦੇ ਰਹਿੰਦੇ ਹਨ।
ਹਾਲ ਹੀ ਵਿੱਚ ਗਾਇਕ ਨੇ ਆਪਣੀ ਫਿਲਮ 'ਜੱਟ ਐਂਡ ਜੁਲੀਅਟ 3' ਦੀ ਸ਼ੂਟਿੰਗ ਸੈੱਟ ਤੋਂ ਇੱਕ ਮਿਨੀ ਵਲੌਗ ਸ਼ੇਅਰ ਕੀਤਾ। ਇਸ ਮਿਨੀ ਵਲੌਗ ਵਿੱਚ ਤੁਸੀਂ ਵੇਖ ਸਕਦੇ ਹੋ ਕਿ ਦਿਲਜੀਤ ਨੇ ਆਪਣੇ ਸ਼ੂਟਿੰਗ ਸੈੱਟ ਤੋਂ ਲੈ ਕੇ ਖਾਣ-ਪੀਣ ਤੇ ਸੈੱਟ 'ਤੇ ਪੂਰਾ ਦਿਨ ਬਤੀਤ ਕਰਨ ਬਾਰੇ ਫੈਨਜ਼ ਨਾਲ ਸਾਰੇ ਅਪਡੇਟ ਸਾਂਝੇ ਕੀਤੇ ਹਨ। ਦਿਲਜੀਤ ਨੇ ਇਹ ਵਲੌਗ ਬੇਹੱਦ ਹੀ ਸ਼ਾਨਦਾਰ ਤੇ ਕਾਮੇਡੀ ਭਰੇ ਅੰਦਾਜ਼ ਵਿੱਚ ਬਣਾਇਆ ਹੈ, ਜੋ ਕਿ ਫੈਨਜ਼ ਨੂੰ ਕਾਫੀ ਪਸੰਦ ਆ ਰਿਹਾ ਹੈ।
ਇਸ ਫ਼ਿਲਮ ਦੀ ਕਹਾਣੀ ਜਗਦੀਪ ਸਿੱਧੂ ਦੇ ਵੱਲੋਂ ਲਿਖੀ ਗਈ ਹੈ ਅਤੇ ਉਨ੍ਹਾਂ ਦੇ ਵੱਲੋਂ ਹੀ ਇਸ ਫ਼ਿਲਮ ਨੂੰ ਡਾਇਰੈਕਟ ਕੀਤਾ ਗਿਆ ਹੈ । ਇਸ ਫ਼ਿਲਮ ‘ਚ ਨੀਰੂ ਬਾਜਵਾ ਅਤੇ ਦਿਲਜੀਤ ਦੋਸਾਂਝ ਹੀ ਮੁੱਖ ਭੂਮਿਕਾ ‘ਚ ਹੋਣਗੇ ਅਤੇ ਫ਼ਿਲਮ ਅਗਲੇ ਸਾਲ ੨੮ ਜੂਨ ਨੂੰ ਸਿਨੇਮਾ ਘਰਾਂ ‘ਚ ਰਿਲੀਜ਼ ਹੋਣ ਜਾ ਰਹੀ ਹੈ । ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਦਿਲਜੀਤ ਦੋਸਾਂਝ ਦੇ ਨਾਲ ਨੀਰੂ ਬਾਜਵਾ ਦੀ ਜੋੜੀ ਨੂੰ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ ।
ਹੋਰ ਪੜ੍ਹੋ: Govinda Birthday: ਜਾਣੋ ਕਿਉਂ ਗੋਵਿੰਦਾ ਦੀ ਪਤਨੀ ਨੇ ਕਿਹਾ ਕਿ ਉਹ ਆਪਣੇ ਪਤੀ ਵਰਗਾ ਬੇਟਾ ਚਾਹੁੰਦੀ ਹੈ
ਦੱਸ ਦਈਏ ਕਿ ਦਿਲਜੀਤ ਦੌਸਾਂਝ ਦੀ ਫਿਲਮ 'ਜੱਟ ਐਂਡ ਜੁਲੀਅਟ 3' ਅਗਲੇ ਸਾਲ ਰਿਲੀਜ਼ ਹੋਵੇਗੀ। ਇਸ ਫਿਲਮ ਵਿੱਚ ਦਿਲਜੀਤ ਦੌਸਾਂਝ ਮੁੜ ਇੱਕ ਵਾਰ ਫਿਰ ਮਸ਼ਹੂਰ ਪੰਜਾਬੀ ਅਦਾਕਾਰਾ ਨੀਰੂ ਬਾਜਵਾ ਨਾਲ ਨਜ਼ਰ ਆਉਣਗੇ। ਦਰਸ਼ਕ ਦੋਹਾਂ ਅਦਾਕਾਰਾਂ ਦੀ ਕੈਮਿਸਟਰੀ ਸਕ੍ਰੀਨ ਉੱਤੇ ਵੇਖਣ ਲਈ ਕਾਫੀ ਉਤਸ਼ਾਹਿਤ ਹਨ।
-
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
