ਸਰਦੂਲ ਸਿਕੰਦਰ ਦੀ ਅੰਤਿਮ ਅਰਦਾਸ ’ਤੇ ਪੰਜਾਬੀ ਇੰਡਸਟਰੀ ਦੇ ਸਿਤਾਰਿਆਂ ਨੇ ਪਹੁੰਚ ਕੇ ਦਿੱਤੀ ਸ਼ਰਧਾਂਜਲੀ

Written by  Rupinder Kaler   |  March 08th 2021 11:07 AM  |  Updated: March 08th 2021 11:07 AM

ਸਰਦੂਲ ਸਿਕੰਦਰ ਦੀ ਅੰਤਿਮ ਅਰਦਾਸ ’ਤੇ ਪੰਜਾਬੀ ਇੰਡਸਟਰੀ ਦੇ ਸਿਤਾਰਿਆਂ ਨੇ ਪਹੁੰਚ ਕੇ ਦਿੱਤੀ ਸ਼ਰਧਾਂਜਲੀ

ਬੀਤੇ ਦਿਨ ਸੁਰਾਂ ਦੇ ਬਾਦਸ਼ਾਹ ਸਰਦੂਲ ਸਿਕੰਦਰ ਦੀ ਅੰਤਿਮ ਅਰਦਾਸ ਤੇ ਪੰਜਾਬੀ ਇੰਡਸਟਰੀ ਦੇ ਹਰ ਸਿਤਾਰੇ ਨੇ ਪਹੁੰਚ ਕੇ ਉਹਨਾਂ ਨੂੰ ਸ਼ਰਧਾਂਜਲੀ ਦਿੱਤੀ । ਇਸ ਮੌਕੇ ਉਹਨਾਂ ਦੇ ਪ੍ਰਸ਼ੰਸਕਾਂ ਦਾ ਵੱਡਾ ਇੱਕਠ ਦੇਖਣ ਨੂੰ ਮਿਲਿਆ । ਹਰ ਕੋਈ ਉਹਨਾਂ ਨੂੰ ਯਾਦ ਕਰਕੇ ਭਾਵੁਕ ਹੁੰਦਾ ਨਜ਼ਰ ਆਇਆ । ਤੁਹਾਨੂੰ ਦੱਸ ਦਿੰਦੇ ਹਾਂ ਕਿ 24 ਫਰਵਰੀ ਨੂੰ ਉਹਨਾਂ ਦਾ ਮੋਹਾਲੀ ਦੇ ਹਸਪਤਾਲ ਵਿੱਚ ਦਿਹਾਂਤ ਹੋ ਗਿਆ ਸੀ ।ਸਰਦੂਲ ਸਿਕੰਦਰ ਦਿਲ, ਗੁਰਦੇ ਤੇ ਸ਼ੂਗਰ ਦੇ ਰੋਗ ਤੋਂ ਇਲਾਵਾ ਕਰੋਨਾ ਤੋਂ ਵੀ ਪੀੜਤ ਸਨ।

ਹੋਰ ਪੜ੍ਹੋ :

ਗਾਇਕ ਕਰਣ ਔਜਲਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪਹੁੰਚੇ

ਪੰਜ ਕੁ ਵਰ੍ਹੇ ਪਹਿਲਾਂ ਉਨ੍ਹਾਂ ਦੀ ਕਿਡਨੀ ਵੀ ਬਦਲੀ ਗਈ ਸੀ ਤੇ ਉਨ੍ਹਾਂ ਦੀ ਪਤਨੀ ਅਮਰ ਨੂਰੀ ਨੇ ਉਨ੍ਹਾਂ ਨੂੰ ਆਪਣੀ ਕਿਡਨੀ ਦਾਨ ਕੀਤੀ ਸੀ। 15 ਜਨਵਰੀ 1961 ਨੂੰ ਪਿੰਡ ਖੇੜੀ ਨੌਧ ਸਿੰਘ ਵਿੱਚ ਉੱਘੇ ਤਬਲਾਵਾਦਕ ਸਾਗਰ ਮਸਤਾਨਾ ਦੇ ਘਰ ਜਨਮੇ ਸਰਦੂਲ ਨੂੰ ਗਾਇਕੀ ਵਿਰਾਸਤ ਵਿੱਚ ਮਿਲੀ ਸੀ।

ਉਸ ਦੇ ਪੁਰਖੇ ਪਟਿਆਲਾ ਦੇ ਸੰਗੀਤ ਘਰਾਣੇ ਨਾਲ ਸਬੰਧਤ ਸਨ। ਉਹ ਛੇ ਭੈਣ-ਭਰਾ ਸਨ। ਸੰਨ 1980 ਵਿੱਚ ਉਨ੍ਹਾਂ ਦੀ ਪਹਿਲੀ ਕੈਸੇਟ ‘ਰੋਡਵੇਜ਼ ਦੀ ਲਾਰੀ’ ਕਾਫ਼ੀ ਮਕਬੂਲ ਹੋਈ। ਉਨ੍ਹਾਂ ਦੀ ਵਿਸ਼ਵ ਪੱਧਰ ’ਤੇ ਸਭ ਤੋਂ ਵੱਧ ਪੰਜ ਮਿਲੀਅਨ ਤੱਕ ਵਿਕਣ ਵਾਲੀ 1991 ਵਿੱਚ ਆਈ ਕੈਸੇਟ ‘ਹੁਸਨਾਂ ਦੇ ਮਾਲਕੋ’ ਸੀ। ਸਰਦੂਲ ਨੇ ਦੇਸ਼-ਵਿਦੇਸ਼ ਵਿੱਚ ਸੈਂਕੜੇ ਸ਼ੋਅ ਕੀਤੇ ਤੇ ਸੈਂਕੜੇ ਸੰਸਥਾਵਾਂ ਵੱਲੋਂ ਉਸ ਨੂੰ ਵੱਕਾਰੀ ਸਨਮਾਨ ਭੇਟ ਕੀਤੇ ਗਏ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network