
ਪੰਜਾਬੀ ਇੰਡਸਟਰੀ ‘ਚ ਵਿਆਹਾਂ ਦਾ ਸੀਜ਼ਨ ਚੱਲ ਰਿਹਾ ਹੈ । ਬੀਤੇ ਦਿਨੀਂ ਜਿੱਥੇ ਕੋਰਾਲਾ ਮਾਨ ਅਤੇ ਜੌਰਡਨ ਸੰਧੂ ਵਿਆਹ ਦੇ ਬੰਧਨ ‘ਚ ਬੱਝ ਚੁੱਕੇ ਨੇ । ਉੱਥੇ ਖਬਰਾਂ ਇਹ ਵੀ ਹਨ ਕਿ ਮਿਊਜ਼ਿਕ ਡਾਇਰੈਕਟਰ ਗੋਲਡ ਬੁਆਏ ਵੀ ਜਲਦ ਹੀ ਵਿਆਹ ਦੇ ਬੰਧਨ ‘ਚ ਬੱਝਣ ਜਾ ਰਹੇ ਹਨ ।ਗੋਲਡ ਬੁਆਏ (Gold Boy)ਜਲਦ ਹੀ ਆਪਣੀ ਪ੍ਰੇਮਿਕਾ ਦੇ ਨਾਲ ਵਿਆਹ (Wedding) ਕਰਵਾਉਣਗੇ । ਦੱਸ ਦਈਏ ਕਿ ਇਸ ਜੋੜੀ ਨੇ ਅਕਤੂਬਰ ਮਹੀਨੇ ‘ਚ ਮੰਗਣੀ ਕਰਵਾਈ ਸੀ । ਇਸ ਕੁੜਮਾਈ ‘ਚ ਇਸ ਜੋੜੀ ਦੇ ਨਜ਼ਦੀਕੀ ਦੋਸਤ ਅਤੇ ਰਿਸ਼ਤੇਦਾਰ ਹੀ ਸ਼ਾਮਿਲ ਹੋਏ ਸਨ ।

ਹੋਰ ਪੜ੍ਹੋ : ਗਾਇਕ ਨਿੰਜਾ ਨੇ ਪਤਨੀ ਦੇ ਨਾਲ ਸਾਂਝਾ ਕੀਤਾ ਰੋਮਾਂਟਿਕ ਵੀਡੀਓ
ਦੋਵਾਂ ਦੇ ਵਿਆਹ ਦੀ ਪੁਸ਼ਟੀ ਇਸ ਗੱਲ ਤੋਂ ਹੋਈ ਹੈ ਕਿ ਪ੍ਰਸਿੱਧ ਗਾਇਕ ਜੀ ਖਾਨ ਨੇ ਉਨ੍ਹਾਂ ਦੇ ਵਿਆਹ ਦਾ ਕਾਰਡ ਦਿਖਾਉਂਦੇ ਹੋਏ ਆਪਣੇ ਇੰਸਟਾਗ੍ਰਾਮ ਅਕਾਉਂਟ ‘ਤੇ ਜਾਣਕਾਰੀ ਸਾਂਝੀ ਕੀਤੀ ਹੈ ।ਇਸ ਤੋਂ ਇਲਾਵਾ, ਜਦੋਂ ਤੋਂ ਉਨ੍ਹਾਂ ਦੇ ਵਿਆਹ ਦੀਆਂ ਖਬਰਾਂ ਮੀਡੀਆ ਵਿੱਚ ਆਈਆਂ ਹਨ, ਸੰਗੀਤਕਾਰ ਸੁਰਖੀਆਂ ਵਿੱਚ ਰਿਹਾ ਹੈ।
ਉਨ੍ਹਾਂ ਦੇ ਬਿਗ ਡੇ ਦੀ ਤਰੀਕ ਅਜੇ ਸਾਹਮਣੇ ਨਹੀਂ ਆਈ ਹੈ। ਪਰ ਅਸੀਂ ਉਮੀਦ ਕਰਦੇ ਹਾਂ ਕਿ ਕਲਾਕਾਰ ਜਲਦੀ ਹੀ ਆਪਣੇ ਵਿਆਹ ਦੇ ਤਿਉਹਾਰਾਂ ਬਾਰੇ ਹੋਰ ਜਾਣਕਾਰੀ ਸਾਂਝੀ ਕਰੇਗਾ ਗੋਲਡ ਬੁਆਏ ਦੇ ਵਿਆਹ ਨੂੰ ਲੈ ਕੇ ਉਸ ਦੇ ਪ੍ਰਸ਼ੰਸਕ ਵੀ ਬਹੁਤ ਹੀ ਜ਼ਿਆਦਾ ਉਤਸ਼ਾਹਿਤ ਹਨ ਅਤੇ ਉਸ ਦੇ ਵਿਆਹ ਦਾ ਬੇਸਬਰੀ ਦੇ ਨਾਲ ਇੰਤਜ਼ਾਰ ਕਰ ਰਹੇ ਹਨ । ਦੱਸ ਦਈਏ ਕਿ ਪੰਜਾਬੀ ਇੰਡਸਟਰੀ ਦੀ ਮਸ਼ਹੂਰ ਗਾਇਕਾ ਅਫਸਾਨਾ ਖ਼ਾਨ ਵੀ ਆਪਣੇ ਵਿਆਹ ਦੀਆਂ ਤਿਆਰੀਆਂ ‘ਚ ਜੁਟੀ ਹੋਈ ਹੈ ਅਤੇ ਵਿਆਹ ਦੀ ਰਿਸੈਪਸ਼ਨ ਪਾਰਟੀ ਦੇ ਲਈ ਸਭ ਨੂੰ ਸੱਦਾ ਦੇ ਰਹੀ ਹੈ ।