ਪੰਜਾਬੀ ਮਾਡਲ ਅਤੇ ਅਦਾਕਾਰਾ ਰਾਵੀ ਕੌਰ ਬੱਲ ਨੇ ਖਰੀਦੀ ਨਵੀਂ ਥਾਰ, ਤਸਵੀਰਾਂ ਕੀਤੀਆਂ ਸਾਂਝੀਆਂ

written by Shaminder | January 04, 2021

ਪੰਜਾਬੀ ਮਾਡਲ ਰਾਵੀ ਕੌਰ ਬੱਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ ।ਇਨ੍ਹਾਂ ਤਸਵੀਰਾਂ ‘ਚ ਉਹ ਆਪਣੀ ਨਵੀਂ ਗੱਡੀ ਥਾਰ ਦੇ ਨਾਲ ਨਜ਼ਰ ਆ ਰਹੇ ਹਨ । ਇੰਸਟਾਗ੍ਰਾਮ ਅਕਾਊਂਟ ‘ਤੇ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਸਭ ਦਾ ਸ਼ੁਕਰੀਆ ਅਦਾ ਵੀ ਕੀਤਾ ਹੈ । ਇਨ੍ਹਾਂ ਤਸਵੀਰਾਂ ‘ਚ ਉਨ੍ਹਾਂ ਦੀ ਮਾਂ ਵੀ ਉਨ੍ਹਾਂ ਦੇ ਨਾਲ ਨਜ਼ਰ ਆ ਰਹੀ ਹੈ । ਰਾਵੀ ਕੌਰ ਬੱਲ ਕਈ ਪੰਜਾਬੀ ਗੀਤਾਂ ‘ਚ ਨਜ਼ਰ ਆ ਚੁੱਕੀ ਹੈ । raavi ਕੁਝ ਸਮਾਂ ਪਹਿਲਾਂ ਉਨ੍ਹਾਂ ਦੇ ਮੰਗੇਤਰ ਦੀ ਮੌਤ ਹੋ ਗਈ ਸੀ । ਜਿਸ ਦੀ ਖਬਰ ਵੀ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀ ਕੀਤੀ ਸੀ ।ਜਿਸ ਤੋਂ ਬਾਅਦ ਮਾਡਲ ਅਤੇ ਅਦਾਕਾਰਾ ਰਾਵੀ ਕੌਰ ਬੱਲ ਨੂੰ ਕਾਫੀ ਸਦਮਾ ਲੱਗਿਆ ਸੀ । ਹੋਰ ਪੜ੍ਹੋ : ਦਿੱਲੀ ‘ਚ ਪ੍ਰਦਰਸ਼ਨ ਦੌਰਾਨ ਰੇਸ਼ਮ ਸਿੰਘ ਅਨਮੋਲ ਕਰ ਰਹੇ ਵਰਕ ਆਊਟ, ਵੀਡੀਓ ਕੀਤਾ ਸਾਂਝਾ
raavi kaur ‘ਰਕਾਨ’, ‘ਚੁਆਇਸ’, ਸਣੇ ਕਈ ਗੀਤਾਂ ‘ਚ ਉਹ ਨਜ਼ਰ ਆ ਚੁੱਕੇ ਹਨ ।ਰਾਵੀ ਕੌਰ ਬੱਲ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ ਅਤੇ ਅਕਸਰ ਆਪਣੀਆਂ ਵੀਡੀਓਜ਼ ਅਤੇ ਤਸਵੀਰਾਂ ਸਾਂਝੀਆਂ ਕਰਦੇ ਰਹਿੰਦੇ ਹਨ । raavi ਉਨ੍ਹਾਂ ਦੇ ਟਿਕਟੌਕ ਵੀਡੀਓ ਵੀ ਲੋਕਾਂ ਵੱਲੋਂ ਕਾਫੀ ਪਸੰਦ ਕੀਤੇ ਜਾਂਦੇ ਰਹੇ ਹਨ ।

0 Comments
0

You may also like