ਨਿੰਜਾ ਤੇ ਵਾਮੀਕਾ ਗੱਬੀ ਦੀ ਫ਼ਿਲਮ 'ਦੂਰਬੀਨ' ਦੀ ਕਮਾਈ ਦਾ 20 ਪ੍ਰਤੀਸ਼ਤ ਹਿੱਸਾ ਜਾਵੇਗਾ ਹੜ੍ਹ ਪੀੜ੍ਹਤਾਂ ਨੂੰ, ਇਸ ਦਿਨ ਹੋਵੇਗੀ ਰਿਲੀਜ਼

Written by  Aaseen Khan   |  August 25th 2019 10:46 AM  |  Updated: August 25th 2019 10:46 AM

ਨਿੰਜਾ ਤੇ ਵਾਮੀਕਾ ਗੱਬੀ ਦੀ ਫ਼ਿਲਮ 'ਦੂਰਬੀਨ' ਦੀ ਕਮਾਈ ਦਾ 20 ਪ੍ਰਤੀਸ਼ਤ ਹਿੱਸਾ ਜਾਵੇਗਾ ਹੜ੍ਹ ਪੀੜ੍ਹਤਾਂ ਨੂੰ, ਇਸ ਦਿਨ ਹੋਵੇਗੀ ਰਿਲੀਜ਼

ਗਾਇਕੀ ਤੋਂ ਅਦਾਕਾਰੀ 'ਚ ਆਏ ਨਿੰਜਾ ਇਕ ਤੋਂ ਬਾਅਦ ਇੱਕ ਫ਼ਿਲਮਾਂ ਨਾਲ ਆਪਣੇ ਫੈਨਸ ਨੂੰ ਸਰਪ੍ਰਾਈਜ਼ ਦੇਣ ਵਾਲੇ ਹਨ। ਵਾਮੀਕਾ ਗੱਬੀ, ਨਿੰਜਾ ਤੇ ਜੱਸ ਬਾਜਵਾ ਦੀ ਆਉਣ ਵਾਲੀ ਫ਼ਿਲਮ ਦੂਰਬੀਨ ਦੀ ਆਫੀਸ਼ੀਅਲ ਰਿਲੀਜ਼ ਤਰੀਕ ਸਾਹਮਣੇ ਆ ਚੁੱਕੀ ਹੈ। ਜੀ ਹਾਂ ਇਹ ਫ਼ਿਲਮ 27 ਸਤੰਬਰ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਖ਼ਾਸ ਗੱਲ ਇਹ ਹੈ ਕਿ ਫ਼ਿਲਮ ਦੀ ਕਮਾਈ ਦਾ 20 ਪ੍ਰਤੀਸ਼ਤ ਹਿੱਸਾ ਪੰਜਾਬ 'ਚ ਹੜ੍ਹ ਨਾਲ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਜਾਵੇਗਾ।

doorbeen doorbeen

ਇਸ਼ਾਨ ਚੋਪੜਾ ਦੇ ਨਿਰਦੇਸ਼ਨ ‘ਚ ਫ਼ਿਲਮਾਈ ਗਈ ਇਹ ਫ਼ਿਲਮ ਉਸ ਪਿੰਡ ਦੇ ਲੋਕਾਂ ਦੀ ਕਹਾਣੀ ਹੈ ਜਿੱਥੇ ਜ਼ਿਆਦਾਤਰ ਲੋਕ ਸ਼ਰਾਬ ਵੇਚਣ ਦਾ ਕੰਮ ਕਰਦੇ ਹਨ।ਇਹ ਫਿਲਮ ਆਜ਼ਾਦ ਪਰਿੰਦੇ ਫ਼ਿਲਮਜ਼ ਦੇ ਬੈਨਰ ਹੇਠ ਬਣਾਈ  ਗਈ ਹੈ ਜਿਸ ਦੀ ਕਹਾਣੀ ਸੁਖਰਾਜ ਸਿੰਘ ਨੇ ਲਿਖੀ ਹੈ।

ਫਿਲਮ ਨੂੰ ਪ੍ਰੋਡਿਊਸ ਕਰ ਰਹੇ ਹਨ ਸੁਖਰਾਜ ਰੰਧਾਵਾ, ਜੁਗਰਾਜ ਬੱਲ, ਯਾਦਵਿੰਦਰ ਵਿਰਕ।ਇਸ ਫ਼ਿਲਮ ‘ਚ ਰੁਪਿੰਦਰ ਰੂਪੀ, ਹੌਬੀ ਧਾਲੀਵਾਲ, ਯੋਗਰਾਜ ਸਿੰਘ, ਕਰਮਜੀਤ ਅਨਮੋਲ, ਗੁਰਪ੍ਰੀਤ ਭੰਗੂ, ਗੁਰਮੀਤ ਸਾਜਨ, ਹਾਰਬੀ ਸੰਘਾ ਅਤੇ ਜੈਸਮੀਨ ਬਾਜਵਾ ਵਰਗੇ ਕਈ ਕਲਾਕਾਰ ਅਹਿਮ ਭੂਮਿਕਾ ਨਿਭਾ ਰਹੇ ਹਨ। ਜੱਸ ਬਾਜਵਾ ਇਸ ਫ਼ਿਲਮ 'ਚ ਇੱਕ ਪੁਲਿਸ ਅਫ਼ਸਰ ਦਾ ਕਿਰਦਾਰ ਨਿਭਾ ਰਹੇ ਹਨ।

ਹੋਰ ਦੇਖੋ : ਕਿੰਝ ਆਰ ਨੇਤ ਨੇ ਲੇਖਾਂ ਤੋਂ ਜਿੱਤੀਆਂ ਨੇ ਕੁਸ਼ਤੀਆਂ, ਦੱਸਣਗੇ ਗੀਤ 'ਸਟਰਗਲ' ਵਿਚ


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network