ਕੱਲ੍ਹ ਦੇਖਣ ਨੂੰ ਮਿਲੇਗੀ ਨਿੰਜਾ ਅਤੇ ਵਾਮੀਕਾ ਗੱਬੀ ਸਟਾਰਰ ਫ਼ਿਲਮ 'ਦੂਰਬੀਨ' ਦੀ ਪਹਿਲੀ ਝਲਕ
ਨਿੰਜਾ ਅਤੇ ਵਾਮੀਕਾ ਗੱਬੀ ਸਟਾਰਰ ਫ਼ਿਲਮ ਦੂਰਬੀਨ ਜਿਹੜੀ ਕਿ 27 ਸਤੰਬਰ ਨੂੰ ਵੱਡੇ ਪਰਦੇ 'ਤੇ ਦੇਖਣ ਨੂੰ ਮਿਲਣ ਵਾਲੀ ਹੈ। ਇਸ਼ਾਨ ਚੋਪੜਾ ਦੇ ਨਿਰਦੇਸ਼ਨ ‘ਚ ਫ਼ਿਲਮਾਈ ਗਈ ਫ਼ਿਲਮ ਦੀ ਪਹਿਲੀ ਝਲਕ ਯਾਨੀ ਟੀਜ਼ਰ ਕੱਲ੍ਹ ਸਵੇਰੇ 8 ਵਜੇ ਸਾਰਿਆਂ ਦੇ ਸਾਹਮਣੇ ਆ ਜਾਵੇਗਾ। ਸੁਖਰਾਜ ਸਿੰਘ ਵੱਲੋਂ ਫ਼ਿਲਮ ਦੀ ਕਹਾਣੀ ਲਿਖੀ ਹੈ ਜਿਹੜੇ ਇਸ ਤੋਂ ਪਹਿਲਾਂ ਪ੍ਰਾਹੁਣਾ ਵਰਗੀ ਸੁਪਰਹਿੱਟ ਫ਼ਿਲਮ ਵੀ ਲਿਖ ਚੁੱਕੇ ਹਨ।
ਇਸ ਫ਼ਿਲਮ ‘ਚ ਰੁਪਿੰਦਰ ਰੂਪੀ, ਹੌਬੀ ਧਾਲੀਵਾਲ, ਯੋਗਰਾਜ ਸਿੰਘ, ਕਰਮਜੀਤ ਅਨਮੋਲ, ਗੁਰਪ੍ਰੀਤ ਭੰਗੂ, ਗੁਰਮੀਤ ਸਾਜਨ, ਹਾਰਬੀ ਸੰਘਾ ਅਤੇ ਜੈਸਮੀਨ ਬਾਜਵਾ ਵਰਗੇ ਕਈ ਕਲਾਕਾਰ ਅਹਿਮ ਭੂਮਿਕਾ ਨਿਭਾ ਰਹੇ ਹਨ। ਜੱਸ ਬਾਜਵਾ ਇਸ ਫ਼ਿਲਮ ‘ਚ ਇੱਕ ਪੁਲਿਸ ਅਫ਼ਸਰ ਦਾ ਕਿਰਦਾਰ ਨਿਭਾ ਰਹੇ ਹਨ।ਫਿਲਮ ਨੂੰ ਪ੍ਰੋਡਿਊਸ ਕਰ ਰਹੇ ਹਨ ਸੁਖਰਾਜ ਰੰਧਾਵਾ, ਜੁਗਰਾਜ ਬੱਲ, ਯਾਦਵਿੰਦਰ ਵਿਰਕ।
ਹੋਰ ਵੇਖੋ : ਫਿਲਮ 'ਦੂਰਬੀਨ' 'ਚ ਜੱਸ ਬਾਜਵਾ ਬਣਨ ਜਾ ਰਹੇ ਨੇ ਪੁਲਿਸ ਅਫਸਰ, ਸਾਹਮਣੇ ਆਈ ਤਸਵੀਰ
ਇੱਥੇ ਇਹ ਵੀ ਦੱਸ ਦਈਏ ਕਿ ਦੂਰਬੀਨ ਫ਼ਿਲਮ ਦੇ ਮੇਕਰਸ ਨੇ ਫ਼ਿਲਮ ਤੋਂ ਹੋਣ ਵਾਲੀ ਕਮਾਈ 'ਚੋਂ 20 ਪ੍ਰਤੀਸ਼ਤ ਹਿੱਸਾ ਪਿਛਲੇ ਦਿਨੀਂ ਆਏ ਪੰਜਾਬ 'ਚ ਹੜ੍ਹ ਪੀੜ੍ਹਤਾਂ ਦੀ ਮਦਦ ਲਈ ਦੇਣ ਦਾ ਐਲਾਨ ਵੀ ਕੀਤਾ ਹੈ। ਇਹ ਫ਼ਿਲਮ ਕਾਮੇਡੀ ਦੇ ਤੜਕੇ ਦੇ ਨਾਲ ਨਾਲ ਚੰਗਾ ਸੰਦੇਸ਼ ਦਿੰਦੀ ਹੋਈ ਵੀ ਨਜ਼ਰ ਆਵੇਗੀ। ਹੁਣ ਦੇਖਣਾ ਹੋਵੇਗਾ ਫ਼ਿਲਮ ਨੂੰ ਪਰਦੇ 'ਤੇ ਦਰਸ਼ਕਾਂ ਵੱਲੋਂ ਕਿਹੋ ਜਿਹਾ ਹੁੰਗਾਰਾ ਮਿਲਦਾ ਹੈ।