ਕਾਲਜ ਲਾਈਫ਼ ਦੇ ਖੱਟੇ-ਮਿੱਠੇ ਪਲਾਂ ਨੂੰ ਬਿਆਨ ਕਰਦੀ ਫ਼ਿਲਮ ‘ਜੁਗਨੀ ਯਾਰਾਂ ਦੀ’ ਇਸ ਦਿਨ ਹੋਵੇਗੀ ਰਿਲੀਜ਼

written by Lajwinder kaur | June 13, 2019

ਪੰਜਾਬੀ ਸਿਨੇਮੇ ‘ਚ ਤੇਜ਼ੀ ਨਾਲ ਆ ਰਹੇ ਬਦਲਾਅ ਦੇ ਚੱਲਦੇ ਨਵੇਂ-ਨਵੇਂ ਵਿਸ਼ਿਆਂ ਉੱਤੇ ਪੰਜਾਬੀ ਫ਼ਿਲਮਾਂ ਬਣ ਰਹੀਆਂ ਹਨ। ਅਜਿਹੀ ਹੀ ਇੱਕ ਹੋਰ ਫ਼ਿਲਮ ਬਹੁਤ ਜਲਦ ਦਰਸ਼ਕਾਂ ਦੇ ਸਾਹਮਣੇ ਪੇਸ਼ ਹੋਣ ਜਾ ਰਹੀ ਹੈ। ਜੀ ਹਾਂ ਸਾਗਰ ਐੱਸ ਸ਼ਰਮਾ ਦੀ ਫ਼ਿਲਮ ‘ਜੁਗਨੀ ਯਾਰਾਂ ਦੀ’ ਜਿਸ ‘ਚ ਕਾਲਜ ਲਾਈਫ਼ ਨੂੰ ਪੇਸ਼ ਕੀਤਾ ਜਾਵੇਗਾ। ਨੌਜਵਾਨ ਪੀੜ੍ਹੀ ਦੀ ਮਾਨਸਿਕਤਾ ‘ਤੇ ਅਧਾਰਿਤ ਇਸ ਫ਼ਿਲਮ ‘ਚ ਕਾਲਜ ਦੀ ਯਾਰੀ ਦੋਸਤੀ ਨੂੰ ਪੇਸ਼ ਕੀਤਾ ਜਾਵੇਗਾ।

ਹੋਰ ਵੇਖੋ:ਮੁੰਡਾ ਫ਼ਰੀਦਕੋਟੀਆ ਫ਼ਿਲਮ ਦੀ ਅਦਾਕਾਰਾ ਸ਼ਰਨ ਕੌਰ ਤੋਂ ਸੁਣੋ ਫ਼ਿਲਮ ਦੇ ਨਾਲ ਜੁੜੀਆਂ ਖੱਟੀਆਂ-ਮਿੱਠੀਆਂ ਗੱਲਾਂ ਇਸ ਫ਼ਿਲਮ ‘ਚ ਮੁੱਖ ਭੂਮਿਕਾ ‘ਚ ਪ੍ਰੀਤ ਬਾਠ, ਦੀਪ ਜੋਸ਼ੀ, ਸਿੱਧੀ ਅਹੂਜਾ ਤੇ ਮਹਿਮਾ ਹੋਰਾ ਨਜ਼ਰ ਆਉਣਗੇ। ਇਸ ਫ਼ਿਲਮ ‘ਚ ਕਈ ਹੋਰ ਕਲਾਕਾਰ ਜਿਵੇਂ ਰੁਪਿੰਦਰ ਰੂਪੀ, ਕੁਮਾਰ ਅਜੇ, ਜਤੀਨ ਸ਼ਰਮਾ, ਮਨਜੀਤ ਸਿੰਘ ਆਦਿ ਹੋਰ ਚਿਹਰੇ ਵੀ ਨਜ਼ਰ ਆਉਣਗੇ। ਇਸ ਫ਼ਿਲਮ ਨੂੰ ਨਿਰਦੇਸ਼ਕ ਸਾਗਰ ਐੱਸ ਸ਼ਰਮਾ ਵੱਲੋਂ ਡਾਇਰੈਕਟ ਕੀਤਾ ਗਿਆ ਹੈ। ਫ਼ਿਲਮ ਜੁਗਨੀ ਯਾਰਾਂ ਦੀ 28 ਜੂਨ ਨੂੰ ਸਿਨੇਮਾ ਘਰਾਂ ‘ਚ ਰਿਲੀਜ਼ ਹੋਣ ਜਾ ਰਹੀ ਹੈ।  

0 Comments
0

You may also like