Advertisment

ਫ਼ਿਲਮ ਨੌਕਰ ਵਹੁਟੀ ਦਾ' ਦਾ ਟਾਈਟਲ ਟਰੈਕ ਸੁਣੋ ਪੀਟੀਸੀ ਪੰਜਾਬੀ 'ਤੇ 9 ਅਗਸਤ ਨੂੰ ਗਿੱਪੀ ਗਰੇਵਾਲ ਦੀ ਅਵਾਜ਼ 'ਚ

author-image
By Aaseen Khan
New Update
ਫ਼ਿਲਮ ਨੌਕਰ ਵਹੁਟੀ ਦਾ' ਦਾ ਟਾਈਟਲ ਟਰੈਕ ਸੁਣੋ  ਪੀਟੀਸੀ ਪੰਜਾਬੀ 'ਤੇ 9 ਅਗਸਤ ਨੂੰ ਗਿੱਪੀ ਗਰੇਵਾਲ ਦੀ ਅਵਾਜ਼ 'ਚ
Advertisment
ਗਿੱਪੀ ਗਰੇਵਾਲ ਦੀ ਮੋਸ੍ਟ ਅਵੇਟਡ ਫ਼ਿਲਮ 'ਨੌਕਰ ਵਹੁਟੀ ਦਾ' ਜਿਹੜੀ ਕਿ 23 ਅਗਸਤ ਨੂੰ ਰਿਲੀਜ਼ ਹੋਣ ਵਾਲੀ ਹੈ। ਫ਼ਿਲਮ ਦੇ ਟਰੇਲਰ ਨੂੰ ਦਰਸ਼ਕਾਂ ਨੇ ਕਾਫੀ ਪਸੰਦ ਕੀਤਾ ਹੈ। ਹੁਣ ਟਰੇਲਰ ਤੋਂ ਬਾਅਦ ਗਿੱਪੀ ਗਰੇਵਾਲ ਦੀ ਅਵਾਜ਼ 'ਚ ਇਸ ਫ਼ਿਲਮ ਦਾ ਟਾਈਟਲ ਟਰੈਕ 9 ਅਗਸਤ ਯਾਨੀ ਕੱਲ੍ਹ ਨੂੰ ਪੀਟੀਸੀ ਪੰਜਾਬੀ 'ਤੇ ਐਕਸਕਲਿਉਸਿਵ ਦੇਖਣ ਨੂੰ ਮਿਲਣ ਵਾਲਾ ਹੈ। ਇਸ ਗੀਤ ਦਾ ਮਿਊਜ਼ਿਕ ਤਿਆਰ ਕੀਤਾ ਹੈ ਮੰਨੇ ਪ੍ਰਮੰਨੇ ਗਾਇਕ ਅਤੇ ਮਿਊਜ਼ਿਕ ਡਾਇਰੈਕਟਰ ਗੁਰਮੀਤ ਸਿੰਘ ਹੋਰਾਂ ਨੇ ਅਤੇ ਬੋਲ ਲਿਖੇ ਹਨ ਹੈਪੀ ਰਾਏਕੋਟੀ ਨੇ।
 
View this post on Instagram
 

Title track will be out on 9th august Film releasing on 23rd August worldwide ??

A post shared by Binnu Dhillon (@binnudhillons) on

Advertisment
ਨੌਕਰ ਵਹੁਟੀ ਦਾ ਜਿਹੜੀ ਕਿ ਇੱਕ ਫੈਮਿਲੀ ਕਾਮੇਡੀ ਡਰਾਮਾ ਫ਼ਿਲਮ ਹੋਣ ਵਾਲੀ ਹੈ ਜਿਸ 'ਚ ਗੁਰਪ੍ਰੀਤ ਘੁੱਗੀ, ਜਸਵਿੰਦਰ ਭੱਲਾ,ਕੁਲਰਾਜ ਰੰਧਾਵਾ ਅਤੇ ਉਪਾਸਨਾ ਸਿੰਘ ਵਰਗੇ ਕਲਾਕਾਰ ਨਜ਼ਰ ਆਉਣਗੇ। ਪੰਜਾਬੀ ਫ਼ਿਲਮੀ ਇੰਡਸਟਰੀ ਨੂੰ ਕਈ ਹਿੱਟ ਫ਼ਿਲਮਾਂ ਦੇਣ ਵਾਲੇ ਸਮੀਪ ਕੰਗ ਵੱਲੋਂ ਹੀ ਇਸ ਫ਼ਿਲਮ ਨੂੰ ਡਾਇਰੈਕਟ ਕੀਤਾ ਗਿਆ ਹੈ।ਰੋਹਿਤ ਕੁਮਾਰ, ਸੰਜੀਵ ਕੁਮਾਰ, ਰੁਚੀ ਅਤੇ ਆਸ਼ੂ ਮੁਨੀਸ਼ ਸਾਹਨੀ ਨੇ ਇਸ ਫ਼ਿਲਮ ਨੂੰ ਪ੍ਰੋਡਿਊਸ ਕੀਤਾ ਹੈ। ਹੋਰ ਵੇਖੋ : ਬਜ਼ੁਰਗ ਦੇ ਰੂਪ 'ਚ ਤੁਹਾਨੂੰ ਕਿਹੋ ਜਿਹਾ ਲੱਗਿਆ ਬਿੰਨੂ ਢਿੱਲੋਂ ਦਾ ਇਹ ਅੰਦਾਜ਼
 
View this post on Instagram
 

Gud mrng ? @naukarvahutida #Releasing23rdAugust2019

A post shared by Binnu Dhillon (@binnudhillons) on

ਇਸ ਫ਼ਿਲਮ ਰਾਹੀਂ ਕੁਲਰਾਜ ਰੰਧਾਵਾ ਲੰਬੇ ਅਰਸੇ ਬਾਅਦ ਪੰਜਾਬੀ ਫ਼ਿਲਮਾਂ 'ਚ ਵਾਪਸੀ ਕਰ ਰਹੇ ਹਨ। ਦੇਖਣਾ ਹੋਵੇਗਾ ਕੁਲਰਾਜ ਰੰਧਾਵਾ ਅਤੇ ਬਿੰਨੂ ਢਿੱਲੋਂ ਦੀ ਜੋੜੀ ਨੂੰ ਦਰਸ਼ਕ ਕਿੰਨ੍ਹਾਂ ਕੁ ਪਸੰਦ ਕਰਦੇ ਹਨ।
Advertisment

Stay updated with the latest news headlines.

Follow us:
Advertisment
Advertisment
Latest Stories
Advertisment