
ਪੰਜਾਬੀ ਇੰਡਸਟਰੀ ‘ਚ ਇੱਕ ਤੋਂ ਬਾਅਦ ਇੱਕ ਫ਼ਿਲਮਾਂ ਰਿਲੀਜ਼ ਹੋ ਰਹੀਆਂ ਹਨ । ਇਸੇ ਤਰ੍ਹਾਂ ਦੀ ਇੱਕ ਫ਼ਿਲਮ ਜਲਦ ਆ ਰਹੀ ਹੈ । ਜੀ ਹਾਂ ਰੋਮਾਂਟਿਕ ਕਾਮੇਡੀ ਫ਼ਿਲਮ (Movie) ‘ਸ਼ੱਕਰ ਪਾਰੇ’ (Shakkar Paare )ਜਲਦ ਹੀ ਰਿਲੀਜ਼ ਹੋ ਜਾਵੇਗੀ । ਇਸ ਫ਼ਿਲਮ ‘ਚ ਮੁੱਖ ਕਿਰਦਾਰ ਨਿਭਾ ਰਹੀ ਲਵ ਗਿੱਲ (Love Gill) ਨੇ ਫ਼ਿਲਮ ਦਾ ਇੱਕ ਪੋਸਟਰ ਸਾਂਝਾ ਕਰਦੇ ਹੋਏ ਇਸ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ । ਇਸ ਫ਼ਿਲਮ ਦਾ ਟਾਈਟਲ ‘ਸ਼ੱਕਰਪਾਰੇ’ ਹੈ।

ਹੋਰ ਪੜ੍ਹੋ : ਸਾਰਾ ਅਲੀ ਖ਼ਾਨ ਆਪਣੇ ਮਾਮੇ ਨਾਲ ਕਰਵਾਉਣਾ ਚਾਹੁੰਦੀ ਸੀ ਵਿਆਹ, ਇਸ ਸ਼ੋਅ ‘ਚ ਕੀਤਾ ਖੁਲਾਸਾ
ਇਹ ਇੱਕ ਮਠਿਆਈ ਦਾ ਨਾਂਅ ਹੈ, ਜਿਸ ਨੂੰ ਪੰਜਾਬ ‘ਚ ਅਕਸਰ ਵਿਆਹਾਂ ਤੋਂ ਬਾਅਦ ਰਿਸ਼ਤੇਦਾਰਾਂ, ਪਿੰਡ ਦੇ ਲੋਕਾਂ ‘ਚ ਵੰਡਿਆਂ ਜਾਂਦਾ ਹੈ । ਫਿਲਮ ਦੀ ਕਹਾਣੀ ਅਦਾਕਾਰਾ ਤੇ ਮਾਡਲ ਲਵ ਗਿੱਲ ਤੇ ਇਸ ਫਿਲਮ ਨਾਲ ਆਪਣੇ ਫਿਲਮੀ ਸਫ਼ਰ ਦੀ ਸ਼ੁਰੂਆਤ ਕਰਨ ਵਾਲੇ ਐਕਟਰ ਇਕਲਵਿਆ ਪਦਮ ਦੇ ਆਲੇ-ਦੁਆਲੇ ਘੁੰਮੇਗੀ। ਮੁੱਖ ਅਦਾਕਾਰਾ ਲਵ ਗਿੱਲ ਦੀ ਗੱਲ ਕਰੀਏ, ਜਿਸ ਨੇ ਆਪਣੇ ਦਮਦਾਰ ਕੰਮ ਤੇ ਜ਼ਬਰਦਸਤ ਐਕਸਪ੍ਰੈਸ਼ਨਸ ਨਾਲ ਆਪਣੇ ਪ੍ਰਸ਼ੰਸਕਾਂ ਦਾ ਦਿਲ ਜਿੱਤਿਆ ਹੈ, ਉਨ੍ਹਾਂ ਨੇ 50ਤੋਂ ਵੱਧ ਗੀਤਾਂ ਵਿੱਚ ਮਾਡਲਿੰਗ ਕੀਤੀ ਹੈ ਜਿਵੇਂ ਕਯਾਮਤ, ਅੱਖਾਂ ਬਿੱਲੀਆਂ, ਦਿਲ, ਆਈਕਨ, ਇਹ ਗੀਤ ਮਸ਼ਹੂਰ ਪੰਜਾਬੀ ਗਾਇਕਾਂ ਵੱਲੋਂ ਗਾਏ ਗਏ ਹਨ।

ਜਿਵੇਂ ਕਿ ਕਰਨ ਔਜਲਾ, ਗੁਰਦਾਸ ਮਾਨ, ਜੱਸ ਬਾਜਵਾ ਸ਼ੈਰੀ ਮਾਨ, ਗੀਤਾ ਜ਼ੈਲਦਾਰ ਤੇ ਹੋਰ ਬਹੁਤ ਸਾਰੇ। ਲਵ ਗਿੱਲ ਦੇ ਨਾਲ ਇਸ ਫ਼ਿਲਮ ‘ਚ ਅਦਾਕਾਰਾ ਨਿਰਮਲ ਰਿਸ਼ੀ, ਸੀਮਾ ਕੌਸ਼ਲ ਸਣੇ ਕਈ ਹੋਰ ਵੱਡੇ ਕਲਾਕਾਰ ਨਜ਼ਰ ਆਉਣਗੇ । ਲਵ ਗਿੱਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਇਸ ਤੋਂ ਪਹਿਲਾਂ ਉਹ ‘ਕੁੜੀਆਂ ਜਵਾਨ ਬਾਪੂ ਪ੍ਰੇਸ਼ਾਨ’ ਫ਼ਿਲਮ ‘ਚ ਨਜ਼ਰ ਆਏਗੀ । ਫ਼ਿਲਮ ਦਾ ਜਿੱਥੇ ਅਦਾਕਾਰਾ ਨੂੰ ਬੇਸਬਰੀ ਦੇ ਨਾਲ ਇੰਤਜ਼ਾਰ ਹੈ, ਉੱਥੇ ਦਰਸ਼ਕ ਵੀ ਉਤਸੁਕ ਹਨ ਕਿ ਇਸ ਨਵੇਂ ਤਰ੍ਹਾਂ ਦੀ ਕਹਾਣੀ ਨੂੰ ਵੇਖਣ ਦੇ ਲਈ ।
View this post on Instagram