ਹਿੰਮਤ ਸੰਧੂ ਦੀ ਆਵਾਜ਼ ‘ਚ ਰਿਲੀਜ਼ ਹੋਇਆ ਫ਼ਿਲਮ ‘ਤੁਣਕਾ-ਤੁਣਕਾ’ ਦਾ ਨਵਾਂ ਗੀਤ ‘Takhte’, ਮੁਸ਼ਕਿਲਾਂ ‘ਚੋਂ ਲੰਘ ਕੇ ਸਫਲਤਾ ਵੱਲ ਵੱਧਣ ਦੀ ਪ੍ਰੇਰਣਾ ਦੇ ਰਿਹਾ ਹੈ ਇਹ ਗੀਤ

written by Lajwinder kaur | July 20, 2021

ਗਾਇਕ ਹਰਦੀਪ ਗਰੇਵਾਲ ਜੋ ਕਿ ਪੰਜਾਬੀ ਫ਼ਿਲਮ ‘ਤੁਣਕਾ-ਤੁਣਕਾ’ ਦੇ ਅਦਾਕਾਰੀ ਦੇ ਖੇਤਰ 'ਚ ਕਦਮ ਰੱਖਣ ਜਾ ਰਹੇ ਨੇ। ਇਸ ਫ਼ਿਲਮ ਨੂੰ ਲੈ ਕੇ ਖੁਦ ਹਰਦੀਪ ਗਰੇਵਾਲ ਤੇ ਪ੍ਰਸ਼ੰਸਕ ਬਹੁਤ ਉਤਸੁਕ ਨੇ। ਇਸ ਫ਼ਿਲਮ ਦਾ ਨਵਾਂ ਗੀਤ ਤਖ਼ਤੇ (Takhte) ਰਿਲੀਜ਼ ਹੋ ਗਿਆ ਹੈ। ਇਸ ਗੀਤ ਨੂੰ ਗਾਇਕ ਹਿੰਮਤ ਸੰਧੂ ਨੇ ਆਪਣੀ ਦਮਦਾਰ ਆਵਾਜ਼ ਦੇ ਨਾਲ ਗਾਇਆ ਹੈ।

inside image of samip singh image source- youtube
ਹੋਰ ਪੜ੍ਹੋ :  ਗੈਰੀ ਸੰਧੂ ਨੇ ਸਾਂਝੀ ਕੀਤੀ ਆਪਣੀ ਮਰਹੂਮ ਮਾਂ ਦੇ ਨਾਲ ਬਿਤਾਏ ਹੋਏ ਪਲਾਂ ਦੀ ਇੱਕ ਪਿਆਰੀ ਜਿਹੀ ਵੀਡੀਓ, ਹਰ ਇੱਕ ਦੇ ਦਿਲ ਨੂੰ ਛੂਹ ਰਿਹਾ ਹੈ ਮਾਂ-ਪੁੱਤ ਦਾ ਇਹ ਵੀਡੀਓ
ਹੋਰ ਪੜ੍ਹੋ : ਨੇਹਾ ਧੂਪੀਆ ਤੇ ਅੰਗਦ ਬੇਦੀ ਇੱਕ ਵਾਰ ਫਿਰ ਤੋਂ ਬਣ ਵਾਲੇ ਨੇ ਮੰਮੀ-ਪਾਪਾ, ਐਕਟਰ ਨੇ ਪਿਆਰੀ ਜਿਹੀ ਪੋਸਟ ਪਾ ਕੇ ਵਾਹਿਗੁਰੂ ਜੀ ਦਾ ਕੀਤਾ ਸ਼ੁਕਰਾਨਾ, ਪ੍ਰਸ਼ੰਸਕ ਤੇ ਕਲਾਕਾਰ ਦੇ ਰਹੇ ਨੇ ਵਧਾਈਆਂ
hardeep grewal image image source- youtube
ਇਸ ਗੀਤ ਦੇ ਰਾਹੀਂ ਹਿੰਮਤ ਦੇ ਨਾਲ ਜ਼ਿੰਦਗੀ ‘ਚ ਅੱਗੇ ਵੱਧਣ ਦਾ ਸੁਨੇਹਾ ਦਿੱਤਾ ਗਿਆ ਹੈ। ਜਿਸ ਨੂੰ ਹਰਦੀਪ ਗਰੇਵਾਲ ਤੇ ਸਮੀਪ ਸਿੰਘ ਉੱਤੇ ਫਿਲਮਾਇਆ ਗਿਆ ਹੈ। ਇਸ ਗੀਤ ਦੇ ਬੋਲ Hardeep Grewal ਅਤੇ Deepa Bhullarai ਨੇ ਮਿਲਕੇ ਲਿਖਕੇ ਲਿਖਿਆ ਹੈ। ਇਸ ਗੀਤ ਨੂੰ ਹਰਦੀਪ ਗਰੇਵਾਲ ਦੇ ਯੂਟਿਊਬ ਚੈਨਲ ਉੱਤੇ ਰਿਲੀਜ਼ ਕੀਤਾ ਗਿਆ ਹੈ । ਦਰਸ਼ਕਾਂ ਵੱਲੋਂ ਗੀਤ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।
Hardeep -Tunka Tunka image source- instagram
ਇਸ ਫ਼ਿਲਮ ਦੀ ਲਈ ਹਰਦੀਪ ਗਰੇਵਾਲ ਨੇ ਬਹੁਤ ਮਿਹਨਤ ਕੀਤੀ ਹੈ। ਦੱਸ ਦਈਏ ‘ਤੁਣਕਾ ਤੁਣਕਾ’ ਫ਼ਿਲਮ ਸਾਲ 2020 ‘ਚ 7 ਇੰਟਰਨੈਸ਼ਨਲ ਅਵਾਰਡ ਜਿੱਤ ਚੁੱਕੀ ਹੈ। ਇਸ ਫ਼ਿਲਮ ਨੂੰ ਪੀਟੀਸੀ ਗਲੋਬ ਮੂਵੀਜ਼ ਵੱਲੋਂ ਦੇਸ਼ ਭਰ ‘ਚ ਸਿਨੇਮਾ ਘਰਾਂ ‘ਚ ਡਿਸਟ੍ਰੀਬਿਊਟ ਕੀਤਾ ਜਾਵੇਗਾ।  ਇਹ ਫ਼ਿਲਮ 5 ਅਗਸਤ ਨੂੰ ਨੂੰ ਸਿਨੇਮਾ ਘਰਾਂ ਦਾ ਸ਼ਿੰਗਾਰ ਬਣੇਗੀ । ਠੋਕਰ, ਬੁਲੰਦੀਆਂ, ਆਜਾ ਜ਼ਿੰਦਗੀ ਵਰਗੇ ਮੋਟੀਵੇਸ਼ਨਲ ਗੀਤਾਂ ਦੇ ਨਾਲ ਨੌਜਵਾਨ ਪੀੜੀ ਨੂੰ ਸਹੀ ਰਾਹ ਦਿਖਾਉਣ ਦੀ ਕੋਸ਼ਿਸ ਕਰਨ ਵਾਲੇ ਗਾਇਕ ਹਰਦੀਪ ਗਰੇਵਾਲ ਇਸ ਫ਼ਿਲਮ ਦੇ ਨਾਲ ਵੀ ਨੌਜਵਾਨਾਂ ਨੂੰ ਪ੍ਰੇਰਣਾ ਦੇਣ ਦੀ ਕੋਸ਼ਿਸ ਕਰਨਗੇ।

0 Comments
0

You may also like