ਪੰਜਾਬੀ ਗਾਇਕ ਅਖਿਲ ਆਪਣੇ ਨਵੇਂ ਗੀਤ 'ਦੀਵਾਨਾ' ਦੇ ਨਾਲ ਜਿੱਤ ਰਹੇ ਨੇ ਦਰਸ਼ਕਾਂ ਦਾ ਦਿਲ, ਵੀਡੀਓ ਛਾਇਆ ਸੋਸ਼ਲ ਮੀਡੀਆ ਉੱਤੇ

written by Lajwinder kaur | July 10, 2020

ਇੱਕ ਲੰਬੀ ਉਡੀਕ ਤੋਂ ਬਾਅਦ ਪੰਜਾਬੀ ਗਾਇਕ ਅਖਿਲ ਆਪਣੇ ਨਵੇਂ ਸਿੰਗਲ ਟਰੈਕ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋ ਚੁੱਕੇ ਨੇ । ਜੀ ਹਾਂ ਉਹ ਦੀਵਾਨਾ (Deewana) ਟਾਈਟਲ ਹੇਠ ਆਪਣਾ ਰੋਮਾਂਟਿਕ-ਸੈਡ ਸੌਂਗ ਲੈ ਕੇ ਆਏ ਨੇ ।  ਹੋਰ ਵੇਖੋ:ਜਨਮ ਦਿਨ ‘ਤੇ ਮਨਿੰਦਰ ਕੈਲੇ ਨੇ ਪਹਿਲੀ ਵਾਰ ਕੀਤਾ ਦਿਲ ਦਾ ਇਜ਼ਹਾਰ, ਕੌਣ ਹੈ ਉਨ੍ਹਾਂ ਦਾ ਪਿਆਰ..? ਇਸ ਗੀਤ ਨੂੰ ਅਖਿਲ ਨੇ ਆਪਣੀ ਮਿੱਠੀ ਆਵਾਜ਼ ਦੇ ਨਾਲ ਸ਼ਿੰਗਾਰਿਆ ਹੈ । ਇਸ ਗੀਤ ਦੇ ਬੋਲ ਮਨਿੰਦਰ ਕੈਲੀ ਨੇ ਲਿਖੇ ਨੇ ਤੇ ਮਿਊਜ਼ਿਕ ਦੇਸੀ ਰੂਟਜ਼ ਨੇ ਦਿੱਤਾ ਹੈ । ਗੀਤ ਦਾ ਸ਼ਾਨਦਾਰ ਵੀਡੀਓ ਪਵ ਧਾਰਿਆ ਨੇ ਡਾਇਰੈਕਟ ਕੀਤਾ ਹੈ । ਵੀਡੀਓ ‘ਚ ਅਦਾਕਾਰੀ ਕਰਦੇ ਹੋਏ ਦਿਖਾਈ ਦੇ ਰਹੇ ਨੇ ਖੁਦ ਅਖਿਲ ਤੇ ਫੀਮੇਲ ਮਾਡਲ ਸੰਜਨਾ ਸਿੰਘ । ਗੀਤ ਨੂੰ ਦੇਸੀ ਮਿਊਜ਼ਿਕ ਫੈਕਟਰੀ ਦੇ ਯੂਟਿਊਬ ਉੱਤੇ ਰਿਲੀਜ਼ ਕੀਤਾ ਗਿਆ ਹੈ । ਦਰਸ਼ਕਾਂ ਵੱਲੋਂ ਗੀਤ ਨੂੰ ਚੰਗਾ ਹੁੰਗਾਰਾ ਮਿਲ ਰਿਹਾ ਹੈ । ਅਜੇ ਤੱਕ ਇੱਕ ਮਿਲੀਅਨ ਤੋਂ ਵੱਧ ਲੋਕ ਇਸ ਵੀਡੀਓ ਨੂੰ ਦੇਖ ਚੁੱਕੇ । ਜੇ ਗੱਲ ਕਰੀਏ ਅਖਿਲ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗੀਤ ਦੇ ਚੁੱਕੇ ਨ । ਇਸ ਤੋਂ ਇਲਾਵਾ ਉਹ ਬਹੁਤ ਜਲਦ ਪੰਜਾਬੀ ਫ਼ਿਲਮ ‘ਤੇਰੀ ਮੇਰੀ ਗੱਲ ਬਣ ਗਈ’ ਦੇ ਨਾਲ ਅਦਾਕਾਰੀ ‘ਚ ਕਦਮ ਰੱਖਣ ਜਾ ਰਹੇ ਹਨ । ਇਸ ਫ਼ਿਲਮ ‘ਚ ਉਹ ਰੁਬੀਨਾ ਬਾਜਵਾ ਦੇ ਨਾਲ ਨਜ਼ਰ ਆਉਣਗੇ । ਇਸ ਤੋਂ ਇਲਾਵਾ ਉਹ ਬਾਲੀਵੁੱਡ ਫ਼ਿਲਮਾਂ ਲਈ ਵੀ ਗੀਤ ਗਾ ਚੁੱਕੇ ਨੇ ।

0 Comments
0

You may also like