Advertisment

ਗਾਇਕ ਅੰਮ੍ਰਿਤ ਮਾਨ ਨੂੰ ਡੂੰਘਾ ਸਦਮਾ, ਗਾਇਕ ਦੀ ਮਾਤਾ ਜੀ ਦਾ ਦਿਹਾਂਤ, ਤਸਵੀਰ ਸਾਂਝੀ ਕਰਕੇ ਪਾਈ ਭਾਵੁਕ ਪੋਸਟ

author-image
By Rupinder Kaler
New Update
ਗਾਇਕ ਅੰਮ੍ਰਿਤ ਮਾਨ ਨੂੰ ਡੂੰਘਾ ਸਦਮਾ, ਗਾਇਕ  ਦੀ ਮਾਤਾ ਜੀ ਦਾ ਦਿਹਾਂਤ, ਤਸਵੀਰ ਸਾਂਝੀ ਕਰਕੇ ਪਾਈ ਭਾਵੁਕ ਪੋਸਟ
Advertisment
ਅੰਮ੍ਰਿਤ ਮਾਨ ਦੀ ਮਾਤਾ ਜੀ ਦਾ ਦਿਹਾਂਤ ਹੋ ਗਿਆ ਹੈ । ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਪੋਸਟ ਸਾਂਝੀ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ । ਇਸ ਤਸਵੀਰ ‘ਚ ਉਹ ਆਪਣੀ ਮਾਂ ਦੇ ਨਾਲ ਨਜ਼ਰ ਆ ਰਹੇ ਹਨ ।ਇਸ ਤਸਵੀਰ ਨੂੰ ਸਾਂਝੇ ਕਰਦੇ ਹੋਏ ਉਨ੍ਹਾਂ ਨੇ ਬਹੁਤ ਹੀ ਭਾਵੁਕ ਪੋਸਟ ਸਾਂਝੀ ਕੀਤੀ ਹੈ ਅਤੇ ਲਿਖਿਆ ‘ਚੰਗਾ ਮਾਂ ਏਨਾਂ ਹੀ ਸਫ਼ਰ ਸੀ ਆਪਣਾ ਕੱਠਿਆਂ ਦਾ । ਹਰ ਜਨਮ ‘ਚ ਤੇਰਾ ਈ ਪੁੱਤ ਬਣ ਕੇ ਆਵਾਂ ਇਹੀ ਅਰਦਾਸ ਕਰਦਾ । https://www.instagram.com/p/CCA53KyhZ15/ ਕਿੰਨੇ ਈ ਸੁਫ਼ਨੇ ਅੱਜ ਤੇਰੇ ਨਾਲ ਚਲੇ ਗਏ । ਤੇਰੇ ਪੁੱਤ ਨੂੰ ਲੋੜ ਸੀ ਤੇਰੀ,ਜਲਦੀ ਫਿਰ ਮਿਲਾਂਗੇ ਮਾਂ, ਸਾਰੀ ਉਮਰ ਤੇਰੇ ਦੱਸੇ ਰਾਹਾਂ ‘ਤੇ ਚੱਲਣ ਦੀ ਕੋਸ਼ਿਸ਼ ਕਰੂੰਗਾ ਅਤੇ ਹਾਂ ਮੈਂ ਖਾਣਾ ਟਾਈਮ ਸਿਰ ਖਾ ਲਿਆ ਕਰੂੰਗਾਂ ਵਾਅਦਾ ਤੇਰੇ ਨਾਲ ਰਿਪ”। https://www.instagram.com/p/B__0gCPhpU-/ ਅੰਮ੍ਰਿਤ ਮਾਨ ਦੀ ਇਸ ਪੋਸਟ ‘ਤੇ ਉਨ੍ਹਾਂ ਦੇ ਪ੍ਰਸ਼ੰਸਕ ਕਮੈਂਟ ਕਰਕੇ ਉਨ੍ਹਾਂ ਦੀ ਮਾਤਾ ਜੀ ਨੂੰ ਸ਼ਰਧਾਂਜਲੀ ਦੇ ਰਹੇ ਨੇ । ਦੱਸ ਦਈਏ ਕਿ ਅੰਮ੍ਰਿਤ ਮਾਨ ਦੀ ਆਪਣੀ ਮਾਤਾ ਜੀ ਨਾਲ ਖਾਸ ਮੋਹ ਸੀ ਅਤੇ ਅਕਸਰ ਉੇਹ ਉਨ੍ਹਾਂ ਦੀ ਤਸਵੀਰਾਂ ਸਾਂਝੀਆਂ ਕਰਦੇ ਰਹਿੰਦੇ ਸਨ ।ਦੁੱਖ ਦੀ ਇਸ ਘੜੀ ‘ਚ ਪੰਜਾਬੀ ਗਾਇਕ ਸ਼ੈਰੀ ਮਾਨ ਸਣੇ ਕਈ ਗਾਇਕਾਂ ਨੇ ਉਨ੍ਹਾਂ ਦੇ ਮਾਤਾ ਜੀ ਦੇ ਦਿਹਾਂਤ ‘ਤੇ ਦੁੱਖ ਜਤਾਇਆ ਹੈ ।
#singer #amrit-maan #death #mother
Advertisment

Stay updated with the latest news headlines.

Follow us:
Advertisment
Advertisment
Latest Stories
Advertisment