ਪੰਜਾਬੀ ਗਾਇਕ ਬਾਈ ਅਮਰਜੀਤ ਲੈ ਕੇ ਆ ਰਹੇ ਨੇ ਨਵਾਂ ਕਿਸਾਨੀ ਗੀਤ ‘ਪਹੁੰਚ ਗਏ ਦਿੱਲੀ’
ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗਾਇਕ ਬਾਈ ਅਮਰਜੀਤ ਜੋ ਕਿ ਕਿਸਾਨ ਵੀਰਾਂ ਦੇ ਲਈ ਆਪਣਾ ਨਵਾਂ ਗੀਤ ਪਹੁੰਚ ਗਏ ਦਿੱਲੀ ਟਾਈਟਲ ਹੇਠ ਲੈ ਕੇ ਆ ਰਹੇ ਨੇ।
ਹੋਰ ਪੜ੍ਹੋ : ਗਿੱਪੀ ਗਰੇਵਾਲ ਵੀ ਕੈਨੇਡਾ ਤੋਂ ਪਹੁੰਚੇ ਦਿੱਲੀ ਕਿਸਾਨ ਪ੍ਰਦਰਸ਼ਨ ‘ਚ, ਖਾਲਸਾ ਏਡ ਦੇ ਨਾਲ ਮਿਲ ਕੇ ਲੋਕਾਂ ਦੀ ਸੇਵਾ ਕਰਦੇ ਆਏ ਨਜ਼ਰ
ਬਾਈ ਅਮਰਜੀਤ ਵੀ ਦਿੱਲੀ ਕਿਸਾਨੀ ਅੰਦੋਲਨ ਚ ਸ਼ਾਮਿਲ ਹੋਏ ਨੇ । ਜਿੱਥੇ ਉਨ੍ਹਾਂ ਨੇ ਕਿਸਾਨਾਂ ਦੀ ਹੌਸਲਾ ਅਫਜ਼ਾਈ ਕੀਤੀ ਹੈ । ਉਹ ਅੰਦੋਲਨ ‘ਚ ਲੰਗਰ ਬਨਾਉਂਦੇ ਹੋਏ ਦਿਖਾਈ ਦਿੱਤੇ ।
ਦੱਸ ਦਈਏ ਦਿੱਲੀ ਸਰਹੱਦਾਂ ਤੇ ਕਿਸਾਨਾਂ ਦਾ ਇਹ ਅੰਦੋਲਨ 23ਵੇਂ ਦਿਨ ‘ਚ ਪ੍ਰਵੇਸ਼ ਕਰ ਗਿਆ ਹੈ । ਪਰ ਕੇਂਦਰ ਸਰਕਾਰ ਕਿਸਾਨਾਂ ਵੱਲੋਂ ਖੇਤੀ ਬਿੱਲਾਂ ਨੂੰ ਰੱਦ ਕਰਨ ਦੀ ਮੰਗ ਨੂੰ ਪੂਰਾ ਨਹੀਂ ਕਰ ਰਹੀ ਹੈ ।
View this post on Instagram