ਪੰਜਾਬੀ ਗਾਇਕ ਦਲੇਰ ਮਹਿੰਦੀ ਨੂੰ ਹੋਈ 2 ਸਾਲ ਦੀ ਸਜ਼ਾ, ਜਾਣੋ ਕੀ ਹੈ ਪੂਰਾ ਮਾਮਲਾ

written by Pushp Raj | July 14, 2022

Daler Mehndi Arrested: ਮਸ਼ਹੂਰ ਪੰਜਾਬੀ ਗਾਇਕ ਦਲੇਰ ਮਹਿੰਦੀ ਅਕਸਰ ਆਪਣੇ ਗੀਤਾਂ ਨੂੰ ਲੈ ਕੇ ਚਰਚਾ ਦੇ ਵਿੱਚ ਰਹਿੰਦੇ ਹਨ, ਪਰ ਇਸ ਵਾਰ ਉਹ ਆਪਣੇ ਗੀਤਾਂ ਕਰਕੇ ਨਹੀਂ ਸਗੋਂ ਇੱਕ ਕੇਸ ਦੇ ਚੱਲਦੇ ਸੁਰਖੀਆਂ ਵਿੱਚ ਆ ਗਏ ਹਨ। ਮੀਡੀਆ ਰਿਪੋਰਟਸ ਮੁਤਾਬਕ ਪੰਜਾਬ ਪੁਲਿਸ ਨੇ ਦਲੇਰ ਮਹਿੰਦੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਤੇ ਉਨ੍ਹਾਂ ਨੂੰ ਦੋ ਸਾਲ ਦੀ ਸਜ਼ਾ ਹੋਈ ਹੈ। ਆਖਿਰ ਅਜਿਹਾ ਕੀ ਮਾਮਲਾ ਹੈ ਜਿਸ ਕਾਰਨ ਦਲੇਰ ਮਹਿੰਦੀ ਨੂੰ ਸਜ਼ਾ ਹੋਈ ਹੈ ਆਓ ਜਾਣਦੇ ਹਾਂ।

image From instagram

ਅਦਾਲਤ ਦੀ ਕਾਰਵਾਈ
ਮੀਡੀਆ ਰਿਪੋਰਟਸ ਦੇ ਮੁਤਾਬਕ ਮਸ਼ਹੂਰ ਪੰਜਾਬੀ ਗਾਇਕ ਦਲੇਰ ਮਹਿੰਦੀ ਨੂੰ ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਦਲੇਰ ਮਹਿੰਦੀ ਨੂੰ ਪੁਲਿਸ ਵੱਲੋਂ 2003 ਦੇ ਕਬੂਤਰਬਾਜ਼ੀ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਨੂੰ ਪੁਲਿਸ ਨੇ ਅੱਜ ਪਟਿਆਲਾ ਅਦਾਲਤ ਵਿੱਚ ਪੇਸ਼ੀ ਤੋਂ ਬਾਅਦ ਗ੍ਰਿਫਤ 'ਚ ਲੈ ਲਿਆ। ਦੱਸ ਦੇਈਏ ਕਿ ਦਲੇਰ ਮਹਿੰਦੀ ਅਤੇ ਉਨ੍ਹਾਂ ਦੇ ਭਰਾ ਸ਼ਮਸੇਰ ਸਿੰਘ ਨੂੰ ਅਦਾਲਤ ਨੇ 2 ਸਾਲ ਦੀ ਕੈਦ ਅਤੇ ਜੁਰਮਾਨੇ ਦੀ ਸਜ਼ਾ ਸੁਣਾਈ ਹੈ।

ਕਬੂਤਰਬਾਜ਼ੀ ਮਾਮਲੇ ਵਿੱਚ ਦਲੇਰ ਮਹਿੰਦੀ ਦੋਸ਼ੀ ਕਰਾਰ
ਪੰਜਾਬੀ ਗਾਇਕ ਦਲੇਰ ਮਹਿੰਦੀ ਦੀ ਅੱਜ 2003 ਕਬੂਤਰਬਾਜ਼ੀ ਮਾਮਲੇ 'ਚ ਪਟਿਆਲਾ ਅਦਾਲਤ 'ਚ ਪੇਸ਼ੀ ਸੀ, ਜਿਸ ਵਿੱਚ ਸੁਣਵਾਈ ਦੌਰਾਨ ਅਦਾਲਤ ਨੇ ਦਲੇਰ ਮਹਿੰਦੀ ਅਤੇ ਉਨ੍ਹਾਂ ਦੇ ਭਰਾ ਦੀ ਸਜ਼ਾ ਨੂੰ ਬਰਕਰਾਰ ਰੱਖਣ ਦਾ ਫੈਸਲਾ ਸੁਣਾਇਆ ਹੈ।

image From instagram

ਦੱਸ ਦਈਏ ਕਿ ਦਲੇਰ ਮਹਿੰਦੀ ਨੂੰ ਕਬੂਤਰਬਾਜ਼ੀ ਮਾਮਲੇ ਵਿੱਚ ਅਦਾਲਤ ਨੇ ਉਨ੍ਹਾਂ ਨੂੰ ਦੋਸ਼ੀ ਕਰਾਰ ਦਿੱਤਾ ਸੀ। ਪਟਿਆਲਾ ਅਦਾਲਤ ਨੇ ਦਲੇਰ ਮਹਿੰਦੀ ਨੂੰ 2 ਸਾਲ ਦੀ ਕੈਦ ਤੋਂ ਇਲਾਵਾ 2 ਹਜ਼ਾਰ ਰੁਪਏ ਦਾ ਜ਼ੁਰਮਾਨਾ ਵੀ ਲਗਾਇਆ ਸੀ। ਜਦੋਂ ਕਿ ਇਸੇ ਮਾਮਲੇ ਵਿੱਚ ਮੁਲਜ਼ਮ ਬੁਲਬੁਲ ਮਹਿਤਾ ਨੂੰ ਬਰੀ ਕਰ ਦਿੱਤਾ ਗਿਆ ਸੀ।

ਕੀ ਹੈ ਪੂਰਾ ਮਾਮਲਾ
ਦੱਸਣਯੋਗ ਹੈ ਕਿ ਥਾਣਾ ਸਦਰ ਪਟਿਆਲਾ ਪੁਲਿਸ ਨੇ 19 ਅਕਤੂਬਰ, 2003 ਨੂੰ ਪਿੰਡ ਬਲਬੇੜਾ ਦੇ ਰਹਿਣ ਵਾਲੇ ਬਖਸ਼ੀਸ਼ ਸਿੰਘ ਦੀ ਸ਼ਿਕਾਇਤ 'ਤੇ ਮਾਮਲਾ ਦਰਜ ਕੀਤਾ ਸੀ। ਇਸ ਵਿੱਚ ਪੰਜਾਬੀ ਪੌਪ ਗਾਇਕ ਦਲੇਰ ਮਹਿੰਦੀ, ਉਸਦੇ ਭਰਾ ਸ਼ਮਸ਼ੇਰ ਮਹਿੰਦੀ, ਬੁਲਬੁਲ ਮਹਿਤਾ ਅਤੇ ਧਿਆਨ ਸਿੰਘ ਦੇ ਖਿਲਾਫ਼ ਧੋਖ਼ਾਧੜੀ ਅਤੇ ਮਨੁੱਖ਼ੀ ਤਸਕਰੀ ਤਹਿਤ FIR No. 498 dated 27/08/03 u/s 406,420,120B,465,468,471 IPC and Indian Passport Act ਤਹਿਤ ਮੁਕੱਦਮਾ ਦਰਜ ਕੀਤਾ ਸੀ।

image From instagram

ਹੋਰ ਪੜ੍ਹੋ: ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ 'ਤੇ ਭੈਣ ਪ੍ਰਿਯੰਕਾ ਨੇ ਦਿੱਤਾ ਬਿਆਨ, ਕਿਹਾ 'ਸੁਸ਼ਾਂਤ ਦੀ ਮੌਤ ਇੱਕ ਵੱਡੀ ਸਾਜਿਸ਼ ਦਾ ਹਿੱਸਾ ਸੀ'

ਇਸ ਮਾਮਲੇ ਵਿੱਚ ਪਹਿਲਾ ਮੁਕਦਮਾ ਅਮਰੀਕਾ ਵਿੱਚ ਦਰਜ ਕੀਤਾ ਸੀ, ਕਿਉਂਕਿ ਜ਼ਿਆਦਾਤਰ ਵਿਅਕਤੀ ਅਮਰੀਕਾ ਭੇਜੇ ਗਏ ਸਨ। ਇਸ ਤੋਂ ਇਲਾਵਾ ਦਲੇਰ ਮਹਿੰਦੀ ਅਤੇ ਉਸ ਦੇ ਭਰਾ 'ਤੇ ਲਗਭਗ 31 ਅਜਿਹੇ ਹੋਰ ਕੇਸ ਦਰਜ ਹਨ।

You may also like