ਪੰਜਾਬੀ ਗਾਇਕ ਫ਼ਿਰੋਜ਼ ਖ਼ਾਨ ਨੇ ਮਰਹੂਮ ਗਾਇਕ ਸਰਦੂਲ ਸਿਕੰਦਰ ਨੂੰ ਯਾਦ ਕਰਦੇ ਹੋਏ ਸਾਂਝੀ ਕੀਤੀ ਇਹ ਖ਼ਾਸ ਤਸਵੀਰ

Written by  Lajwinder kaur   |  May 12th 2021 06:00 PM  |  Updated: May 12th 2021 06:03 PM

ਪੰਜਾਬੀ ਗਾਇਕ ਫ਼ਿਰੋਜ਼ ਖ਼ਾਨ ਨੇ ਮਰਹੂਮ ਗਾਇਕ ਸਰਦੂਲ ਸਿਕੰਦਰ ਨੂੰ ਯਾਦ ਕਰਦੇ ਹੋਏ ਸਾਂਝੀ ਕੀਤੀ ਇਹ ਖ਼ਾਸ ਤਸਵੀਰ

ਕੁਝ ਸਖ਼ਸ਼ੀਅਤਾਂ ਅਜਿਹੀਆਂ ਹੁੰਦੀਆਂ ਨੇ ਜੋ ਜਿਸਮਾਨੀ ਤੌਰ ‘ਤੇ ਤਾਂ ਇਸ ਦੁਨੀਆ ਤੋਂ ਚੱਲੀਆਂ ਜਾਂਦੀਆਂ ਨੇ ਪਰ ਉਹ ਰੂਹਾਨੀ ਤੌਰ ‘ਤੇ ਲੋਕਾਂ ਦੇ ਦਿਲਾਂ ‘ਚ ਵੱਸ ਜਾਂਦੀਆਂ ਨੇ। ਅਜਿਹੇ ਹੀ ਸਖ਼ਸ਼ੀਅਤ ਦੇ ਮਾਲਿਕ ਸਨ ਮਰਹੂਮ ਗਾਇਕ ਸਰਦੂਲ ਸਿਕੰਦਰ ਜੀ । ਭਾਵੇਂ ਉਨ੍ਹਾਂ ਨੂੰ ਇਸ ਦੁਨੀਆ ਤੋਂ ਰੁਖ਼ਸਤ ਹੋਏ ਕਈ ਮਹੀਨੇ ਹੋ ਗਏ ਨੇ ਪਰ ਉਨ੍ਹਾਂ ਦੇ ਚਾਹੁਣ ਵਾਲੇ ਅੱਜ ਵੀ ਉਨ੍ਹਾਂ ਯਾਦ ਕਰਕੇ ਰੋਂ ਪੈਂਦੇ ਨੇ। ਗਾਇਕ ਫ਼ਿਰੋਜ਼ ਖ਼ਾਨ ਜਿਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਉਂਟ ਉੱਤੇ ਆਪਣੀ ਇੱਕ ਖ਼ਾਸ ਤਸਵੀਰ ਦਰਸ਼ਕਾਂ ਦੇ ਨਾਲ ਸਾਂਝੀ ਕੀਤੀ ਹੈ।

feroz khan shared memory of sardool sikander image source- instagram

ਹੋਰ ਪੜ੍ਹੋ : ਕਪਿਲ ਸ਼ਰਮਾ ਨੇ ਆਪਣੇ ਕਾਲਜ ਦੇ ਦਿਨਾਂ ਨੂੰ ਯਾਦ ਕਰਦੇ ਹੋਏ ਸਾਂਝੀ ਕੀਤੀ ਇਹ ਖ਼ਾਸ ਤਸਵੀਰ, ਕਿਹਾ- ‘ਭਾਵੇਂ ਜੇਬਾਂ ਖਾਲੀ ਸਨ ਪਰ ਚਿਹਰੇ ‘ਤੇ ਹਮੇਸ਼ਾ ਮੁਸਕਾਨ ਸੀ’

feroz khan image image source- instagram

ਇਸ ਤਸਵੀਰ ਨੂੰ ਪੋਸਟ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਹੈ- ਤੁਹਾਨੂੰ ਬਹੁਤ ਯਾਦ ਕਰਦੇ ਹਾਂ ਸਰਦੂਲ ਭਾਜੀ ਜੀ’ । ਇਸ ਤਸਵੀਰ ‘ਚ ਫ਼ਿਰੋਜ਼ ਖ਼ਾਨ ਤੇ ਸਰਦੂਲ ਸਿਕੰਦਰ ਜੀ ਨਾਲ ਕੰਠ ਕਲੇਰ, ਮਾਸਟਰ ਸਲੀਮ ਤੇ ਕਈ ਹੋਰ ਸਾਥੀ ਵੀ ਨਜ਼ਰ ਆ ਰਹੇ ਨੇ। ਪ੍ਰਸ਼ੰਸਕ ਵੀ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਨੇ।

kantha kaler and feroz khan image source- instagram

ਜੇ ਗੱਲ ਕਰੀਏ ਫ਼ਿਰੋਜ਼ ਖ਼ਾਨ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗਾਇਕਾਂ 'ਚੋਂ ਇੱਕ ਨੇ। ਉਨ੍ਹਾਂ ਨੇ ਸੰਗੀਤ ਜਗਤ ਨੂੰ ਕਈ ਹਿੱਟ ਗੀਤ ਦਿੱਤੇ ਨੇ। ਇਸ ਤੋਂ ਇਲਾਵਾ ਉਹ ਪੰਜਾਬੀ ਫ਼ਿਲਮਾਂ ‘ਚ ਵੀ ਗੀਤ ਗਾ ਚੁੱਕੇ ਨੇ।

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network