ਵਿਦੇਸ਼ ਦੀਆਂ ਸੜਕਾਂ ‘ਤੇ ਮਸਤੀ ਕਰਦੇ ਹੋਏ ਨਜ਼ਰ ਆਏ ਗੈਰੀ ਸੰਧੂ, ਦੇਖੋ ਵੀਡੀਓ

Written by  Lajwinder kaur   |  June 07th 2020 11:29 AM  |  Updated: June 07th 2020 11:29 AM

ਵਿਦੇਸ਼ ਦੀਆਂ ਸੜਕਾਂ ‘ਤੇ ਮਸਤੀ ਕਰਦੇ ਹੋਏ ਨਜ਼ਰ ਆਏ ਗੈਰੀ ਸੰਧੂ, ਦੇਖੋ ਵੀਡੀਓ

ਪੰਜਾਬੀ ਗਾਇਕ ਗੈਰੀ ਸੰਧੂ ਜੋ ਕਿ ਏਨੀਂ ਦਿਨੀਂ ਵਿਦੇਸ਼ ਗਏ ਹੋਏ ਨੇ । ਲਾਕਡਾਊਨ ਕਰਕੇ ਉਹ ਉੱਥੇ ਹੀ ਰਹਿ ਗਏ । ਪਰ ਉਹ ਸੋਸ਼ਲ ਮੀਡੀਆ ਦੇ ਰਾਹੀਂ ਆਪਣੇ ਫੈਨਜ਼ ਦੇ ਨਾਲ ਜੁੜੇ ਰਹਿੰਦੇ ਨੇ । ਉਹ ਲਾਈਵ ਹੋ ਕਿ ਪੰਜਾਬੀ ਗਾਇਕਾਂ ਦੇ ਨਾਲ ਗੱਲਬਾਤ ਕਰਦੇ ਹੋਏ ਨਜ਼ਰ ਆਉਂਦੇ ਰਹਿੰਦੇ ਨੇ ।

View this post on Instagram

 

A post shared by Garry Sandhu (@officialgarrysandhu) on

ਉਨ੍ਹਾਂ ਨੇ ਇੱਕ ਵੀਡੀਓ ਸ਼ੇਅਰ ਕੀਤਾ ਪਰ ਨਾਲ ਕੋਈ ਕੈਪਸ਼ਨ ਨਹੀਂ ਦਿੱਤੀ ਹੈ । ਵੀਡੀਓ ‘ਚ ਉਹ ਵਿਦੇਸ਼ ਦੀ ਸੜਕਾਂ ਉੱਤੇ ਮਸਤੀ ਦੇ ਨਾਲ ਕ੍ਰਿਕੇਟ ਖੇਡਦੇ ਹੋਏ ਨਜ਼ਰ ਆ ਰਹੇ ਨੇ । ਬਸ ਵੀਡੀਓ ‘ਚ ਉਹ ਬੱਲੇ ਦੀ ਥਾਂ ਮਾਇਕ ਸਟੈਂਡ ਦੇ ਨਾਲ ਕ੍ਰਿਕੇਟ ਪੋਜ਼ ਦਿੰਦੇ ਹੋਏ ਦਿਖਾਈ ਦੇ ਰਹੇ ਨੇ । ਵੀਡੀਓ ਨੂੰ ਦਰਸ਼ਕਾਂ ਵੱਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ ਹੁਣ ਤੱਕ ਚਾਰ ਲੱਖ ਤੋਂ ਵੱਧ ਲੋਕ ਇਸ ਨੂੰ ਦੇਖ ਚੁੱਕੇ ਨੇ ।

ਜੇ ਗਲ ਕਰੀਏ ਗੈਰੀ ਸੰਧੂ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਗੀਤਾਂ ਤੋਂ ਇਲਾਵਾ ਮੁੜ ਤੋਂ ਅਦਾਕਾਰੀ ਦੇ ਖੇਤਰ ‘ਚ ਨਜ਼ਰ ਆਏ ਨੇ । ਉਹ ਅਮਰਿੰਦਰ ਗਿੱਲ ਤੇ ਸਿੰਮੀ ਚਾਹਲ ਦੇ ਨਾਲ ‘ਚੱਲ ਮੇਰਾ ਪੁੱਤ 2’ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆਏ । ਇਸ ਫ਼ਿਲਮ ਨੂੰ ਮੁੜ ਤੋਂ ਦੁਬਈ ‘ਚ ਰਿਲੀਜ਼ ਕੀਤਾ ਗਿਆ ਹੈ । ਜਦੋਂ ਪੰਜਾਬ ‘ਚ ਸਭ ਠੀਕ ਹੋ ਜਾਵੇਗਾ ਤਾਂ ਦਰਸ਼ਕ ਇਸ ਫ਼ਿਲਮ ਦਾ ਅਨੰਦ ਲੈ ਸਕਣਗੇ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network