ਨਵੇਂ ਵਿਵਾਦ ਵਿੱਚ ਘਿਰਨ ਤੋਂ ਬਾਅਦ ਪੰਜਾਬੀ ਗਾਇਕ ਗੁਰਦਾਸ ਮਾਨ ਨੇ ਮੰਗੀ ਮੁਆਫੀ

written by Rupinder Kaler | August 24, 2021

ਨਵੇਂ ਵਿਵਾਦ ਵਿੱਚ ਘਿਰੇ ਪੰਜਾਬੀ ਗਾਇਕ ਗੁਰਦਾਸ ਮਾਨ (gurdas maan )ਨੇ ਆਪਣੀ ਉਸ ਗੱਲ ਤੇ ਮੁਆਫੀ ਮੰਗ ਲਈ ਹੈ ਜਿਹੜੀ ਉਹਨਾਂ ਨੇ ਬਾਬਾ ਮੁਰਾਦ ਸ਼ਾਹ ਜੀ ਦੀ ਦਰਗਾਹ ਤੇ ਕਹੀ ਸੀ । ਗੁਰਦਾਸ ਮਾਨ ਨੇ ਆਪਣੇ ਇੰਸਟਾਗ੍ਰਾਮ ਤੇ ਇੱਕ ਵੀਡੀਓ ਸਾਂਝੀ ਕੀਤੀ ਹੈ । ਇਸ ਵੀਡੀਓ ਵਿੱਚ ਉਹ ਕਹਿ ਰਹੇ ਹਨ ਕਿ ਉਹਨਾਂ ਨੇ ਸਾਹਿਬ ਸ਼੍ਰੀ ਗੁਰੁ ਅਮਰਦਾਸ ਜੀ ਦੀ ਤੁਲਨਾ ਕਿਸੇ ਨਾਲ ਨਹੀਂ ਕੀਤੀ । ਉਹਨਾਂ ਨੇ ਸਿਰਫ ਇਹ ਗੱਲ ਕਹੀ ਸੀ ਕਿ ਜਿਸ ਤਰ੍ਹਾਂ ਗੁਰੂ ਆਮਰਦਾਸ ਜੀ ਨੇ ਇੱਕ ਭਲੇ ਪਰਿਵਾਰ ਵਿੱਚ ਜਨਮ ਲਿਆ ਸੀ ਉਸੇ ਤਰ੍ਹਾਂ ਬਾਬਾ ਮੁਰਾਦ ਸ਼ਾਹ ਜੀ (Baba Murad shah ji ) ਨੇ ਵੀ ਇੱਕ ਭਲੇ ਪਰਿਵਾਰ ਵਿੱਚ ਜਨਮ ਲਿਆ ਸੀ ।

Pic Courtesy: Instagramਹੋਰ ਪੜ੍ਹੋ :

ਕੈਂਸਰ ਦੀ ਬਿਮਾਰੀ ਨਾਲ ਅਦਾਕਾਰ ਘਨਸ਼ਾਮ ਨਾਇਕ ਦੀ ਹੋਈ ਇਸ ਤਰ੍ਹਾਂ ਦੀ ਹਾਲਤ

Pic Courtesy: Instagram

ਉਹਨਾਂ ਨੇ ਕਿਹਾ ਕਿ ਉਹਨਾਂ (gurdas maan )ਨੇ ਕਿਸੇ ਵੀ ਗੁਰੁ ਸਾਹਿਬਾਨ ਦਾ ਨਿਰਾਦਰ ਨਹੀਂ ਕੀਤਾ ਗੁਰਦਾਸ ਮਾਨ ਨੇ ਕਿਹਾ ਕਿ ਜੇਕਰ ਕਿਸੇ ਨੂੰ ਇਹ ਲੱਗਦਾ ਹੈ ਕਿ ਉਹਨਾਂ ਨੇ ਕੋਈ ਗਲਤੀ ਕੀਤੀ ਹੈ ਤਾਂ ਉਹ ਆਪਣੀ ਇਸ ਗਲਤੀ ਲਈ ਹੱਥ ਜੋੜ ਕੇ ਮੁਆਫੀ ਮੰਗਦੇ ਹਨ । ਤੁਹਾਨੂੰ ਦੱਸ ਦਿੰਦੇ ਹਾਂ ਕਿ ਸੋਸ਼ਲ ਮੀਡੀਆ ਤੇ ਕੁਝ ਦਿਨਾਂ ਤੋਂ ਇਕ ਵੀਡੀਓ ਵਾਇਰਲ ਹੋ ਰਿਹਾ ਹੈ । ਇਹ ਵੀਡੀਓ ਨਕੋਦਰ ਦੇ ਮੇਲੇ ਦਾ ਹੈ ।

 

View this post on Instagram

 

A post shared by Gurdas Maan (@gurdasmaanjeeyo)

ਜਿਸ ਨੂੰ ਲੈ ਕੇ ਕਿਹਾ ਜਾ ਰਿਹਾ ਹੈ ਕਿ ਗੁਰਦਾਸ ਮਾਨ (gurdas maan )   ਨੇ ਇੱਕ ਬਾਬੇ (Baba Murad shah ji )  ਨੂੰ ਸਿੱਖ ਧਰਮ ਦੇ ਤੀਸਰੇ ਪਾਤਸ਼ਾਹ ਸ਼੍ਰੀ ਗੁਰੂ ਅਮਰਦਾਸ ਜੀ ਦੀ ਪੀੜ੍ਹੀ ਨਾਲ ਜੋੜਿਆ ਹੈ । ਜਿਸ ਨੂੰ ਲੈ ਕੇ ਸਿੱਖ ਭਾਈਚਾਰਾ ਗੁਰਦਾਸ ਮਾਨ ਤੋਂ ਬੇਹੱਦ ਖਫਾ ਹੈ। ਗੁਰਦਾਸ ਮਾਨ ਦੇ ਬੋਲਾਂ ਵਾਲੀ ਵੀਡੀਓ ਵਾਇਰਲ ਹੋਣ ਮਗਰੋਂ ਸੋਸ਼ਲ ਮੀਡੀਆ ਉੱਪਰ ਉਨ੍ਹਾਂ ਦਾ ਜੰਮ ਕੇ ਵਿਰੋਧ ਕੀਤਾ ਜਾ ਰਿਹਾ ਹੈ। ਸਿੱਖ ਜਥੇਬੰਦੀਆਂ ਵੱਲੋਂ ਨਕੋਦਰ ਥਾਣੇ ਵਿੱਚ ਪਰਚਾ ਦਰਜ ਕਰਵਾਉਣ ਦਾ ਐਲਾਨ ਕੀਤਾ ਗਿਆ ਹੈ। ਜਥੇਬੰਦੀਆਂ ਦਾ ਇਹ ਵੀ ਕਹਿਣਾ ਹੈ ਕਿ ਜੇਕਰ ਗੁਰਦਾਸ ਮਾਨ ਖਿਲਾਫ ਕਾਰਵਾਈ ਨਾ ਹੋਈ ਤਾਂ ਸੂਬੇ ਭਰ ਵਿੱਚ ਵੱਡੇ ਪੱਧਰ 'ਤੇ ਵਿਰੋਧ ਕੀਤਾ ਜਾਵੇਗਾ।

0 Comments
0

You may also like