ਜੱਸ ਮਾਣਕ ਆਪਣੇ ਨਵੇਂ ਗੀਤ ‘Butterfly’ ਦੇ ਨਾਲ ਹੋਏ ਦਰਸ਼ਕਾਂ ਦੇ ਰੁਬਰੂ, ਗਾਣਾ ਛਾਇਆ ਟਰੈਂਡਿੰਗ ‘ਚ
ਪੰਜਾਬੀ ਗਾਇਕ ਜੱਸ ਮਾਣਕ ਆਪਣੇ ਨਵੇਂ ਗੀਤ ਸਿੰਗਲ ਟਰੈਕ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਏ ਨੇ । ਉਹ ਬਟਰਫਲਾਈ (Butterfly) ਦੇ ਹੇਠ ਨਵਾਂ ਰੋਮਾਂਟਿਕ ਗੀਤ ਲੈ ਕੇ ਆਏ ਨੇ ।
ਜੇ ਗੱਲ ਕਰੀਏ ਗੀਤ ਦੇ ਬੋਲਾਂ ਦੀ ਤਾਂ ਉਹ ਜੱਸ ਮਾਣਕ ਨੇ ਹੀ ਲਿਖੇ ਨੇ ਤੇ ਮਿਊਜ਼ਿਕ Sharry Nexus ਨੇ ਦਿੱਤਾ ਹੈ । ਸੱਤੀ ਢਿੱਲੋਂ ਵੱਲੋਂ ਗੀਤ ਦਾ ਸ਼ਾਨਦਾਰ ਵੀਡੀਓ ਡਾਇਰੈਕਟ ਕੀਤਾ ਗਿਆ ਹੈ । ਵੀਡੀਓ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਖੁਦ ਜੱਸ ਮਾਣਕ ਤੇ ਫੀਮੇਲ ਮਾਡਲ Ritu Pamnani ।
ਇਸ ਗਾਣੇ ਨੂੰ Geet MP3 ਦੇ ਯੂਟਿਊਬ ਚੈਨਲ ਉੱਤੇ ਰਿਲੀਜ਼ ਕੀਤਾ ਗਿਆ ਹੈ । ਦਰਸ਼ਕਾਂ ਵੱਲੋਂ ਗੀਤ ਨੂੰ ਚੰਗਾ ਹੁੰਗਾਰਾ ਮਿਲ ਰਿਹਾ ਹੈ । ਜਿਸ ਕਰਕੇ ਗੀਤ ਟਰੈਂਡਿੰਗ ‘ਚ ਚੱਲ ਰਿਹਾ ਹੈ । ਜੇ ਗੱਲ ਕਰੀਏ ਜੱਸ ਮਾਣਕ ਦੇ ਵਰਕ ਫਰੰਟ ਦੀ ਤਾਂ ਉਹ ਇਸ ਤੋਂ ਪਹਿਲਾਂ ਵੀ ਕਈ ਹਿੱਟ ਗੀਤ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਦੇ ਚੁੱਕੇ ਨੇ ।