ਜੱਸੀ ਗਿੱਲ ਜਿੰਮ ‘ਚ ਕਰ ਰਹੇ ਖੂਬ ਵਰਕ ਆਊਟ, ਖ਼ਾਨ ਭੈਣੀ ਦੇ ਗਾਣੇ ‘ਤੇ ਵੀਡੀਓ ਬਣਾ ਕੇ ਪ੍ਰਸ਼ੰਸਕਾਂ ਦੇ ਨਾਲ ਕੀਤਾ ਸਾਂਝਾ, ਦੇਖੋ ਵੀਡੀਓ

Written by  Lajwinder kaur   |  February 19th 2021 02:39 PM  |  Updated: February 19th 2021 05:22 PM

ਜੱਸੀ ਗਿੱਲ ਜਿੰਮ ‘ਚ ਕਰ ਰਹੇ ਖੂਬ ਵਰਕ ਆਊਟ, ਖ਼ਾਨ ਭੈਣੀ ਦੇ ਗਾਣੇ ‘ਤੇ ਵੀਡੀਓ ਬਣਾ ਕੇ ਪ੍ਰਸ਼ੰਸਕਾਂ ਦੇ ਨਾਲ ਕੀਤਾ ਸਾਂਝਾ, ਦੇਖੋ ਵੀਡੀਓ

ਪੰਜਾਬੀ ਗਾਇਕ ਜੱਸੀ ਗਿੱਲ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ। ਉਨ੍ਹਾਂ ਨੇ ਆਪਣੀ ਨਵੀਂ ਵੀਡੀਓ ਪ੍ਰਸ਼ੰਸਕਾਂ ਦੇ ਨਾਲ ਸ਼ੇਅਰ ਕੀਤੀ ਹੈ। ਵੀਡੀਓ ‘ਚ ਉਹ ਜਿੰਮ 'ਚ ਜੰਮ ਕੇ ਵਰਕ ਆਊਟ ਕਰਦੇ ਹੋਏ ਦਿਖਾਈ ਦੇ ਰਹੇ ਨੇ।

jassie gill instagram gym video posted Image credit: instagram.com/jassie.gill

ਹੋਰ ਪੜ੍ਹੋ : ਗਾਇਕ ਇੰਦਰਜੀਤ ਨਿੱਕੂ ਨੇ ਵਿਆਹ ਦੀ ਵਰ੍ਹੇਗੰਢ ‘ਤੇ ਪਿਆਰੀ ਜਿਹੀ ਪੋਸਟ ਪਾ ਕੇ ਪਤਨੀ ਨੂੰ ਕੀਤਾ ਵਿਸ਼, ਪ੍ਰਸ਼ੰਸਕ ਵੀ ਕਮੈਂਟ ਕਰਕੇ ਜੋੜੀ ਨੂੰ ਦੇ ਰਹੇ ਨੇ ਮੁਬਾਰਕਾਂ

jassie gill image Image credit: instagram.com/jassie.gill

ਇਸ ਵੀਡੀਓ ਨੂੰ ਉਨ੍ਹਾਂ ਨੇ ਪੰਜਾਬੀ ਸਿੰਗਰ ਖ਼ਾਨ ਭੈਣੀ ਦੇ ‘Sun Fer’ ਗਾਣੇ ਉੱਤੇ ਬਣਾਇਆ ਹੈ। ਇਸ ਵੀਡੀਓ ਨੂੰ ਵੱਡੀ ਗਿਣਤੀ ‘ਚ ਲੋਕ ਦੇਖ ਚੁੱਕੇ ਨੇ । ਪ੍ਰਸ਼ੰਸਕ ਵੀ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਨੇ।

jassie gill and m s dhoni Image credit: instagram.com/jassie.gill

ਜੇ ਗੱਲ ਕਰੀਏ ਜੱਸੀ ਗਿੱਲ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਨਾਮੀ ਗਾਇਕਾਂ 'ਚੋਂ ਇੱਕ ਨੇ। ਉਨ੍ਹਾਂ ਨੇ ਸੁਪਰ ਹਿੱਟ ਗੀਤਾਂ ਦੇ ਨਾਲ ਦਰਸ਼ਕਾਂ ਦਾ ਖੂਬ ਮਨੋਰੰਜਨ ਕੀਤਾ ਹੈ। ਗਾਇਕੀ ਦੇ ਨਾਲ ਉਹ ਅਦਾਕਾਰੀ ਦੇ ਖੇਤਰ ‘ਚ ਵੀ ਕਾਫੀ ਐਕਟਿਵ ਨੇ। ਪਾਲੀਵੁੱਡ ਦੇ ਨਾਲ ਉਹ ਬਾਲੀਵੁੱਡ ਫ਼ਿਲਮਾਂ ‘ਚ ਵੀ ਆਪਣੀ ਅਦਾਕਾਰੀ ਦਾ ਲੋਹਾ ਮਨਵਾ ਚੁੱਕੇ ਨੇ।

 

 

View this post on Instagram

 

A post shared by Jassie Gill (@jassie.gill)


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network