ਪੰਜਾਬੀ ਗਾਇਕਾ ਜਸਵਿੰਦਰ ਬਰਾੜ ਘਿਰੀ ਵਿਵਾਦਾਂ ‘ਚ, ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮਾਮਲਾ

written by Lajwinder kaur | August 26, 2022

The Folk Queen of Punjab Jaswinder Brar controversy:  ਪੰਜਾਬੀ ਇੰਡਸਟਰੀ ਦੇ ਕਲਾਕਾਰਾਂ ਆਏ ਦਿਨ ਕਿਸੇ ਨਾ ਕਿਸੇ ਆਪਣੇ ਦਿੱਤੇ ਬਿਆਨ ਕਰਕੇ ਵਿਵਾਦਾਂ 'ਚ ਘਿਰ ਜਾਂਦੇ ਹਨ। ਨਵਾਂ ਮਾਮਲਾ ਪੰਜਾਬੀ ਗਾਇਕਾ ਜਸਵਿੰਦਰ ਬਰਾੜ ਨਾਲ ਜੁੜਿਆ ਹੋਇਆ ਸਾਮਣੇ ਆਇਆ ਹੈ।

ਮੀਡੀਆ ਰਿਪੋਰਟਸ ਮੁਤਾਬਕ ਪੰਜਾਬੀ ਗਾਇਕਾ ਜਸਵਿੰਦਰ ਬਰਾੜ ਵੱਲੋਂ ਇੱਕ ਨਿੱਜੀ ਚੈਨਲ ਨਾਲ ਇੰਟਰਵਿਊ ਦੌਰਾਨ ਸ਼੍ਰੀ ਰਾਮ ਚੰਦਰ ਜੀ ਦੇ ਪਿਤਾ ਦਸ਼ਰਥ ਜੀ ਬਾਰੇ ਬਹੁਤ ਭੱਦੀ ਅਤੇ ਮਨਘੜ੍ਹਤ ਸ਼ਬਦਾਵਲੀ ਦੀ ਵਰਤੋਂ ਕੀਤੀ। ਜਿਸ ਕਰਕੇ ਕਈ ਧਾਰਮਿਕ ਜੱਥੇਬੰਦੀਆਂ ਵੱਲੋਂ ਵਿਰੋਧ ਕੀਤਾ,ਜਿਸਦੇ ਰੋਸ ਵੱਜੋਂ ਅੱਜ ਉਕਤ ਜਥੇਬੰਦੀਆਂ ਦਾ ਇੱਕ ਵਫਦ ਅੰਮ੍ਰਿਤਸਰ ਦੇ ਡੀਸੀਪੀ ਲਾਅ ਐਂਡ ਆਰਡਰ ਨੂੰ ਮਿਲਿਆ ਅਤੇ ਉਕਤ ਗਾਇਕਾ ਜਸਵਿੰਦਰ ਬਰਾੜ ਉੱਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਤਹਿਤ ਕਾਰਵਾਈ ਕਰਨ ਸਬੰਧੀ ਮੰਗ ਪੱਤਰ ਦਿੱਤਾ ਗਿਆ ।

ਹੋਰ ਪੜ੍ਹੋ : ਇਸ ਸਰਦਾਰ ਪਾਇਲਟ ਦਾ ਵੀਡੀਓ ਹੋ ਰਿਹਾ ਹੈ ਖੂਬ ਵਾਇਰਲ, ਦਰਸ਼ਕਾਂ ਨੂੰ ਪਸੰਦ ਆ ਰਿਹਾ ਹੈ ਪਾਇਲਟ ਦਾ ਅੰਗਰੇਜ਼ੀ-ਪੰਜਾਬੀ ਅੰਦਾਜ਼ 

Image Source: Instagram

ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੇ ਸਰਕਾਰ ਅਤੇ ਪ੍ਰਸ਼ਾਸਨ ਕੋਲ ਮੰਗ ਕਰਦੇ ਹਨ ਕਿ ਗਾਇਕਾ ਜਸਵਿੰਦਰ ਬਰਾੜ ਉੱਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮੁਕੱਦਮਾ ਦਰਜ ਕੀਤਾ ਜਾਵੇ ਅਤੇ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਜੇਕਰ ਸਰਕਾਰ ਅਤੇ ਪ੍ਰਸ਼ਾਸਨ ਨੇ ਕਾਰਵਾਈ ਨਾ ਕੀਤੀ ਤਾਂ ਉਹ ਇਸ ਦਾ ਸਖ਼ਤ ਵਿਰੋਧ ਕਰਨਗੇ, ਜਿਸ ਦੀ ਜ਼ਿੰਮੇਦਾਰੀ ਪ੍ਰਸ਼ਾਸਨ ਦੀ ਹੋਵੇਗੀ।

Image Source: Instagram

ਦੱਸ ਦਈਏ ਹਾਲ ਹੀ ‘ਚ ਅਦਾਕਾਰ ਰਾਣਾ ਜੰਗ ਬਹਾਦੁਰ ਉੱਪਰ ਪੁਲਿਸ ਵੱਲੋਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮਾਮਲਾ ਦਰਜ ਕੀਤਾ ਗਿਆ ਸੀ। ਜ਼ਿਕਰਯੋਗ ਹੈ ਕਿ ਰਾਣਾ ਜੰਗ ਬਹਾਦੁਰ ਵੱਲੋਂ ਭਗਵਾਨ ਵਾਲਮੀਕ ਜੀ ਬਾਰੇ ਗ਼ਲਤ ਟਿੱਪਣੀ ਕੀਤੀ ਗਈ ਸੀ। ਇਸ ਦੇ ਚੱਲਦੇ ਲੋਕਾਂ ਨੇ ਰਾਣਾ ਜੰਗ ਬਹਾਦੁਰ ਉੱਤੇ ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਲਾਉਂਦੇ ਹੋਏ ਉਨਾਂ ਖਿਲਾਫ ਸ਼ਿਕਾਇਤ ਦਰਜ ਕਰਵਾ ਦਿੱਤੀ ਗਈ ਸੀ। ਜਿਸ ਦੇ ਚਲਦੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ।

Image Source: Instagram

You may also like