ਦੇਖੋ ਵੀਡੀਓ: ਦਿਲ ਦੇ ਦਰਦ ਨੂੰ ਬਿਆਨ ਕਰ ਰਹੇ ਨੇ ਗਾਇਕ ਕੰਠ ਕਲੇਰ ਆਪਣੇ ਨਵੇਂ ਗੀਤ ‘ਉਦਾਸ’ ‘ਚ, ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ

written by Lajwinder kaur | January 27, 2021

ਪੰਜਾਬੀ ਗਾਇਕ ਕੰਠ ਕਲੇਰ ਆਪਣੇ ਨਵੇਂ ਸਿੰਗਲ ਟਰੈਕ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋ ਗਏ ਨੇ । ਜੀ ਹਾਂ 'ਉਦਾਸ' ਟਾਈਟਲ ਹੇਠ ਉਹ ਆਪਣਾ ਨਵਾਂ ਗੀਤ ਲੈ ਕੇ ਆਏ ਨੇ । ਇਸ ਦਰਦ ਭਰੇ ਗੀਤ ਨੂੰ ਗਾਇਕ ਕੰਠ ਕਲੇਰ ਨੇ ਗਾਇਆ ਤੇ ਪਾਰਸ ਮੰਨੀ (Paras Mani) ਨੇ ਫੀਚਰਿੰਗ ਕੀਤੀ ਹੈ । ਇਸ ਗੀਤ ਨੂੰ ਵਰਲਡ ਵਾਈਡ ਪੀਟੀਸੀ ਉੱਤੇ ਰਿਲੀਜ਼ ਕੀਤਾ ਗਿਆ ਹੈ । kanth kaler pic ਹੋਰ ਪੜ੍ਹੋ : ਕਿਸਾਨ ਦੀ ਧੀ ਹੋਣ ਦਾ ਫਰਜ਼ ਨਿਭਾ ਰਹੀ ਹੈ ਜਪਜੀ ਖਹਿਰਾ, ਦਿੱਲੀ ਕਿਸਾਨ ਮੋਰਚੇ ‘ਚ ਲੰਗਰ ‘ਚ ਰੋਟੀ ਪਕਾਉਂਦੀ ਨਜ਼ਰ ਆਈ ਐਕਟਰੈੱਸ
ਇਸ ਗੀਤ ਦੇ ਬੋਲ Tari Johal Bidhipuria ਨੇ ਲਿਖੇ ਤੇ ਮਿਊਜ਼ਿਕ Sukhbir Randhawa ਨੇ ਦਿੱਤਾ ਹੈ । ਗਾਣੇ ਦਾ ਸ਼ਾਨਦਾਰ ਵੀਡੀਓ Director 7vinder ਤਿਆਰ ਕੀਤਾ ਗਿਆ ਹੈ । ਗਾਣੇ ਨੂੰ ਪੀਟੀਸੀ ਰਿਕਾਰਡਜ਼ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ । ਦਰਸ਼ਕਾਂ ਵੱਲੋਂ ਗੀਤ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ । ਇਸ ਗੀਤ ਨੂੰ ਪੀਟੀਸੀ ਪੰਜਾਬੀ ਤੇ ਪੀਟੀਸੀ ਚੱਕ ਦੇ ਉੱਤੇ ਐਕਸਕਲਿਉਸਿਵ ਚਲਾਇਆ ਜਾ ਰਿਹਾ ਹੈ । inside pic kanth kaler latest song udaas ਜੇ ਗੱਲ ਕਰੀਏ ਕੰਠ ਕਲੇਰ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗੀਤ ਦੇ ਚੁੱਕੇ ਨੇ । ਦਰਸ਼ਕਾਂ ਵੱਲੋਂ ਉਨ੍ਹਾਂ ਦੇ ਗੀਤਾਂ ਨੂੰ ਖੂਬ ਪਸੰਦ ਕੀਤਾ ਜਾਂਦਾ ਹੈ । kanth kaler latest song udaas

0 Comments
0

You may also like