ਗਾਇਕ ਕੰਵਰ ਗਰੇਵਾਲ ਕਿਸਾਨੀ ਗੀਤ ‘ਆਖ਼ਰੀ ਫੈਸਲਾ’ ਨਾਲ ਜਿੱਤ ਰਹੇ ਨੇ ਦਰਸ਼ਕਾਂ ਦਾ ਦਿਲ, ਜੋਸ਼ ਨਾਲ ਭਰਿਆ ਇਹ ਗੀਤ ਛਾਇਆ ਸੋਸ਼ਲ ਮੀਡੀਆ ‘ਤੇ

written by Lajwinder kaur | January 13, 2021

ਪੰਜਾਬੀ ਗਾਇਕ ਕੰਵਰ ਗਰੇਵਾਲ ਜੋ ਕਿ ਪਹਿਲੇ ਦਿਨ ਤੋਂ ਹੀ ਕਿਸਾਨਾਂ ਦੇ ਨਾਲ ਖੜ੍ਹੇ ਹੋਏ ਨੇ । ਉਹ ਦਿੱਲੀ ਮੋਰਚੇ ‘ਚ ਆਪਣੀ ਸੇਵਾਵਾਂ ਤਾਂ ਨਿਭਾ ਹੀ ਰਹੇ ਨੇ ਪਰ ਨਾਲ ਹੀ ਕਿਸਾਨਾਂ ਦੇ ਹੌਸਲੇ ਨੂੰ ਹੋਰ ਬੁਲੰਦ ਕਰਨ ਦੇ ਲਈ ਕਿਸਾਨੀ ਗੀਤ ਵੀ ਲੈ ਕੇ ਆ ਰਹੇ ਨੇ । ਉਹ ਬੈਕ ਟੂ ਬੈਕ ਕਿਸਾਨੀ ਗੀਤਾਂ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋ ਰਹੇ ਨੇ । inside pic of farmer protest ਹੋਰ ਪੜ੍ਹੋ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ‘ਚ ਗਾਇਕ ਰਣਜੀਤ ਬਾਵਾ ਨੇ ਆਪਣੇ ਨਵੇਂ ਘਰ ਦਾ ਕੀਤਾ ਮਹੂਰਤ, ਪ੍ਰਸ਼ੰਸਕ ਦੇ ਰਹੇ ਨੇ ਵਧਾਈਆਂ
ਜੀ ਹਾਂ ਉਨ੍ਹਾਂ ਦਾ ਨਵਾਂ ਗੀਤ ਆਖ਼ਰੀ ਫੈਸਲਾ (Aakhri Faisla) ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਏ ਨੇ । ਜਿਸ ‘ਚ ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਖਰੀਆਂ-ਖਰੀਆਂ ਸੁਣਾਈਆਂ ਨੇ । ਗੀਤ ਜੋਸ਼ ਦੇ ਨਾਲ ਉਨ੍ਹਾਂ ਲੋਕਾਂ ਨੂੰ ਸੱਚਾਈਆਂ ਦਾ ਸ਼ੀਸ਼ਾ ਦਿਖਾ ਰਿਹਾ ਹੈ ਜੋ ਕਿਸਾਨਾਂ ਦੇ ਇਸ ਅੰਦੋਲਨ ਬਾਰੇ ਘਟੀਆਂ ਗੱਲਾਂ ਕਰ ਰਹੇ ਨੇ । kanwar grewal new kisani song aakhri faisla out now ਜੇ ਗੱਲ ਕਰੀਏ ਗੀਤ ਦੇ ਬੋਲਾਂ ਦੀ ਉਹ Vari Rai ਨੇ ਲਿਖੇ ਨੇ । ਉਨ੍ਹਾਂ ਨੇ ਇਸ ਗੀਤ ਦੇ ਰਾਹੀਂ ਕਿਸਾਨ ਮਜ਼ਦੂਰ ਏਕਤਾ ਦੀ ਤਾਕਤ ਨੂੰ ਬਿਆਨ ਕੀਤਾ ਹੈ । Bhai Manna Singh ਨੇ ਮਿਊਜ਼ਿਕ ਦਿੱਤਾ ਹੈ। ਕੰਵਰ ਗਰੇਵਾਲ ਵੱਲੋਂ ਵੀਡੀਓ ਨੂੰ ਤਿਆਰ ਕੀਤਾ ਗਿਆ ਹੈ । ਪੂਰੇ ਗੀਤ ਨੂੰ ਦਿੱਲੀ ਕਿਸਾਨ ਅੰਦੋਲਨ ‘ਚ ਹੀ ਸ਼ੂਟ ਕੀਤਾ ਗਿਆ ਹੈ । ਜਿਸ ਕਰਕੇ ਠੰਡ ‘ਚ ਚੱਲ ਰਹੇ ਅੰਦੋਲਨ ਦੇ ਰੰਗ ਦੇਖਣ ਨੂੰ ਮਿਲ ਰਹੇ ਨੇ । inside pic of delhi kisan morcha    

0 Comments
0

You may also like