Advertisment

ਮੰਨਤ ਨੂਰ ਦਾ ਨਵਾਂ ਗੀਤ ‘ਤੇਰਾ ਇਸ਼ਕ’ ਛਾਇਆ ਟਰੈਂਡਿੰਗ ‘ਚ, ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ, ਦੇਖੋ ਵੀਡੀਓ

author-image
By Lajwinder kaur
New Update
ਮੰਨਤ ਨੂਰ ਦਾ ਨਵਾਂ ਗੀਤ ‘ਤੇਰਾ ਇਸ਼ਕ’ ਛਾਇਆ ਟਰੈਂਡਿੰਗ ‘ਚ, ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ, ਦੇਖੋ ਵੀਡੀਓ
Advertisment
ਪੰਜਾਬੀ ਗਾਇਕਾ ਮੰਨਤ ਨੂਰ ਕਾਫੀ ਸਮੇਂ ਬਾਅਦ ਆਪਣੇ ਨਵੇਂ ਸਿੰਗਲ ਟਰੈਕ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਏ ਨੇ । ‘ਤੇਰਾ ਇਸ਼ਕ’ (TERA ISHQ) ਟਾਈਟਲ ਹੇਠ ਰਿਲੀਜ਼ ਹੋਏ ਇਸ ਗੀਤ ਨੂੰ ਮੰਨਤ ਨੂਰ ਨੇ ਆਪਣੀ ਮਿੱਠੀ ਆਵਾਜ਼ ਦੇ ਨਾਲ ਸ਼ਿੰਗਾਰਿਆ ਹੈ ।
Advertisment
publive-image ਜੇ ਗੱਲ ਕਰੀਏ ਗੀਤ ਦੇ ਬੋਲਾਂ ਦੀ ਤਾਂ ਉਹ Paviter Pitta ਨੇ ਲਿਖੇ ਨੇ ਤੇ ਮਿਊਜ਼ਿਕ ਗੁਰਮੀਤ ਸਿੰਘ ਨੇ ਦਿੱਤਾ ਹੈ । ਗਾਣੇ ਦਾ ਵੀਡੀਓ Raweye Film ਵੱਲੋਂ ਤਿਆਰ ਕੀਤਾ ਗਿਆ ਹੈ । ਗਾਣੇ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆ ਰਹੇ ਨੇ ਖੁਦ ਮੰਨਤ ਨੂਰ । ਵਰਲਡ ਵਾਈਡ ਰਿਕਾਰਡਜ਼ ਪੰਜਾਬੀ ਦੇ ਯੂਟਿਊਬ ਚੈਨਲ ਉੱਤੇ ਗੀਤ ਨੂੰ ਰਿਲੀਜ਼ ਕੀਤਾ ਗਿਆ ਹੈ । ਦਰਸ਼ਕਾਂ ਵੱਲੋਂ ਗੀਤ ਨੂੰ ਚੰਗਾ ਹੁੰਗਾਰਾ ਮਿਲ ਰਿਹਾ ਹੈ ਜਿਸ ਕਰਕੇ ਗਾਣਾ ਟਰੈਂਡਿੰਗ ‘ਚ ਛਾਇਆ ਹੋਇਆ ਹੈ । publive-image ਜੇ ਗੱਲ ਕਰੀਏ ਮੰਨਤ ਨੂਰ ਦੇ ਵਰਕ ਫਰੰਟ ਦੀ ਤਾਂ ਉਹ ਇਸ ਤੋਂ ਪਹਿਲਾਂ ਵੀ ਕਈ ਸੁਪਰ ਹਿੱਟ ਸਿੰਗਲ ਟਰੈਕ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਦੇ ਚੁੱਕੇ ਨੇ । ਇਸ ਤੋਂ ਇਲਾਵਾ ਕਈ ਪੰਜਾਬੀ ਫ਼ਿਲਮਾਂ ‘ਚ ਵੀ ਗੀਤ ਗਾ ਚੁੱਕੇ ਨੇ । ਜੇ ਗੱਲ ਕਰੀਏ ਮੰਨਤ ਨੂਰ ਦੇ ਗਾਏ ‘ਲੌਂਗ ਲਾਚੀ’ ਗੀਤ ਦੀ ਤਾਂ ਉਹ ਭਾਰਤ ਦਾ ਪਹਿਲਾ ਗੀਤ ਹੈ ਜਿਸ ਨੂੰ ਇੱਕ ਬਿਲੀਅਨ ਵਿਊਜ਼ ਹਾਸਿਲ ਕਰਕੇ ਇਤਿਹਾਸ ਰਚਿਆ ਹੈ । publive-image
Advertisment

Stay updated with the latest news headlines.

Follow us:
Advertisment