ਪੰਜਾਬੀ ਗਾਇਕ ਮਨਪ੍ਰੀਤ ਮੰਨਾ ਦਾ ਨਵਾਂ ਰੋਮਾਂਟਿਕ ਗੀਤ ‘ਮੋਟੋ ਮੋਟੋ’ ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ, ਦੇਖੋ ਵੀਡੀਓ

Written by  Lajwinder kaur   |  July 29th 2020 04:23 PM  |  Updated: July 29th 2020 04:23 PM

ਪੰਜਾਬੀ ਗਾਇਕ ਮਨਪ੍ਰੀਤ ਮੰਨਾ ਦਾ ਨਵਾਂ ਰੋਮਾਂਟਿਕ ਗੀਤ ‘ਮੋਟੋ ਮੋਟੋ’ ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ, ਦੇਖੋ ਵੀਡੀਓ

ਪੰਜਾਬੀ ਗਾਇਕ ਮਨਪ੍ਰੀਤ ਮੰਨਾ ਆਪਣੇ ਨਵੇਂ ਸਿੰਗਲ ਟਰੈਕ ‘ਮੋਟੋ ਮੋਟੋ’ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋ ਚੁੱਕੇ ਨੇ । ਇਸ ਰੋਮਾਂਟਿਕ ਟਰੈਕ ਨੂੰ ਮਨਪ੍ਰੀਤ ਮੰਨਾ ਨੇ ਆਪਣੀ ਮਿੱਠੀ ਆਵਾਜ਼ ਦੇ ਨਾਲ ਗਾਇਆ ਹੈ ।

 ਹੋਰ ਵੇਖੋ : ਗਿੱਪੀ ਗਰੇਵਾਲ ਨੇ ਸ਼ੇਅਰ ਕੀਤਾ ਗੁਰਬਾਜ਼ ਦਾ ਕਿਊਟ ਜਿਹਾ ਨਵਾਂ ਫੋਟੋ, ਦਰਸ਼ਕਾਂ ਨੂੰ ਆ ਰਹੀ ਹੈ ਖੂਬ ਪਸੰਦ

ਇਸ ਗੀਤ ਦੇ ਬੋਲ ਨਾਮੀ ਗੀਤਕਾਰ ਦੀਪ ਅੜੈਚਾਂ ਨੇ ਲਿਖੇ ਨੇ ਤੇ ਮਿਊਜ਼ਿਕ ਦੇਸੀ ਰੂਟਜ਼ ਨੇ ਦਿੱਤਾ ਹੈ । ਇਸ ਗੀਤ ਦਾ ਸ਼ਾਨਦਾਰ ਵੀਡੀਓ ਨਾਮੀ ਵੀਡੀਓ ਡਾਇਰੈਕਟਰ ਸੁੱਖ ਸੰਘੇੜਾ ਨੇ ਤਿਆਰ ਕੀਤਾ ਹੈ । ਗਾਣੇ ਦੇ ਵੀਡੀਓ ‘ਚ ਮਨਪ੍ਰੀਤ ਮੰਨਾ ਤੇ ਪੰਜਾਬੀ ਮਾਡਲ ਨਿਕੀ ਕੌਰ ਦਿਖਾਈ ਦੇ ਰਹੇ ਨੇ । ਇਸ ਗੀਤ ‘ਚ ਪਤੀ-ਪਤਨੀ ਦੇ ਮਿੱਠੀ ਤੇ ਰੋਮਾਂਟਿਕ ਨੋਕ ਝੋਕ ਨੂੰ ਦਿਖਾਇਆ ਗਿਆ ਹੈ । ਇਸ ਗੀਤ ਨੂੰ ਸਿਰਾ ਸਟੂਡੀਓ ਦੇ ਯੂਟਿਊਬ ਚੈਨਲ ਉੱਤੇ ਰਿਲੀਜ਼ ਕੀਤਾ ਗਿਆ ਹੈ । ਦਰਸ਼ਕਾਂ ਵੱਲੋਂ ਗੀਤ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ।

ਪੰਜਾਬੀ ਗਾਇਕ ਮਨਪ੍ਰੀਤ ਮੰਨਾ ਇਸ ਤੋਂ ਪਹਿਲਾਂ ਵੀ ਸਿਰਾ, ਮਿੱਠੀ, ਰੋਟੀਆਂ, ਸਾਡਾ ਨਾਂਅ ਵਰਗੇ ਕਈ ਸੁਪਰ ਹਿੱਟ ਗੀਤ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਦੇ ਚੁੱਕੇ ਨੇ ।

 

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network