
Ninja in Kapil Sharma's party: ਬਾਲੀਵੁੱਡ ਦੇ ਮਸ਼ਹੂਰ ਕਾਮੇਡੀਅਨ ਕਪਿਲ ਸ਼ਰਮਾ ਆਪਣੇ ਸ਼ੋਅ 'ਦਿ ਕਪਿਲ ਸ਼ਰਮਾ ਸ਼ੋਅ' ਨੂੰ ਲੈ ਸੁਰਖੀਆਂ ਵਿੱਚ ਰਹਿੰਦੇ ਹਨ। ਉਨ੍ਹਾਂ ਦੇ ਇਸ ਖਾਸ ਸ਼ੋਅ ਵਿੱਚ ਫ਼ਿਲਮ ਇੰਡਸਟਰੀ ਦੇ ਕਈ ਸੈਲਬਸ ਸ਼ਾਮਿਲ ਹੁੰਦੇ ਹਨ। ਕਪਿਲ ਸ਼ਰਮਾ ਇਨ੍ਹੀਂ ਦਿਨੀਂ ਆਪਣੇ ਹੋਮ ਟਾਊਨ ਅੰਮ੍ਰਿਤਸਰ ਵਿਖੇ ਆਏ ਹੋਏ ਹਨ। ਇਸ ਦੌਰਾਨ ਇਥੇ ਕਪਿਲ ਸ਼ਰਮਾ ਨੇ ਇੱਕ ਪਾਰਟੀ ਦਾ ਆਯੋਜਨ ਕੀਤਾ ਜਿਸ ਵਿੱਚ ਪੰਜਾਬੀ ਇੰਡਸਟਰੀ ਦੇ ਕਈ ਸੈਲਬਸ ਸ਼ਾਮਿਲ ਹੋਏ।

ਹਾਲ ਹੀ ਵਿੱਚ ਪੰਜਾਬੀ ਗਾਇਕ ਨਿੰਜਾ ਵੀ ਕਪਿਲ ਸ਼ਰਮਾ ਦੀ ਪਾਰਟੀ ਦਾ ਹਿੱਸਾ ਬਣੇ। ਜਿਸ ਦੀ ਵੀਡੀਓ ਪੰਜਾਬੀ ਗਾਇਕ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਉੱਪਰ ਸ਼ੇਅਰ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਪਿਲ ਸ਼ਰਮਾ ਅਤੇ ਗਿਨੀ ਦਾ ਧੰਨਵਾਦ ਵੀ ਕੀਤਾ। ਇਸ ਸਮਾਰੋਹ ਵਿੱਚ ਨਿੰਜਾ ਨੇ ਆਪਣੀ ਗਾਇਕੀ ਨਾਲ ਹਰ ਕਿਸੇ ਦਾ ਧਿਆਨ ਆਪਣੇ ਵੱਲ ਖਿੱਚਿਆ।
ਪੰਜਾਬੀ ਗਾਇਕ ਨਿੰਜਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਇੰਸਟਾਗ੍ਰਾਮ ਉੱਪਰ ਵੀਡੀਓ ਸ਼ੇਅਰ ਕਰਦੇ ਹੋਏ ਲਿਖਿਆ, "ਮੇਰੇ ਕੋਲ @kapilsharma ਅਤੇ @ginnichatrath ਭਾਬੀ ਜੀ ਦਾ ਸਤਿਕਾਰ ਅਤੇ ਪਰਾਹੁਣਚਾਰੀ ਦਾ ਧੰਨਵਾਦ ਕਰਨ ਲਈ ਸ਼ਬਦ ਘੱਟ ਗਏ ਹਨ, ਪਰ ਫਿਰ ਵੀ ਤੁਹਾਡਾ ਬਹੁਤ ਧੰਨਵਾਦ...।"

ਦੱਸ ਦੇਈਏ ਕਿ ਹਾਲ ਹੀ ਵਿੱਚ ਕਾਮੇਡੀਅਨ ਕਪਿਲ ਸ਼ਰਮਾ ਆਪਣੇ ਬੱਚਿਆਂ ਅਤੇ ਪਤਨੀ ਗਿੰਨੀ ਚਤਰਥ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਗੁਰੂਘਰ ਵਿਖੇ ਮੱਥਾ ਟੇਕਿਆ ਅਤੇ ਪਵਿੱਤਰ ਗੁਰਬਾਣੀ ਦੇ ਕੀਰਤਨ ਦਾ ਵੀ ਸਰਵਨ ਕੀਤਾ।

ਹੋਰ ਪੜ੍ਹੋ: ਗੁਰਦਾਸ ਮਾਨ ਅੱਜ ਮਨਾ ਰਹੇ ਆਪਣਾ 66ਵਾਂ ਜਨਮਦਿਨ, ਜਾਣੋ ਗਾਇਕ ਦੀ ਜ਼ਿੰਦਗੀ ਨਾਲ ਜੁੜੀਆਂ ਖ਼ਾਸ ਗੱਲਾਂ
ਖਾਸ ਗੱਲ ਇਹ ਹੈ ਕਿ ਇਸ ਦੌਰਾਨ ਉਨ੍ਹਾਂ ਨਾਲ ਪ੍ਰਸਿੱਧ ਗਾਇਕ ਜਸਬੀਰ ਜੱਸੀ ਵੀ ਮੌਜੂਦ ਸਨ। ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਵਾਹਿਗੁਰੂ ਦੇ ਦਰ 'ਤੇ ਆ ਕੇ ਵੱਖਰੀ ਸ਼ਾਂਤੀ ਮਿਲਦੀ ਹੈ ਅਤੇ ਉਨ੍ਹਾਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਕਪਿਲ ਸ਼ਰਮਾ ਇਨ੍ਹੀਂ ਦਿਨੀਂ ਪੰਜਾਬ ਵਿਖੇ ਸਥਿਤ ਆਪਣੇ ਹੋਮ ਟਾਊਨ ਅੰਮ੍ਰਿਤਸਰ ਵਿੱਚ ਆਏ ਹੋਏ ਹਨ ਤੇ ਛੁਟੀਆਂ ਦਾ ਆਨੰਦ ਮਾਣ ਰਹੇ ਹਨ।
View this post on Instagram