ਪਹਿਲੀ ਵਾਰ ਪੰਜਾਬੀ ਗਾਇਕ ਨਿਰਮਲ ਸਿੱਧੂ ਨੇ ਸਾਂਝੀ ਕੀਤੀ ਆਪਣੇ ਵਿਆਹ ਦੀ ਖ਼ਾਸ ਤਸਵੀਰ, ਪ੍ਰਸ਼ੰਸਕ ਨੂੰ ਆ ਰਹੀ ਹੈ ਖੂਬ ਪਸੰਦ

written by Lajwinder kaur | July 04, 2021

ਪੰਜਾਬੀ ਗਾਇਕ ਨਿਰਮਲ ਸਿੱਧੂ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ। ਉਹ ਅਕਸਰ ਹੀ ਆਪਣੇ ਪ੍ਰਸ਼ੰਸਕਾਂ ਦੇ ਨਾਲ ਕੁਝ ਨਾ ਕੁਝ ਨਵਾਂ ਸ਼ੇਅਰ ਕਰਦੇ ਰਹਿੰਦੇ ਨੇ। ਇਸ ਵਾਰ ਇਹ ਖ਼ਾਸ ਮੌਕਾ ਹੈ ਜਦੋਂ ਉਨ੍ਹਾਂ ਨੇ ਆਪਣੇ ਵਿਆਹ ਦੀ ਤਸਵੀਰ ਸਾਂਝੀ ਕੀਤੀ ਹੈ।

nirmal sidhu image image source- instagram

ਹੋਰ ਪੜ੍ਹੋ : ਅੱਜ ਹੈ ਨਾਮੀ ਗਾਇਕ ਤਰਸੇਮ ਜੱਸੜ ਦਾ ਜਨਮਦਿਨ, ਸੋਸ਼ਲ ਮੀਡੀਆ ਉੱਤੇ ਲੱਗਿਆ ਵਧਾਈ ਦੇਣ ਵਾਲੇ ਮੈਸੇਜਾਂ ਦਾ ਤਾਂਤਾਹੋਰ ਪੜ੍ਹੋ : ਦਿਲ ਨੂੰ ਛੂਹ ਰਿਹਾ ਹੈ ‘ਤੁਣਕਾ-ਤੁਣਕਾ’ ਫ਼ਿਲਮ ਦਾ ਗੀਤ “ਬਾਪੂ”, ਕੁਲਬੀਰ ਝਿੰਜਰ ਨੇ ਬਿਆਨ ਕੀਤਾ ਪਿਉ-ਪੁੱਤ ਦੇ ਖ਼ੂਬਸੂਰਤ ਰਿਸ਼ਤੇ ਨੂੰ, ਦੇਖੋ ਵੀਡੀਓ

inside image of nirmal sidhu posted his wedding pic image source- instagram

ਇਸ ਤਸਵੀਰ ਨੂੰ ਪੋਸਟ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਹੈ- ‘1988 ਕਰਮਾਂ ਭਾਗਾਂ ਵਾਲਾ ਦਿਨ.. ਬਾਪੂ ਜੀ ਗਾਲਾਂ ਦੀ ਥਾਂ ਅਸ਼ੀਰਵਾਦ ਦਿੰਦੇ ਹੋਏ ! 🙏🙏’ । ਇਸ ਪੋਸਟ ਉੱਤੇ ਪ੍ਰਸ਼ੰਸਕ ਵੀ ਕਮੈਂਟ ਕਰਕੇ ਮੁਬਾਰਕਾਂ ਦੇ ਰਹੇ ਨੇ। ਇਸ ਪੁਰਾਣੀ ਤਸਵੀਰ ‘ਚ ਨਿਰਮਲ ਸਿੱਧੂ ਲਾੜੇ ਦੇ ਰੂਪ ‘ਚ ਨਜ਼ਰ ਆ ਰਹੇ ਨੇ। ਫੈਨਜ਼  ਵੱਲੋਂ ਇਸ ਤਸਵੀਰ ਨੂੰ ਖੂਬ ਪਸੰਦ ਕੀਤਾ ਜਾ ਰਿਹਾ ਹੈ। ਵੱਡੀ ਗਿਣਤੀ ‘ਚ ਲਾਈਕਸ ਤੇ ਕਮੈਂਟ ਆ ਚੁੱਕੇ ਨੇ।

Punjabi Singer Nirmal Sidhu Shares His Old Picture Of Marriage image source- instagram

ਜੇ ਗੱਲ ਕਰੀਏ ਨਿਰਮਲ ਸਿੱਧੂ ਦੇ ਵਰਕ ਫਰੰਟ ਦੀ ਤਾਂ ਉਨ੍ਹਾਂ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਵਧੀਆ ਗੀਤ ਦਿੱਤੇ ਨੇ । ਇਸ ਤੋਂ ਇਲਾਵਾ ਉਹ ਹਰਭਜਨ ਮਾਨ, ਸਾਬਰ ਕੋਟੀ, ਹੰਸ ਰਾਜ ਹੰਸ, ਸਰਦੂਲ ਸਿਕੰਦਰ, ਗੁਰਦਾਸ ਮਾਨ, ਲਾਭ ਜੰਜੂਆ, ਜਸਬੀਰ ਜੱਸੀ, ਵਰਗੇ ਕਈ ਗਾਇਕਾਂ ਦੇ ਗੀਤ ‘ਚ ਆਪਣੇ  ਮਿਊਜ਼ਿਕ ਦੇ ਨਾਲ ਚਾਰ ਚੰਨ ਲਗਾ ਚੁੱਕੇ ਨੇ ।

 

You may also like