ਨਿਰਮਲ ਸਿੱਧੂ ਨੇ ਪੁਰਾਣੇ ਦਿਨਾਂ ਨੂੰ ਯਾਦ ਕਰਦੇ ਹੋਏ ਸ਼ੇਅਰ ਕੀਤੀ ਆਪਣੇ ਵਿਆਹ ਵਾਲੀ ਫੋਟੋ

written by Lajwinder kaur | June 10, 2020

ਪੰਜਾਬੀ ਗਾਇਕ ਨਿਰਮਲ ਸਿੱਧੂ ਨੇ ਆਪਣੇ ਸੋਸ਼ਲ ਮੀਡੀਆ ਉੱਤੇ ਪੁਰਾਣੇ ਦਿਨਾਂ ਨੂੰ ਯਾਦ ਕਰਦੇ ਹੋਏ ਬਹੁਤ ਹੀ ਪਿਆਰੀ ਜਿਹੀ ਪੋਸਟ ਪਾਈ ਹੈ । ਉਨ੍ਹਾਂ ਆਪਣੇ ਵਿਆਹ ਵਾਲੀ ਫੋਟੋ ਸ਼ੇਅਰ ਕਰਦੇ ਹੋਏ ਲਿਖਿਆ ਹੈ, ‘@ਨਿਰਮਲ ਸਿੱਧੂ #ਅਨੰਦਕਾਰਜ #ਵਿਆਹ #1988 #ਵਧੀਆ ਸਮਾਂ’ । ਇਸ ਪੋਸਟ ‘ਤੇ ਫੈਨਜ਼ ਕਮੈਂਟਸ ਕਰਕੇ ਵਧਾਈਆਂ ਦੇ ਰਹੇ ਨੇ ।

 

View this post on Instagram

 

@nirmalsidhu#anadkarj #viaah #1988 #goodvibes #goodtime

A post shared by Nirmal Sidhu Official (@nirmalsidhumusic) on

ਹੋਰ ਵੇਖੋ:18 ਸਾਲ ਪਹਿਲਾਂ ਅਵਕਾਸ਼ ਮਾਨ ਰੱਖ ਚੁੱਕੇ ਨੇ ਅਦਾਕਾਰੀ ਦੇ ਖੇਤਰ ‘ਚ ਕਦਮ, ਨਜ਼ਰ ਆਏ ਸੀ ਹਰਭਜਨ ਮਾਨ ਦੀ ਇਸ ਫ਼ਿਲਮ 'ਚ

Vote for your favourite : https://www.ptcpunjabi.co.in/voting/

ਹਾਲ ਹੀ ‘ਚ ਨਿਰਮਲ ਸਿੱਧੂ ਆਪਣੇ ਨਵੇਂ ਗੀਤ ‘ੳ ਅ ੲ ’ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਏ ਨੇ । ਇਸ ਗੀਤ ਨੂੰ ਦਰਸ਼ਕਾਂ ਵੱਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ । ਪੰਜਾਬੀ ਕਲਾਕਾਰਾਂ ਨੇ ਵੀ ਇਸ ਗੀਤ ਨੂੰ ਖੂਬ ਸਪੋਟ ਕੀਤਾ ਹੈ ।

ਇਸ ਗੀਤ ਨੂੰ ਪੀਟੀਸੀ ਪੰਜਾਬੀ ਤੇ ਪੀਟੀਸੀ ਚੱਕ ਦੇ ਉੱਤੇ ਐਕਸਕਲਿਉਸਿਵ ਚਲਾਇਆ ਗਿਆ ਸੀ । ਜੇ ਗੱਲ ਕਰੀਏ ਨਿਰਮਲ ਸਿੱਧੂ ਦੇ ਵਰਕ ਫਰੰਟ ਦੀ ਤਾਂ ਉਨ੍ਹਾਂ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਕਈ ਵਧੀਆ ਗੀਤ ਦਿੱਤੇ ਨੇ । ਇਸ ਤੋਂ ਇਲਾਵਾ ਉਹ ਹਰਭਜਨ ਮਾਨ, ਸਾਬਰ ਕੋਟੀ, ਹੰਸ ਰਾਜ ਹੰਸ, ਸਰਦੂਲ ਸਿਕੰਦਰ, ਗੁਰਦਾਸ ਮਾਨ, ਲਾਭ ਜੰਜੂਆ, ਜਸਬੀਰ ਜੱਸੀ, ਵਰਗੇ ਕਈ ਗਾਇਕਾਂ ਦੇ ਗੀਤ ‘ਚ ਮਿਊਜ਼ਿਕ ਦੇ ਚੁੱਕੇ ਨੇ । ਇਸ ਤੋਂ ਇਲਾਵਾ ਉਹ ਆਪਣੇ ਕਈ ਵਧੀਆ ਗੀਤ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਵੀ ਦੇ ਚੁੱਕੇ ਨੇ ।

You may also like