ਦੇਖੋ ਵੀਡੀਓ : ਨਿਰਵੈਰ ਪੰਨੂ ਆਪਣੇ ਨਵੇਂ ਗੀਤ ‘City Of Gold’ ਨਾਲ ਪਾ ਰਹੇ ਨੇ ਧੱਕ, ਗਾਣਾ ਛਾਇਆ ਟਰੈਂਡਿੰਗ ‘ਚ

Written by  Lajwinder kaur   |  November 26th 2020 05:08 PM  |  Updated: November 26th 2020 05:12 PM

ਦੇਖੋ ਵੀਡੀਓ : ਨਿਰਵੈਰ ਪੰਨੂ ਆਪਣੇ ਨਵੇਂ ਗੀਤ ‘City Of Gold’ ਨਾਲ ਪਾ ਰਹੇ ਨੇ ਧੱਕ, ਗਾਣਾ ਛਾਇਆ ਟਰੈਂਡਿੰਗ ‘ਚ

ਪੰਜਾਬੀ ਗਾਇਕ ਨਿਰਵੈਰ ਪੰਨੂ ਆਪਣੇ ਨਵੇਂ ਗੀਤ ਦੇ ਨਾਲ ਦਰਸ਼ਕਾਂ ਦੀ ਕਚਹਿਰੀ ਚ ਹਾਜ਼ਿਰ ਹੋ ਚੁੱਕੇ ਨੇ । ਜੀ ਹਾਂ ਉਹ ਪਿਆਰ ਦੇ ਰੰਗਾਂ ਨਾਲ ਭਰਿਆ ਗੀਤ ‘ਸੀਟੀ ਆਫ ਗੋਲਡ’ (City Of Gold) ਲੈ ਕੇ ਆਏ ਨੇ । ਜਿਸ ਨੂੰ ਉਨ੍ਹਾਂ ਨੇ ਆਪਣੀ ਦਮਦਾਰ ਆਵਾਜ਼ ਦੇ ਨਾਲ ਗਾਇਆ ਹੈ ।

inside pic of city of gold  ਹੋਰ ਪੜ੍ਹੋ : ਦਰਸ਼ਕਾਂ ਨੂੰ ਪਸੰਦ ਆ ਰਹੀ ਹੈ ਸਿਧਾਰਥ ਸ਼ੁਕਲਾ ਤੇ ਸ਼ਹਿਨਾਜ਼ ਗਿੱਲ ਦੀ ਇਹ ਨੋਕ-ਝੋਕ ਕਰਦਿਆਂ ਦੀ ਵੀਡੀਓ

ਜੇ ਗੱਲ ਕਰੀਏ ਗਾਣੇ ਦੇ ਬੋਲਾਂ ਦੀ ਤਾਂ ਉਹ Sajawalpuria Pandit ਨੇ ਲਿਖੇ ਨੇ ਤੇ ਮਿਊਜ਼ਿਕ Deep Royce ਨੇ ਦਿੱਤਾ ਹੈ । ਗਾਣੇ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆ ਰਹੇ ਨੇ ਖੁਦ ਨਿਰਵੈਰ ਪੰਨੂ ਤੇ ਫੀਮੇਲ ਮਾਡਲ ਅੰਮ੍ਰਿਤ ਢਿੱਲੋਂ । ਗਾਣੇ ਦਾ ਵੀਡੀਓ ਤੇਜੀ ਸੰਧੂ ਵੱਲੋਂ ਡਾਇਰੈਕਟ ਕੀਤਾ ਗਿਆ ਹੈ । ਇਸ ਗੀਤ ਨੂੰ JUKE DOCK ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ । ਦਰਸ਼ਕਾਂ ਵੱਲੋਂ ਗਾਣੇ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ । ਜਿਸ ਕਰਕੇ ਗਾਣਾ ਟਰੈਂਡਿੰਗ ਚ ਚੱਲ ਰਿਹਾ ਹੈ ।

punjabi singer nervair pannu city of gold

ਜੇ ਗੱਲ ਕਰੀਏ ਨਿਰਵੈਰ ਪੰਨੂ ਦੇ ਵਰਕ ਫਰੰਟ ਦੀ ਤਾਂ ਉਹ ‘ਕੁੜਤਾ ਪਜਾਮਾ’, ਸੈਲਿਊਟ, ਗੱਭਰੂ, ਉਡੀਕਾਂ, ਰੇਜ਼ ਵਰਗੇ, ਸ਼ੇਰ ਸਰਦਾਰ ਵਰਗੇ ਸੁਪਰ ਹਿੱਟ ਗੀਤ ਪੰਜਾਬੀ ਮਿਊਜ਼ਿਕ ਜਗਤ ਨੂੰ ਦੇ ਚੁੱਕੇ ਨੇ।

inside pic of nirvair pannu


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network