ਨਿਸ਼ਾ ਬਾਨੋ ਆਪਣੇ ਨਵੇਂ ਸਿੰਗਲ ਟਰੈਕ ‘ਆਫ਼ ਲਿਮਟ’ ਨਾਮ ਜਿੱਤ ਰਹੇ ਨੇ ਦਰਸ਼ਕਾਂ ਦਾ ਦਿਲ, ਦੇਖੋ ਵੀਡੀਓ

written by Lajwinder kaur | December 05, 2019

ਪੰਜਾਬੀ ਅਦਾਕਾਰਾ ਤੇ ਗਾਇਕਾ ਨਿਸ਼ਾ ਬਾਨੋ ਆਪਣੇ ਨਵੇਂ ਸਿੰਗਲ ਟਰੈਕ ‘ਆਫ਼ ਲਿਮਟ’ ਦੇ ਨਾਲ ਦਰਸ਼ਕਾਂ ਦੀ ਕਚਹਿਰੀ ‘ਚ ਹਾਜ਼ਿਰ ਹੋ ਚੁੱਕੇ ਹਨ। ਜੀ ਹਾਂ ਇਸ ਰੋਮਾਂਟਿਕ ਬੀਟ ਸੌਂਗ ਨੂੰ ਨਿਸ਼ਾ ਬਾਨੋ ਨੇ ਆਪਣੀ ਮਿੱਠੀ ਆਵਾਜ਼ ਦੇ ਨਾਲ ਸ਼ਿੰਗਾਰਿਆ ਹੈ। ਇਸ ਗੀਤ ਦਾ ਵਰਲਡ ਪ੍ਰੀਮੀਅਰ ਪੀਟੀਸੀ ਪੰਜਾਬੀ ਤੇ ਪੀਟੀਸੀ ਚੱਕ ਦੇ ਉੱਤੇ ਕੀਤਾ ਗਿਆ ਹੈ।

ਹੋਰ ਵੇਖੋ:‘ਸੌਦਾ ਖਰਾ ਖਰਾ’ ਗੀਤ ‘ਚ ਸੁਣਨ ਨੂੰ ਮਿਲ ਰਹੀ ਹੈ ਦਿਲਜੀਤ ਦੋਸਾਂਝ ਤੇ ਸੁਖਬੀਰ ਦੀ ਜੁਗਲਬੰਦੀ, ਦਰਸ਼ਕਾਂ ਨੂੰ ਖੂਬ ਪਸੰਦ ਆ ਰਿਹਾ ਹੈ ਅਕਸ਼ੇ ਦਾ ਨਾਗਿਨ ਡਾਂਸ ਤੇ ਦਿਲਜੀਤ ਦਾ ਭੰਗੜਾ, ਦੇਖੋ ਵੀਡੀਓ

ਇਸ ਗੀਤ ਦੇ ਬੋਲ ਜੰਗ ਸੰਧੂ ਨੇ ਲਿਖੇ ਹਨ ਤੇ ਮਿਊਜ਼ਿਕ ਜੇਐੱਸਐੱਲ ਨੇ ਤਿਆਰ ਕੀਤਾ ਹੈ। ਗੀਤ ਦਾ ਸ਼ਾਨਦਾਰ ਵੀਡੀਓ ਅੰਕੂਰ ਚੌਧਰੀ ਨੇ ਤਿਆਰ ਕੀਤਾ ਹੈ। ਗਾਣੇ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆ ਰਹੇ ਨੇ ਨਿਸ਼ਾ ਬਾਨੋ,ਜੇਐੱਸਐੱਲ ਤੇ ਸਮੀਰ ਮਾਹੀ।

ਗਾਣੇ ਟੀ-ਸੀਰੀਜ਼ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ। ਇਸ ਗੀਤ ਨੂੰ ਦਰਸ਼ਕਾਂ ਵੱਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ। ਜੇ ਗੱਲ ਕਰੀਏ ਨਿਸ਼ਾ ਬਾਨੋ ਦੇ ਕੰਮ ਦੀ ਤਾਂ ਉਹ ਪੰਜਾਬੀ ਗੀਤਾਂ ਦੇ ਨਾਲ ਪੰਜਾਬੀ ਫ਼ਿਲਮਾਂ ‘ਚ ਵੀ ਕਾਫੀ ਸਰਗਰਮ ਨੇ। ਉਹ ਇਸ ਤੋਂ ਪਹਿਲਾਂ ਦਿਲ ਅਰਮਾਨੀ, ਅੜਬ ਜੱਟੀ, ਓਹੀ ਬੋਲਦੀ, ਤੇਰੇ ਕਰਕੇ ਵਰਗੇ ਹਿੱਟ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਹਨ।

 

You may also like