
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ (Guru Tegh Bahadur) ਦੇ ਸ਼ਹੀਦੀ ਦਿਹਾੜੇ (Martyrdom Day) ‘ਤੇ ਅੱਜ ਉਨ੍ਹਾਂ ਨੂੰ ਯਾਦ ਕੀਤਾ ਜਾ ਰਿਹਾ ਹੈ । ਉਨ੍ਹਾਂ ਨੂੰ ਹਿੰਦ ਦੀ ਚਾਦਰ ਵੀ ਆਖਿਆ ਜਾਂਦਾ ਹੈ । ਕਿਉਂਕਿ ਉਨ੍ਹਾਂ ਨੇ ਦੇਸ਼ ਅਤੇ ਧਰਮ ਦੀ ਰੱਖਿਆ ਦੇ ਲਈ ਆਪਣਾ ਆਪ ਵਾਰ ਦਿੱਤਾ ਸੀ । ਕਸ਼ਮੀਰੀ ਪੰਡਤਾਂ ਦੇ ਤਿਲਕ ਅਤੇ ਜਨੇਊ ਦੀ ਰੱਖਿਆ ਲਈ ਆਪ ਜੀ ਦੇ ਚਾਂਦਨੀ ਚੌਕ ਦਿੱਲੀ ਵਿਖੇ ਆਪਣਾ ਆਪ ਵਾਰ ਦਿੱਤਾ ਸੀ ।
ਪੰਜਾਬੀ ਇੰਡਸਟਰੀ ਦੇ ਸਿਤਾਰੇ ਵੀ ਗੁਰੂ ਸਾਹਿਬ ਜੀ ਦੀ ਸ਼ਹਾਦਤ ਨੂੰ ਯਾਦ ਕਰ ਰਹੇ ਹਨ । ਗਾਇਕਾ ਪਰਵੀਨ ਭਾਰਟਾ ਨੇ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਗੁਰੂ ਸਾਹਿਬ ਜੀ ਨੂੰ ਕੋਟਿ ਕੋਟਿ ਪ੍ਰਣਾਮ ਕੀਤਾ ਹੈ । ਇਸ ਤੋਂ ਇਲਾਵਾ ਅਦਾਕਾਰ ਅਤੇ ਗਾਇਕ ਦਰਸ਼ਨ ਔਲਖ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਲਿਖਿਆ ‘ਹਿੰਦ ਦੀ ਚਾਦਰ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਕਸ਼ਮੀਰੀ ਪੰਡਤਾਂ ਦੇ ਧਰਮ ਦੀ ਰੱਖਿਆ ਲਈ ਵੱਡੀ ਕੁਰਬਾਨੀ ਦਿੱਤੀ ।

ਹੋਰ ਪੜ੍ਹੋ : ਸੰਨੀ ਦਿਓਲ ਨੇ ਪੁੱਤਰ ਕਰਣ ਨੂੰ ਦਿੱਤਾ ਖ਼ਾਸ ਸੁਨੇਹਾ ਕਿਹਾ ‘ਤੂੰ ਜ਼ਿੰਦਗੀ ‘ਚ ਕਾਮਯਾਬ ਹੋਵੇਂਗਾ ਕਿਉਂਕਿ ਤੂੰ….’
ਆਓ ਉਨ੍ਹਾਂ ਦੀ ਅਦੁੱਤੀ ਕੁਰਬਾਨੀ ਨੂੰ ਹਮੇਸ਼ਾ ਯਾਦ ਰੱਖੀਏ’। ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਜਿੱਥੇ ਧਰਮ ਦੀ ਰੱਖਿਆ ਖਾਤਿਰ ਕੁਰਬਾਨੀ ਦਿੱਤੀ, ਉੱਥੇ ਹੀ ਉਨ੍ਹਾਂ ਦੇ ਪੁੱਤਰ ਅਤੇ ਦਸਵੇਂ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਜੀ ਨੇ ਵੀ ਆਪਣੇ ਚਾਰੇ ਸਾਹਿਬਜ਼ਾਦਿਆਂ ਨੂੰ ਵਾਰ ਦਿੱਤਾ ਸੀ ।

ਵੱਡੇ ਸਾਹਿਬਜ਼ਾਦੇ ਚਮਕੌਰ ਸਾਹਿਬ ਅਤੇ ਛੋਟੇ ਸਾਹਿਬਜ਼ਾਦਿਆਂ ਨੂੰ ਸਰਹਿੰਦ ਦੀਆਂ ਦੀਵਾਰਾਂ ‘ਚ ਚਿਣਵਾ ਦਿੱਤਾ ਗਿਆ ਸੀ । ਅੱਜ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਨੂੰ ਯਾਦ ਕੀਤਾ ਜਾ ਰਿਹਾ ਹੈ ।
View this post on Instagram