ਪ੍ਰਭ ਗਿੱਲ ਨੇ ਸ਼ੇਅਰ ਕੀਤੀਆਂ ਆਪਣੇ ਭਤੀਜੇ ਦੇ ਨਾਲ ਕਿਊਟ ਤਸਵੀਰਾਂ, ਦਰਸ਼ਕਾਂ ਨੂੰ ਆ ਰਹੀਆਂ ਨੇ ਖੂਬ ਪਸੰਦ

Written by  Lajwinder kaur   |  August 07th 2020 10:39 AM  |  Updated: August 07th 2020 11:31 AM

ਪ੍ਰਭ ਗਿੱਲ ਨੇ ਸ਼ੇਅਰ ਕੀਤੀਆਂ ਆਪਣੇ ਭਤੀਜੇ ਦੇ ਨਾਲ ਕਿਊਟ ਤਸਵੀਰਾਂ, ਦਰਸ਼ਕਾਂ ਨੂੰ ਆ ਰਹੀਆਂ ਨੇ ਖੂਬ ਪਸੰਦ

ਪੰਜਾਬੀ ਗਾਇਕ ਪ੍ਰਭ ਗਿੱਲ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ । ਉਨ੍ਹਾਂ ਨੇ ਆਪਣੀਆਂ ਕੁਝ ਖ਼ਾਸ ਤਸਵੀਰਾਂ ਸਾਂਝੀਆਂ ਕੀਤੀਆਂ ਨੇ । ਪ੍ਰਭ ਗਿੱਲ ਨੇ ਆਪਣੇ ਭਤੀਜੇ ਦੇ ਨਾਲ ਫੋਟੋਆਂ ਸ਼ੇਅਰ ਕੀਤੀਆਂ ਨੇ ।

ਹੋਰ ਵੇਖੋ : ਪੰਜਾਬੀ ਗਾਇਕ ਗੁਰਪ੍ਰੀਤ ਮਾਨ ਦਾ ਨਵਾਂ ਗੀਤ ‘Doubt’ ਹੋਇਆ ਰਿਲੀਜ਼, ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ, ਦੇਖੋ ਵੀਡੀਓ

ਇਨ੍ਹਾਂ ਤਸਵੀਰਾਂ ‘ਚ ਉਹ ਆਪਣੇ ਭਤੀਜੇ ਦੇ ਨਾਲ ਮਸਤੀ ਕਰਦੇ ਹੋਏ ਦਿਖਾਈ ਦੇ ਰਹੇ ਨੇ । ਉਨ੍ਹਾਂ ਨੇ ਕੈਪਸ਼ਨ ‘ਚ ਦੱਸਿਆ ਹੈ ਕਿ ਉਨ੍ਹਾਂ ਨੂੰ ਬਚਪਨ ਬਹੁਤ ਯਾਦ ਆਉਦਾ ਹੈ ਜਦੋਂ ਨਾ ਕੋਈ ਚਿੰਤਾ ਹੁੰਦੀ ਸੀ । ਉਨ੍ਹਾਂ ਹੈਸ਼ਟੈੱਗ ‘ਚ ਚਾਚਾ ਭਤੀਜਾ ਵੀ ਲਿਖਿਆ ਹੈ’ । ਇਨ੍ਹਾਂ ਤਸਵੀਰਾਂ ਨੂੰ ਸੋਸ਼ਲ ਮੀਡੀਆ ਉੱਤੇ ਕਾਫੀ ਪਸੰਦ ਕੀਤਾ ਜਾ ਰਿਹਾ ਹੈ । 

ਜੇ ਗੱਲ ਕਰੀਏ ਪ੍ਰਭ ਗਿੱਲ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਜਗਤ ਨੂੰ ਕਈ ਹਿੱਟ ਗੀਤ ਦੇ ਚੁੱਕੇ ਨੇ । ਇਸ ਤੋਂ ਇਲਾਵਾ ਉਹ ਪੰਜਾਬੀ ਫ਼ਿਲਮਾਂ ‘ਚ ਵੀ ਗੀਤ ਗਾ ਚੁੱਕੇ ਨੇ । ਉਹ ਬਹੁਤ ਜਲਦ ਪੰਜਾਬੀ ਫ਼ਿਲਮ ਯਾਰ ਅਣਮੁੱਲੇ ਰਿਟਰਨਜ਼ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network