ਪ੍ਰੀਤ ਹਰਪਾਲ ਆਪਣੇ ਨਵੇਂ ਦਰਦ ਭਰੇ ਗੀਤ ‘ਮਜਬੂਰ’ ਨਾਲ ਜਿੱਤ ਰਹੇ ਨੇ ਦਰਸ਼ਕਾਂ ਦਾ ਦਿਲ, ਦੇਖੋ ਵੀਡੀਓ

written by Lajwinder kaur | July 23, 2020

ਪੰਜਾਬੀ ਗਾਇਕ ਪ੍ਰੀਤ ਹਰਪਾਲ ਆਪਣੇ ਨਵੇਂ ਸਿੰਗਲ ਟਰੈਕ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਏ ਨੇ । ਉਹ ਸੈਡ ਸੌਂਗ ਮਜਬੂਰ (MAJBOOR) ਦੇ ਨਾਲ ਦਰਸ਼ਕਾਂ ਦੇ ਸਨਮੁੱਖ ਹੋਏ ਨੇ । ਇਸ ਗੀਤ ਨੂੰ ਉਨ੍ਹਾਂ ਨੇ ਦਰਦ ਭਰੀ ਆਵਾਜ਼ ਦੇ ਨਾਲ ਸ਼ਿੰਗਾਰਿਆ ਹੈ । ਹੋਰ ਵੇਖੋ: ਆਪਣੇ ਬੇਟੇ ਗੌਰਿਕ ਦੀ ਇਹ ਡਿਮਾਂਡ ਪੂਰੀ ਨਹੀਂ ਕਰ ਪਾਏ ਰੌਸ਼ਨ ਪ੍ਰਿੰਸ, ਗਾਇਕ ਨੇ ਫੋਟੋ ਸ਼ੇਅਰ ਕਰਕੇ ਦੱਸੀ ਪੂਰੀ ਗੱਲ ਮਜਬੂਰ ਗੀਤ ਦੇ ਬੋਲ ਦਿਲਜੀਤ ਚੱਟੀ ਨੇ ਲਿਖੇ ਹਨ ਅਤੇ ਪ੍ਰਤੀਕ ਰੰਧਾਵਾ ਨੇ ਇਸ ਗੀਤ ਦਾ ਮਿਊਜ਼ਿਕ ਤਿਆਰ ਕੀਤਾ ਹੈ । Videogram ਵੱਲੋਂ ਇਸ ਗੀਤ ਦਾ ਵੀਡੀਓ ਤਿਆਰ ਕੀਤਾ ਗਿਆ ਹੈ । ਟੀਪੀਜ਼ੈਡ ਰਿਕਾਰਡਜ਼ ਦੇ ਲੇਬਲ ਹੇਠ ਇਸ ਗੀਤ ਨੂੰ ਰਿਲੀਜ਼ ਕੀਤਾ ਗਿਆ ਹੈ । ਦਰਸ਼ਕਾਂ ਵੱਲੋਂ ਗੀਤ ਨੂੰ ਚੰਗਾ ਹੁੰਗਾਰਾ ਮਿਲ ਰਿਹਾ ਹੈ । ਇਸ ਤੋਂ ਪਹਿਲਾਂ ਵੀ ਪ੍ਰੀਤ ਹਰਪਾਲ ਬਹੁਤ ਸਾਰੇ ਸੁਪਰ ਹਿੱਟ ਗੀਤ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਦੇ ਚੁੱਕੇ ਨੇ । ਉਹ ਆਖਰੀ ਵਾਰ ਪੰਜਾਬੀ ਫ਼ਿਲਮ ‘ਲੁਕਣ ਮੀਚੀ’ ‘ਚ ਦਿਖਾਈ ਦਿੱਤੇ ਸਨ । ਇਸ ਫ਼ਿਲਮ ‘ਚ ਉਹ ਮੈਂਡੀ ਤੱਖਰ ਦੇ ਨਾਲ ਸਿਲਵਰ ਸਕਰੀਨ ਸ਼ੇਅਰ ਕਰਦੇ ਹੋਏ ਨਜ਼ਰ ਆਏ ਸਨ ।

0 Comments
0

You may also like