ਸੁਰ ਸਮਰਾਟ ਚਰਨਜੀਤ ਆਹੂਜਾ ਦੇ ਮਿਊਜ਼ਿਕ ਦੇ ਨਾਲ ਰਿਲੀਜ਼ ਹੋਇਆ ਪੰਜਾਬੀ ਗਾਇਕ ਰਣਜੀਤ ਬਾਵਾ ਦਾ ਨਵਾਂ ਗੀਤ ‘Sucha Soorma’, ਹਰ ਇੱਕ ਨੂੰ ਆ ਰਿਹਾ ਹੈ ਖੂਬ ਪਸੰਦ, ਦੇਖੋ ਵੀਡੀਓ

Written by  Lajwinder kaur   |  June 13th 2021 01:34 PM  |  Updated: June 13th 2021 01:34 PM

ਸੁਰ ਸਮਰਾਟ ਚਰਨਜੀਤ ਆਹੂਜਾ ਦੇ ਮਿਊਜ਼ਿਕ ਦੇ ਨਾਲ ਰਿਲੀਜ਼ ਹੋਇਆ ਪੰਜਾਬੀ ਗਾਇਕ ਰਣਜੀਤ ਬਾਵਾ ਦਾ ਨਵਾਂ ਗੀਤ ‘Sucha Soorma’, ਹਰ ਇੱਕ ਨੂੰ ਆ ਰਿਹਾ ਹੈ ਖੂਬ ਪਸੰਦ, ਦੇਖੋ ਵੀਡੀਓ

ਪੰਜਾਬੀ ਗਾਇਕ ਰਣਜੀਤ ਬਾਵਾ ਜੋ ਕਿ ਇੱਕ ਤੋਂ ਬਾਅਦ ਇੱਕ ਗੀਤ ਦੇ ਨਾਲ ਦਰਸ਼ਕਾਂ ਦਾ ਖੂਬ ਮਨੋਰੰਜਨ ਕਰ ਰਹੇ ਨੇ। ਇਸ ਵਾਰ ਉਹ ਜੋਸ਼ੀਲਾ ਤੇ ਸੱਚੀਆਂ ਗੱਲਾਂ ਨੂੰ ਬਿਆਨ ਕਰਦਾ ਗੀਤ ‘ਸੁੱਚਾ ਸੂਰਮਾ’ ਲੈ ਕੇ ਆਏ ਨੇ। ਗੀਤ ਦਾ ਆਡੀਓ ਵੀਡੀਓ ਰਿਲੀਜ਼ ਹੋ ਗਿਆ ਹੈ। ਦਰਸ਼ਕਾਂ ਵੱਲੋਂ ਗੀਤ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

sucha soorma song out now Image Source: youtube

ਹੋਰ ਪੜ੍ਹੋ : ਨੀਰੂ ਬਾਜਵਾ ਨੇ ਸਾਂਝਾ ਕੀਤਾ ਧੀ ਅਨਾਇਆ ਦਾ ਪਹਿਲਾ ਫੋਟੋਸ਼ੂਟ ਦਾ ਵੀਡੀਓ, ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ, ਦੇਖੋ ਵੀਡੀਓ

: ਰੇਦਾਨ ਹੰਸ ਆਪਣੇ ਤਾਏ ਨਵਰਾਜ ਹੰਸ ਦੇ ਨਾਲ ਖੇਡਦਾ ਆਇਆ ਨਜ਼ਰ, ਪ੍ਰਸ਼ੰਸਕਾਂ ਨੂੰ ਪਸੰਦ ਆ ਰਿਹਾ ਹੈ ਤਾਏ-ਭਤੀਜੇ ਦਾ ਇਹ ਅੰਦਾਜ਼

charnjit Image Source: Instagram

ਜੇ ਗੱਲ ਕਰੀਏ ਗੀਤ ਦੇ ਬੋਲਾਂ ਦੀ ਤਾਂ ਉਹ ਗੀਤਕਾਰ ਚਰਨ ਲਿਖਾਰੀ ਦੀ ਕਲਮ ‘ਚੋਂ ਨਿਕਲੇ ਨੇ । ਇਹ ਗੀਤ ਇਸ ਲਈ ਬਹੁਤ ਖ਼ਾਸ ਹੈ ਕਿਉਂਕਿ ਇਸ ਨੂੰ ਸੰਗੀਤਕ ਧੁਨਾਂ ਦੇ ਨਾਲ ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਮਿਊਜ਼ਿਕ ਡਾਇਰੈਕਟਰ ਸੁਰ ਸਮਰਾਟ ਚਰਨਜੀਤ ਆਹੂਜਾ ਨੇ ਸਜਾਇਆ ਹੈ।

inside image of charnjit ahuja

ਮਿਊਜ਼ਿਕ ਡਾਇਰੈਕਟਰ ਚਰਨਜੀਤ ਅਹੂਜਾ ਦੇ ਸੰਗੀਤ ਹੇਠ ਪੰਜਾਬ ਦੇ ਚੋਟੀ ਦੇ ਗਾਇਕ ਜਿਵੇਂ ਯਮਲੇ ਜੱਟ ਤੋਂ ਲੈ ਕੇ ਸੁਰਿੰਦਰ ਕੌਰ, ਪ੍ਰਕਾਸ਼ ਕੌਰ, ਕੁਲਦੀਪ ਮਾਣਕ, ਮੁਹੰਮਦ ਸਦੀਕ, ਰਣਜੀਤ ਕੌਰ, ਦੀਦਾਰ ਸੰਧੂ, ਏ.ਐਸ. ਕੰਗ,  ਗੁਰਦਾਸ ਮਾਨ, ਹੰਸ ਰਾਜ ਹੰਸ, ਅਮਰ ਸਿੰਘ ਚਮਕੀਲਾ, ਸਰਦੂਲ ਸਿਕੰਦਰ, ਹਰਭਜਨ ਮਾਨ, ਕਮਲਜੀਤ ਨੀਰੂ ਤੋਂ ਇਲਾਵਾ ਕਿੰਨੇ ਹੋਰ ਵੀ ਗਾਇਕਾਂ ਨੇ ਗੀਤ ਗਾਏ । ਉਨ੍ਹਾਂ ਦੇ ਮਿਊਜ਼ਿਕ ਅਤੇ ਗੀਤਾਂ ਨੂੰ ਅੱਜ ਵੀ ਪ੍ਰਸ਼ੰਸ਼ਕ ਬਹੁਤ ਪਿਆਰ ਨਿਵਾਜਦੇ ਹਨ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network