ਪੰਜਾਬੀ ਗਾਇਕ ਸਤਵਿੰਦਰ ਬੁੱਗਾ ਆਪਣੇ ਬਜ਼ੁਰਗ ਪਿਤਾ ਦੀ ਸੇਵਾ ਕਰਦੇ ਆਏ ਨਜ਼ਰ, ਪ੍ਰਸ਼ੰਸਕਾਂ ਨੂੰ ਪਸੰਦ ਆ ਰਿਹਾ ਹੈ ਗਾਇਕ ਦਾ ਇਹ ਅੰਦਾਜ਼

Written by  Lajwinder kaur   |  October 05th 2021 03:01 PM  |  Updated: October 05th 2021 03:01 PM

ਪੰਜਾਬੀ ਗਾਇਕ ਸਤਵਿੰਦਰ ਬੁੱਗਾ ਆਪਣੇ ਬਜ਼ੁਰਗ ਪਿਤਾ ਦੀ ਸੇਵਾ ਕਰਦੇ ਆਏ ਨਜ਼ਰ, ਪ੍ਰਸ਼ੰਸਕਾਂ ਨੂੰ ਪਸੰਦ ਆ ਰਿਹਾ ਹੈ ਗਾਇਕ ਦਾ ਇਹ ਅੰਦਾਜ਼

ਪੰਜਾਬੀ ਗਾਇਕ ਸਤਵਿੰਦਰ ਬੁੱਗਾ (Satwinder Bugga ) ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ। ਉਹ ਆਪਣੇ ਪ੍ਰਸ਼ੰਸਕਾਂ ਦੇ ਨਾਲ ਕੁਝ ਨਾ ਕੁਝ ਨਵਾਂ ਸ਼ੇਅਰ ਕਰਦੇ ਰਹਿੰਦੇ ਨੇ। ਉਹ ਅਕਸਰ ਹੀ ਪਿਤਾ ਦੇ ਨਾਲ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੁੰਦੇ ਹੋਏ ਨਜ਼ਰ ਆਉਂਦੇ ਰਹਿੰਦੇ ਨੇ। ਇਸ ਵਾਰ ਉਨ੍ਹਾਂ ਨੇ ਆਪਣੀ ਇਸ ਨਵੀਂ ਵੀਡੀਓ ਦੇ ਰਾਹੀਂ ਦਰਸ਼ਕਾਂ ਨੂੰ ਇੱਕ ਖ਼ਾਸ ਸੁਨੇਹਾ ਦੇਣ ਦੀ ਕੋਸ਼ਿਸ ਕੀਤੀ ਹੈ।

Satwinder Bugga Image Source: Instagram

ਹੋਰ ਪੜ੍ਹੋ : ਗਾਇਕਾ ਹਰਸ਼ਦੀਪ ਕੌਰ ਨੇ ਆਪਣੇ ਪੁੱਤਰ ਹੁਨਰ ਸਿੰਘ ਦੇ ਨਾਲ ਸ਼ੇਅਰ ਕੀਤਾ ਪਿਆਰਾ ਜਿਹਾ ਨਵਾਂ ਵੀਡੀਓ, ਪੁੱਤਰ ਦੇ ਨਾਲ ਮਸਤੀ ਕਰਦੀ ਆਈ ਨਜ਼ਰ, ਦੇਖੋ ਵੀਡੀਓ

ਇਸ ਵੀਡੀਓ ‘ਚ ਉਹ ਆਪਣੇ ਪਿਤਾ ਦੀ ਸੇਵਾ ਕਰਦੇ ਹੋਏ ਨਜ਼ਰ ਆ ਰਹੇ ਨੇ । ਉਹ ਆਪਣੇ ਪਿਤਾ ਦੇ ਹੱਥਾਂ ਤੇ ਪੈਰਾਂ ਦੇ ਨਹੁੰ ਕੱਟਦੇ ਹੋਏ ਨਜ਼ਰ ਆ ਰਹੇ ਨੇ। ਇਸ ਵੀਡੀਓ ਦੇ ਰਾਹੀਂ ਉਨ੍ਹਾਂ ਨੇ ਬਿਆਨ ਕੀਤਾ ਹੈ ਕਿ ਹਰ ਇਨਸਾਨ ਨੂੰ ਆਪਣੇ ਮਾਪਿਆਂ ਦਾ ਖਿਆਲ ਰੱਖਣਾ ਚਾਹੀਦਾ ਹੈ। ਜਿਵੇਂ ਮਾਪੇ ਆਪਣੇ ਬੱਚਿਆਂ ਦਾ ਖਿਆਲ ਬਚਪਨ ਤੋਂ ਰੱਖਦੇ ਨੇ । ਇਸ ਤਰ੍ਹਾਂ ਜਦੋਂ ਮਾਪੇ ਬਜ਼ੁਰਗ ਹੋ ਜਾਣ ਤਾਂ ਬੱਚਿਆਂ ਦਾ ਪੂਰਾ ਫਰਜ਼ ਬਣਦਾ ਹੈ ਕਿ ਉਹ ਆਪਣੇ ਮਾਪਿਆਂ ਦਾ ਸਹਾਰਾ ਬਣਨ। ਇਹ ਵੀਡੀਓ ਪ੍ਰਸ਼ੰਸਕਾਂ ਨੂੰ ਖੂਬ ਪਸੰਦ ਆ ਰਹੀ ਹੈ। ਹਰ ਕੋਈ ਗਾਇਕ ਦੇ ਇਸ ਅੰਦਾਜ਼ ਨੂੰ ਕਾਫੀ ਜ਼ਿਆਦਾ ਪਸੰਦ ਕਰ ਰਹੇ ਨੇ।

inside image of punjabi singer satwinder bugga Image Source: Instagram

ਹੋਰ ਪੜ੍ਹੋ : ਗੁਰਬਾਜ਼ ਗਰੇਵਾਲ ਨਾਲ ਬੱਚਿਆਂ ਵਾਂਗ ਮਸਤੀ ਕਰਦੇ ਨਜ਼ਰ ਆਏ ਗਿੱਪੀ ਗਰੇਵਾਲ, ਪ੍ਰਸ਼ੰਸਕਾਂ ਨੂੰ ਖੂਬ ਪਸੰਦ ਆ ਰਿਹਾ ਹੈ ਪਿਉ-ਪੁੱਤ ਦਾ ਇਹ ਵੀਡੀਓ

ਉਹਨਾਂ ਦੇ ਕਰੀਅਰ ਦੀ ਗੱਲ ਕੀਤੀ ਜਾਵੇ ਤਾਂ ਸਤਵਿੰਦਰ ਬੁੱਗਾ ਨੇ ਨੱਬੇ ਦੇ ਦਹਾਕੇ ‘ਚ ਕਈ ਹਿੱਟ ਗੀਤ ਦਿੱਤੇ ਸਨ ਜਿਹੜੇ ਅੱਜ ਵੀ ਲੋਕਾਂ ਦੀ ਜ਼ੁਬਾਨ ‘ਤੇ ਹਨ । ਉਨ੍ਹਾਂ ਨੇ ਗਾਇਕੀ ਦੇ ਗੁਰ ਚਰਨਜੀਤ ਆਹੁਜਾ, ਅਤੁਲ ਸ਼ਰਮਾ, ਸੁਰਿੰਦਰ ਬੱਚਨ ਤੋਂ ਸਿੱਖੇ । 1998 ਤੋਂ ਉਨ੍ਹਾਂ ਨੇ ਆਪਣੇ ਸੰਗੀਤਕ ਸਫਰ ਦੀ ਸ਼ੁਰੂਆਤ ਕੀਤੀ । ਇੱਕ ਲੰਬੇ ਅਰਸੇ ਤੋਂ ਪੰਜਾਬੀ ਮਿਊਜ਼ਿਕ ਜਗਤ ਦੇ ਨਾਲ ਜੁੜੇ ਹੋਏ ਨੇ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network