Advertisment

ਸ਼ਿਵਜੋਤ ਆਪਣੇ ਨਵੇਂ ਗੀਤ ‘ਵਾਲੀਆਂ’ ਦੇ ਨਾਲ ਜਿੱਤ ਰਹੇ ਨੇ ਦਰਸ਼ਕਾਂ ਦਾ ਦਿਲ, ਗੀਤ ਨੂੰ ਮਿਲ ਰਿਹਾ ਹੈ ਚੰਗਾ ਹੁੰਗਾਰਾ, ਦੇਖੋ ਵੀਡੀਓ

author-image
By Lajwinder kaur
New Update
ਸ਼ਿਵਜੋਤ ਆਪਣੇ ਨਵੇਂ ਗੀਤ ‘ਵਾਲੀਆਂ’ ਦੇ ਨਾਲ ਜਿੱਤ ਰਹੇ ਨੇ ਦਰਸ਼ਕਾਂ ਦਾ ਦਿਲ, ਗੀਤ ਨੂੰ ਮਿਲ ਰਿਹਾ ਹੈ ਚੰਗਾ ਹੁੰਗਾਰਾ, ਦੇਖੋ ਵੀਡੀਓ
Advertisment
ਪੰਜਾਬੀ ਗਾਇਕ ਤੇ ਗੀਤਕਾਰ ਸ਼ਿਵਜੋਤ ਆਪਣੇ ਨਵੇਂ ਸਿੰਗਲ ਟਰੈਕ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋ ਚੁੱਕੇ ਨੇ । ‘ਵਾਲੀਆਂ’ (Waliyan)ਟਾਈਟਲ ਹੇਠ ਰਿਲੀਜ਼ ਹੋਏ ਇਸ ਗੀਤ ਨੂੰ ਸ਼ਿਵਜੋਤ ਨੇ ਆਪਣੀ ਮਿੱਠੀ ਆਵਾਜ਼ ਨਾਲ ਸ਼ਿੰਗਾਰਿਆ ਹੈ ਤੇ ਗੀਤ ‘ਚ ਫੀਮੇਲ ਵੋਕਲ ਸਾਰਾ ਗੁਰਪਾਲ ਨੇ ਦਿੱਤੀ ਹੈ ।
Advertisment
Vote for your favourite : https://wp.ptcpunjabi.co.in/voting/ ਇਸ ਰੋਮਾਂਟਿਕ ਗੀਤ ਦੇ ਬੋਲ ਖੁਦ ਸ਼ਿਵਜੋਤ ਦੀ ਕਲਮ ‘ਚੋਂ ਹੀ ਨਿਕਲੇ ਨੇ ਤੇ ਗਾਣੇ ਨੂੰ ਮਿਊਜ਼ਿਕ ਵੀ ਉਨ੍ਹਾਂ ਨੇ ਖੁਦ ਹੀ ਦਿੱਤਾ ਹੈ । ਜੇ ਗੱਲ ਕਰੀਏ ਵੀਡੀਓ ਦੀ ਤਾਂ ਉਹ ਯਾਦੂ ਬਰਾੜ ਵੱਲੋਂ ਸ਼ਾਨਦਾਰ ਤਿਆਰ ਕੀਤਾ ਗਿਆ ਹੈ । ਗਾਣੇ ਦੇ ਵੀਡੀਓ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆ ਰਹੇ ਨੇ ਸ਼ਿਵਜੋਤ ਤੇ ਵਿਦੇਸ਼ੀ ਮਾਡਲ Marianna Hovhannisian । ਗੀਤ ਨੂੰ ਵ੍ਹਾਈਟ ਹਿੱਲ ਮਿਊਜ਼ਿਕ ਦੇ ਯੂਟਿਊਬ ਚੈਨਲ ਉੱਤੇ ਰਿਲੀਜ਼ ਕੀਤਾ ਗਿਆ ਹੈ ।ਦਰਸ਼ਕਾਂ ਵੱਲੋਂ ਗੀਤ ਨੂੰ ਚੰਗਾ ਹੁੰਗਾਰਾ ਮਿਲ ਰਿਹਾ ਹੈ । shivjot new song waliyan out ਜੇ ਗੱਲ ਕਰੀਏ ਸ਼ਿਵਜੋਤ ਦੇ ਵਰਕ ਫਰੰਟ ਦੀ ਤਾਂ ਉਹ ਪਲਾਜ਼ੋ, ਪਲਾਜ਼ੋ 2, ਆਈ ਕੈਂਡੀ, ਦਿਲਬਰੀਆਂ, ਰਿਸਕ, ਮੋਟੀ ਮੋਟੀ ਅੱਖ, ਵਰਗੇ ਸੁਪਰ ਹਿੱਟ ਗੀਤਾਂ ਦੇ ਨਾਲ ਦਰਸ਼ਕਾਂ ਦਾ ਖੂਬ ਮਨੋਰੰਜਨ ਕਰ ਚੁੱਕੇ ਨੇ । ਉਨ੍ਹਾਂ ਦੇ ਲਿਖੇ ਗੀਤ ਕਈ ਨਾਮੀ ਗਾਇਕ ਗਾ ਚੁੱਕੇ ਹਨ । ਇਸ ਤੋਂ ਇਲਾਵਾ ਉਹ ਪੰਜਾਬੀ ਫ਼ਿਲਮ ‘ਚ ਵੀ ਗੀਤ ਗਾ ਚੁੱਕੇ ਹਨ । shivjot
Advertisment

Stay updated with the latest news headlines.

Follow us:
Advertisment
Advertisment
Latest Stories
Advertisment