ਦੇਖੋ ਵੀਡੀਓ : ਸ਼ਿਵਜੋਤ ਦਾ ਨਵਾਂ ਗੀਤ ‘Sharara’ ਹੋਇਆ ਰਿਲੀਜ਼, ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ

written by Lajwinder kaur | September 08, 2020

ਪੰਜਾਬੀ ਗਾਇਕ ਸ਼ਿਵਜੋਤ ਜੋ ਕਿ ਆਪਣੇ ਨਵੇਂ ਸਿੰਗਲ ਟਰੈਕ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਏ ਨੇ । ਸ਼ਰਾਰਾ (Sharara) ਟਾਈਟਲ ਉਹ ਚੱਕਵੀਂ ਬੀਟ ਵਾਲਾ ਸੌਂਗ ਲੈ ਕੇ ਆਏ ਨੇ । ਇਸ ਗੀਤ ਨੂੰ ਉਨ੍ਹਾਂ ਨੇ ਕੁੜੀ ਦੇ ਪੱਖ ਤੋਂ ਗਾਇਆ ਹੈ । ਹੋਰ ਵੇਖੋ :ਨੀਰੂ ਬਾਜਵਾ ਨੇ ਕਰਵਾਇਆ ਨਵਾਂ ਫੋਟੋ ਸ਼ੂਟ, ਦਿਲਕਸ਼ ਅਦਾਵਾਂ ਦੇ ਨਾਲ ਜਿੱਤਿਆ ਦਰਸ਼ਕਾਂ ਦਾ ਦਿਲ ਇਸ ਗੀਤ ਦੇ ਬੋਲਾਂ ਤੋਂ ਲੈ ਕੇ ਮਿਊਜ਼ਿਕ ਖੁਦ ਸ਼ਿਵਜੋਤ ਨੇ ਤਿਆਰ ਕੀਤਾ ਹੈ । ਯਾਦੂ ਬਰਾੜ ਨੇ ਇਸ ਗੀਤ ਦਾ ਵੀਡੀਓ ਨੂੰ ਤਿਆਰ ਕੀਤਾ ਹੈ । ਗੀਤ ਦੇ ਵੀਡੀਓ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆ ਰਹੇ ਨੇ ਖੁਦ ਸ਼ਿਵਜੋਤ ਤੇ ਫੀਮੇਲ ਮਾਡਲ Akaisha । ਇਸ ਗੀਤ ਨੂੰ ਟੀ-ਸੀਰੀਜ਼ ਦੇ ਲੇਬਲ ਹੇਠ ਰਿਲੀਜ਼  ਕੀਤਾ ਗਿਆ ਹੈ । ਦਰਸ਼ਕਾਂ ਵੱਲੋਂ ਗੀਤ ਨੂੰ ਚੰਗਾ ਹੁੰਗਾਰਾ ਮਿਲ ਰਿਹਾ ਹੈ । ਗੀਤ ਦੇ ਵਿਊਜ਼ ਲੱਖਾਂ ‘ਚ ਪਹੁੰਚ ਗਏ ਨੇ । ਜੇ ਗੱਲ ਕਰੀਏ ਸ਼ਿਵਜੋਤ ਦੇ ਵਰਕ ਫਰੰਟ ਦੀ ਤਾਂ ਉਹ ਪਲਾਜ਼ੋ, ਪਲਾਜ਼ੋ 2, ਆਈ ਕੈਂਡੀ, ਦਿਲਬਰੀਆਂ, ਰਿਸਕ, ਮੋਟੀ ਮੋਟੀ ਅੱਖ, ਵਾਲੀਆਂ ਵਰਗੇ ਸੁਪਰ ਹਿੱਟ ਗੀਤਾਂ ਦੇ ਨਾਲ ਦਰਸ਼ਕਾਂ ਦਾ ਖੂਬ ਮਨੋਰੰਜਨ ਕਰ ਚੁੱਕੇ ਨੇ । ਉਨ੍ਹਾਂ ਦੇ ਲਿਖੇ ਗੀਤ ਕਈ ਨਾਮੀ ਗਾਇਕ ਗਾ ਚੁੱਕੇ ਹਨ ।

0 Comments
0

You may also like