ਲਓ ਜੀ ਇੱਕ ਹੋਰ ਪੰਜਾਬੀ ਸਿੰਗਰ ਸੁੱਖੀ ਮਿਊਜ਼ਿਕਲ ਡੌਕਟਰਜ਼ ਨੂੰ ਮਿਲਿਆ ਦੁਬਈ ਦਾ ਗੋਲਡਨ ਵੀਜ਼ਾ, ਪੋਸਟ ਪਾ ਕੇ ਸਾਂਝੀ ਕੀਤੀ ਖੁਸ਼ੀ
ਲਓ ਜੀ ਇੱਕ ਹੋਰ ਪੰਜਾਬੀ ਸਿੰਗਰ ਸੁੱਖੀ ਮਿਊਜ਼ਿਕਲ ਡੌਕਟਰਜ਼ ਨੂੰ ਮਿਲਿਆ ਦੁਬਈ ਦਾ ਗੋਲਡਨ ਵੀਜ਼ਾ, ਪੋਸਟ ਪਾ ਕੇ ਸਾਂਝੀ ਕੀਤੀ ਖੁਸ਼ੀ
ਬਾਲੀਵੁੱਡ ਦੇ ਕਈ ਨਾਮੀ ਕਲਾਕਾਰਾਂ ਨੂੰ ਦੁਬਈ ਦਾ ਗੋਲਡਨ ਵੀਜ਼ਾ ਮਿਲ ਚੁੱਕਿਆ ਹੈ। ਪਿਛਲੇ ਸਾਲ ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਮਿਊਜ਼ਿਕ ਡਾਇਰੈਕਟਰ ਤੇ ਗਾਇਕ ਬੀ ਪਰਾਕ ਨੂੰ ਦੁਬਈ ਦਾ ਗੋਲਡਨ ਵੀਜ਼ਾ (Golden Visa) ਮਿਲਿਆ ਸੀ। ਇਸ ਲੜੀ ਦੇ ਤਹਿਤ ਹੁਣ ਇੱਕ ਹੋਰ ਪੰਜਾਬੀ ਗਾਇਕ ਨੂੰ ਇਹ ਵੀਜ਼ਾ ਮਿਲਿਆ ਹੈ। ਜੀ ਹਾਂ ਆਪਣੇ ਗੀਤਾਂ ਤੇ ਬੀਟਾਂ ਉੱਤੇ ਦਰਸ਼ਕਾਂ ਨੂੰ ਨੱਚਾਉਣ ਵਾਲਾ ਸੁੱਖੀ ਮਿਊਜ਼ਿਕਲ ਡੌਕਟਰਜ਼ ਨੂੰ (Sukhe Muzical Doctorz)।

ਕੋਕਾ ਫੇਮ ਸਿੰਗਰ ਸੁੱਖੀ ਮਿਊਜ਼ਿਕਲ ਡੌਕਟਰਜ਼ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਪੋਸਟ ਪਾ ਕੇ ਇਹ ਖੁਸ਼ਖਬਰੀ ਆਪਣੇ ਪ੍ਰਸ਼ੰਸਕਾਂ ਦੇ ਨਾਲ ਸਾਂਝੀ ਕੀਤੀ ਹੈ। ਉਨ੍ਹਾਂ ਨੇ ਲਿਖਿਆ ਹੈ- ‘ਮੈਂ ਇੱਕ ਅਜਿਹੇ ਦੇਸ਼ ਤੋਂ ਗੋਲਡਨ ਵੀਜ਼ਾ ਪ੍ਰਾਪਤ ਕਰਕੇ ਬਹੁਤ ਮਾਣ ਮਹਿਸੂਸ ਕਰ ਰਿਹਾ ਹਾਂ ਜਿਸਨੂੰ ਮੈਂ ਪਿਆਰ ਕਰਦਾ ਹਾਂ! ਮੈਂ ਇਸ ਖੂਬਸੂਰਤ ਦੇਸ਼ ਅਤੇ ਇਸ ਦੁਆਰਾ ਪ੍ਰਦਾਨ ਕੀਤੇ ਸਾਰੇ ਮੌਕਿਆਂ ਤੋਂ ਖੁਸ਼ ਹਾਂ। ਭਵਿੱਖ ‘ਚ ਮੈਂ ਇੱਥੇ... ਅਤੇ ਇਸ ਸਭ ਦਾ ਹਿੱਸਾ ਬਣ ਕੇ ਬਹੁਤ ਖੁਸ਼ ਹਾਂ! ਗਾਇਕਾਂ ਅਤੇ ਰਚਨਾਤਮਕ ਲੋਕਾਂ ਦਾ ਸਮਰਥਨ ਕਰਨ ਲਈ ਦੁਬਈ ਫ਼ਿਲਮ ਅਤੇ ਟੀਵੀ ਕਮਿਸ਼ਨ ਦਾ ਧੰਨਵਾਦ @filmdubai’। ਇਸ ਪੋਸਟ ਦੇ ਨਾਲ ਉਨ੍ਹਾਂ ਨੇ ਗੋਲਡਨ ਵੀਜ਼ਾ ਲੈਂਦੇ ਹੋਏ ਦੀ ਇੱਕ ਤਸਵੀਰ ਵੀ ਪੋਸਟ ਕੀਤੀ ਹੈ। ਦਰਸ਼ਕ ਅਤੇ ਕਲਾਕਾਰ ਕਮੈਂਟ ਕਰਕੇ ਸੁੱਖੀ ਮਿਊਜ਼ਿਕਲ ਡੌਕਟਰਜ਼ ਵਧਾਈਆਂ ਦੇ ਰਹੇ ਹਨ।

ਸੁੱਖੀ ਮਿਊਜ਼ਿਕਲ ਡੌਕਟਰਜ਼ ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗਾਇਕ ਤੇ ਮਿਊਜ਼ਿਕ ਡਾਇਰੈਕਟਰ ਨੇ। ਉਨ੍ਹਾਂ ਨੇ ਕਈ ਹਿੱਟ ਗੀਤ ਦਿੱਤੇ ਨੇ। ਪਿੱਛੇ ਜਿਹੇ ‘COCO’ ਗੀਤ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਏ ਸੀ, ਜਿਸ ਨੂੰ ਦਰਸ਼ਕਾਂ ਵੱਲੋਂ ਖੂਬ ਪਸੰਦ ਕੀਤਾ ਗਿਆ ਸੀ। ਜੇ ਗੱਲ ਕਰੀਏ ਸੁੱਖੀ ਮਿਊਜ਼ਿਕਲ ਡੌਕਟਰਜ਼ ਦੇ ਵਰਕ ਫਰੰਟ ਦੀ ਤਾਂ ਉਹ ਸਨਾਈਪਰ, ਸੁਸਾਈਡ, ਜੈਗੂਆਰ, ਕੁੜੀਏ ਸਨੈਪਚੈਟ ਵਾਲੀਏ, ਆਲ ਬਲੈਕ, ਕੋਕਾ ਅਤੇ ਸੁਪਰਸਟਾਰ, ‘ਵੀਡੀਓ ਬਣਾ ਦੇ’ ਵਰਗੇ ਕਈ ਸ਼ਾਨਦਾਰ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਨੇ। ਉਹ ਕਈ ਨਾਮੀ ਗਾਇਕਾਂ ਦੇ ਗੀਤਾਂ ‘ਚ ਆਪਣੇ ਮਿਊਜ਼ਿਕ ਦਾ ਤੜਕਾ ਵੀ ਲਗਾ ਚੁੱਕੇ ਨੇ ।
View this post on Instagram
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
