ਹਰਭਜਨ ਮਾਨ ਤੋਂ ਲੈ ਕੇ ਐਮੀ ਵਿਰਕ ਤੇ ਕਈ ਹੋਰ ਗਾਇਕਾਂ ਨੇ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ‘ਤੇ ਦਿੱਤੀਆਂ ਵਧਾਈਆਂ

Written by  Lajwinder kaur   |  April 12th 2020 02:13 PM  |  Updated: April 12th 2020 02:13 PM

ਹਰਭਜਨ ਮਾਨ ਤੋਂ ਲੈ ਕੇ ਐਮੀ ਵਿਰਕ ਤੇ ਕਈ ਹੋਰ ਗਾਇਕਾਂ ਨੇ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ‘ਤੇ ਦਿੱਤੀਆਂ ਵਧਾਈਆਂ

ਅੱਜ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਹੈ ਜਿਸਦੇ ਚੱਲਦੇ ਪੰਜਾਬੀ ਕਲਾਕਾਰਾਂ ਨੇ ਆਪਣੇ-ਆਪਣੇ ਸੋਸ਼ਲ ਮੀਡੀਆ ਦੇ ਰਾਹੀਂ ਸਭ ਨੂੰ ਇਸ ਮੁਬਾਰਕ ਦਿਨ ਦੀਆਂ ਵਧਾਈਆਂ ਦਿੱਤੀਆਂ ਨੇ ਤੇ ਪਰਮਾਤਮਾ ਅੱਗੇ ਪੂਰੀ ਦੁਨੀਆ ਲਈ ਅਰਦਾਸ ਵੀ ਕੀਤੀ ਹੈ ਕਿ ਇਸ ਕੋਰੋਨਾ ਵਰਗੀ ਬਿਮਾਰੀ ਦੀ ਜੰਗ ਜਿੱਤ ਸਕੀਏ । ਪੰਜਾਬੀ ਗਾਇਕ ਹਰਭਜਨ ਮਾਨ ਨੇ ਵੀ ਫੋਟੋ ਸ਼ੇਅਰ ਕਰਦੇ ਹੋਏ ਲਿਖਿਆ ਹੈ, ‘ਧਰਮ ਦੇ ਰਾਖੇ, ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਪ੍ਰਕਾਸ਼ ਪੁਰਬ ਦੀਆਂ ਦੇਸ਼-ਵਿਦੇਸ਼ ‘ਚ ਵੱਸਦੀ ਸੰਗਤ ਨੂੰ ਲੱਖ-ਲੱਖ ਵਧਾਈਆਂ ।’

ਐਮੀ ਵਿਰਕ ਤੇ ਨਛੱਤਰ ਗਿੱਲ ਨੇ ਵੀ ਦੇਸ਼ ਵਿਦੇਸ਼ ‘ਚ ਵੱਸਦੀ ਸੰਗਤਾਂ ਨੂੰ ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੱਤੀ ਹੈ ਤੇ ਸਭ ਨੂੰ ਘਰ ਰਹਿਣ ਦੀ ਅਪੀਲ ਕੀਤੀ ਹੈ ।

 

View this post on Instagram

 

WAHEGURU JI....

A post shared by Ammy Virk ( ਐਮੀ ਵਿਰਕ ) (@ammyvirk) on

ਪੰਜਾਬੀ ਗਾਇਕ ਹਰਫ ਚੀਮਾ ਨੇ ਵੀ ਇੰਸਟਾਗ੍ਰਾਮ ਅਕਾਉਂਟ ‘ਤੇ ਫੋਟੋ ਸ਼ੇਅਰ ਕਰਦੇ ਹੋਏ ਇਸ ਮੁਸ਼ਕਿਲ ਸਮੇਂ ‘ਚੋਂ ਨਿਕਲਣ ਲਈ ਅਰਦਾਸ ਕਰਦੇ ਹੋਏ ਲਿਖਿਆ ਹੈ, ‘ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਾਰਿਆਂ ਨੂੰ ਲੱਖ-ਲੱਖ ਵਧਾਈਆਂ । ਆਓ ਸਾਰੇ ਇਹ ਪ੍ਰਕਾਸ਼ ਦਿਹਾੜਾ ਸਰਬੱਤ ਦੇ ਭਲੇ ਦੀ ਅਰਦਾਸ ਕਰਕੇ ਮਨਾਈਏ ਤੇ ਸਮੁੱਚੀ ਮਨੁੱਖਤਾ ਦੀ ਭਲਾਈ ਦੀ ਉਸ ਵਾਹਿਗੁਰੂ ਅੱਗੇ ਅਰਜ਼ੋਈ ਕਰੀਏ’। ਪ੍ਰਸ਼ੰਸਕ ਵੀ ਕਮੈਂਟਸ ਕਰਕੇ ਅਰਦਾਸ ਕਰ ਰਹੇ ਨੇ ਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦੇ ਰਹੇ ਨੇ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network