ਦੇਖੋ ਵੀਡੀਓ : ਨਿੰਜਾ ਦਾ ਨਵਾਂ ਗੀਤ ‘DHOKHA’ ਹੋਇਆ ਰਿਲੀਜ਼, ਦਰਸ਼ਕਾਂ ਵੱਲੋਂ ਗਾਣੇ ਨੂੰ ਮਿਲ ਰਿਹਾ ਹੈ ਭਰਵਾਂ ਹੁੰਗਾਰਾ

written by Lajwinder kaur | November 18, 2020

ਪੰਜਾਬੀ ਗਾਇਕ ਨਿੰਜਾ ਆਪਣੇ ਨਵੇਂ ਸਿੰਗਲ ਟਰੈਕ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਏ ਨੇ । ਪਿਆਰ ‘ਚ ਦਿੱਤੇ ਦਰਦ ਨੂੰ ਉਹ ਆਪਣੇ ਨਵੇਂ ਗੀਤ ਧੋਖਾ (DHOKHA) ਦੇ ਰਾਹੀਂ ਬਿਆਨ ਕਰ ਰਹੇ ਨੇ । ਇਸ ਗੀਤ ਨੂੰ ਉਨ੍ਹਾਂ ਨੇ ਕੁੜੀ ਦੇ ਪੱਖ ਤੋਂ ਗਾਇਆ ਹੈ।

inside pic of ninja

ਹੋਰ ਪੜ੍ਹੋ : ਗੀਤਾਜ਼ ਬਿੰਦਰੱਖੀਆ ਆਪਣੇ ਮਰਹੂਮ ਪਿਤਾ ਸੁਰਜੀਤ ਬਿੰਦਰੱਖੀਆ ਲਈ ਲੈ ਕੇ ਆ ਰਹੇ ਨੇ ਨਵਾਂ ਗੀਤ ‘GAL BAAP DI’, ਪ੍ਰਸ਼ੰਸਕਾਂ ਦੇ ਨਾਲ ਸ਼ੇਅਰ ਕੀਤਾ ਪੋਸਟਰ

ਜੇ ਗੱਲ ਕਰੀਏ ਗੀਤ ਦੇ ਬੋਲਾਂ ਦੀ ਤਾਂ ਉਹ ਪਰਦੀਪ ਮਲਕ  ਨੇ ਲਿਖੇ ਨੇ ਤੇ ਮਿਊਜ਼ਿਕ ਗੋਲਡ ਬੁਆਏ ਨੇ ਦਿੱਤਾ ਹੈ । ਗਾਣੇ ਦਾ ਵੀਡੀਓ ਟਰੂ ਮੇਕਰਜ਼ ਵੱਲੋਂ ਤਿਆਰ ਕੀਤਾ ਗਿਆ ਹੈ । ਵੀਡੀਓ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆ ਰਹੇ ਨੇ ਖੁਦ ਨਿੰਜਾ ਤੇ ਫੀਮੇਲ ਮਾਡਲਜ਼ Sruishty Mann ਤੇ  Simrithi Bhatija ।

ninja new song dhokha released

ਗੀਤ ਨੂੰ Gringo Entertainments ਯੂਟਿਊਬ ਚੈਨਲ ਉੱਤੇ ਰਿਲੀਜ਼ ਕੀਤਾ ਗਿਆ ਹੈ । ਦਰਸ਼ਕਾਂ ਵੱਲੋਂ ਗੀਤ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ । ਜੇ ਗੱਲ ਕਰੀਏ ਨਿੰਜਾ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਆਦਤ, ਓ ਕਿਉਂ ਨਾ ਜਾਣ ਸਕੇ, ਕੱਲ੍ਹਾ ਚੰਗਾ, ਦਿਲ ਵਰਗੇ ਕਈ ਸੁਪਰ ਹਿੱਟ ਗੀਤ ਦੇ ਚੁੱਕੇ ਨੇ । ਇਸ ਤੋਂ ਇਲਾਵਾ ਉਹ ਪੰਜਾਬੀ ਫ਼ਿਲਮਾਂ ‘ਚ ਕਾਫੀ ਸਰਗਰਮ ਨੇ ।

punjabi singer ninja

 

View this post on Instagram

 

A post shared by NINJA (@its_ninja)

 

0 Comments
0

You may also like