ਗਾਇਕ RAMBY ਦਾ ਨਵਾਂ ਗੀਤ ‘KASOOR’ ਹੋਇਆ ਰਿਲੀਜ਼, ਦਰਸ਼ਕਾਂ ਨੂੰ ਆ ਰਿਹਾ ਖੂਬ ਪਸੰਦ, ਦੇਖੋ ਵੀਡੀਓ

written by Lajwinder kaur | July 11, 2021

ਪੰਜਾਬੀ ਗਾਇਕ RAMBY ਜੋ ਕਿ ਆਪਣੇ ਨਵੇਂ ਗੀਤ ਕਸੂਰ (KASOOR) ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਏ ਨੇ। ਇਸ ਗੀਤ ਦਾ ਵਰਲਡ ਪ੍ਰੀਮੀਅਰ ਪੀਟੀਸੀ ਪੰਜਾਬੀ, ਪੀਟੀਸੀ ਚੱਕ ਦੇ ਤੇ ਪੀਟੀਸੀ ਮਿਊਜ਼ਿਕ ਦੇ ਨਾਲ ਯੂਟਿਊਬ ਚੈਨਲ ਪੀਟੀਸੀ ਰਿਕਾਰਡਜ਼ ਉੱਤੇ ਕੀਤਾ ਗਿਆ ਹੈ। ਦਰਸ਼ਕਾਂ ਵੱਲੋਂ ਇਸ ਗੀਤ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ।

inside image of kasoor song out now

ਹੋਰ ਪੜ੍ਹੋ : ਕੁਲਵਿੰਦਰ ਬਿੱਲਾ ਦਾ ਨਵਾਂ ਗੀਤ ‘Unforgettable 1998 Love Story’ ਹੋਇਆ ਰਿਲੀਜ਼, ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ, ਦੇਖੋ ਵੀਡੀਓ

ਹੋਰ ਪੜ੍ਹੋ :ਕੌਰ ਬੀ ਨੇ ਆਪਣੇ ਇੱਕ ਹੋਰ ਨਵੇਂ ਗੀਤ ‘ਲੈਜਾ ਲੈਜਾ’ ਕੀਤਾ ਐਲਾਨ, ਪ੍ਰਸ਼ੰਸਕਾਂ ਦੇ ਨਾਲ ਸਾਂਝਾ ਕੀਤਾ ਗਾਣੇ ਦਾ ਪੋਸਟਰ

inside image of ramby

ਚੱਕਵੀਂ ਬੀਟ ਵਾਲੇ ਇਸ ਗੀਤ ‘ਚ ਗਾਇਕ ਨੇ ਮੁਟਿਆਰ ਦੇ ਹੁਸਨ ਦੀਆਂ ਤਾਰੀਫਾਂ ਕੀਤੀਆਂ ਨੇ। ਇਸ ਗੀਤ ਦੇ ਬੋਲ Virk Station Music  ਨੇ ਲਿਖੇ ਹਨ ਜਦੋਂ ਕਿ ਗੀਤ ਦਾ ਮਿਊਜ਼ਿਕ ਕੁਵਰ ਵਿਰਕ ਨੇ ਤਿਆਰ ਕੀਤਾ ਹੈ । ਗਾਣੇ ਦਾ ਸ਼ਾਨਦਾਰ ਵੀਡੀਓ ਸੰਦੀਪ ਬੇਦੀ ਨੇ ਤਿਆਰ ਕੀਤਾ ਹੈ । ਇਸ ਗੀਤ ਨੂੰ ਪੀਟੀਸੀ ਰਿਕਾਰਡਜ਼ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ।

ramby singer

ਪੀਟੀਸੀ ਰਿਕਾਰਡਜ਼ ਦੇ ਲੇਬਲ ਹੇਠ ਪਹਿਲਾਂ ਵੀ ਕਈ ਨਾਮੀ ਗਾਇਕਾਂ ਦੇ ਗੀਤ ਰਿਲੀਜ਼ ਹੋ ਚੁੱਕੇ ਨੇ। ਹਰ ਹਫਤੇ ਨਵੇਂ-ਨਵੇਂ ਗੀਤ ਦਰਸ਼ਕਾਂ ਦਾ ਪੂਰਾ ਮਨੋਰੰਜਨ ਕਰਦੇ ਨੇ। ਪੀਟੀਸੀ ਰਿਕਾਰਡਜ਼ ਨਵੇਂ ਉਭਰਦੇ ਹੋਏ ਗਾਇਕਾਂ ਨੂੰ ਵੀ ਅੱਗੇ ਵੱਧਣ ਦਾ ਮੌਕਾ ਦਿੰਦਾ ਹੈ।

0 Comments
0

You may also like